ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ 7 ਦਿਨ ਰਹਿਣਾ ਪਵੇਗਾ ਕੁਆਰੰਟੀਨ, ਭਾਰਤ ਸਰਕਾਰ ਨੇ ਜਾਰੀ ਕੀਤੇ ਨਵੇਂ ਆਦੇਸ਼

0
104

ਦੇਸ਼ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ। ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਭਾਰਤ ਸਰਕਾਰ ਅਲਰਟ ਹੋ ਗਈ ਹੈ। ਦੱਸ ਦੇਈਏ ਕਿ ਭਾਰਤ ਸਰਕਾਰ ਨੇ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਲਈ ਨਵੇਂ ਆਦੇਸ਼ ਜਾਰੀ ਕੀਤੇ ਹਨ।

ਭਾਰਤ ਸਰਕਾਰ ਨੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਦੇਸ਼ ਪਹੁੰਚਣ ‘ਤੇ 7 ਦਿਨਾਂ ਲਈ ਹੋਮ ਕੁਆਰੰਟੀਨ ਵਿੱਚ ਰਹਿਣ ਦਾ ਆਦੇਸ਼ ਦਿੱਤਾ ਹੈ। ਇਸ ਤੋਂ ਬਾਅਦ ਅੱਠਵੇਂ ਦਿਨ ਇਨ੍ਹਾਂ ਲੋਕਾਂ ਦਾ ਆਰਟੀ-ਪੀਸੀਆਰ ਟੈਸਟ ਕੀਤਾ ਜਾਵੇਗਾ। ਨਵੇਂ ਸਰਕਾਰੀ ਸਰਕੂਲਰ ਵਿੱਚ ਕਿਹਾ ਗਿਆ ਹੈ ਕਿ ਨਵੀਂ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ 11 ਜਨਵਰੀ 2022 ਤੋਂ ਅਗਲੇ ਹੁਕਮਾਂ ਤੱਕ ਵੈਧ ਰਹੇਗੀ। ਨਵੇਂ ਸਰਕੂਲਰ ਦੇ ਅਨੁਸਾਰ ਭਾਰਤ ਦੀ ਯਾਤਰਾ ਕਰਨ ਦੇ ਚਾਹਵਾਨ ਲੋਕਾਂ ਨੂੰ ਔਨਲਾਈਨ ਏਅਰ ਸੁਵਿਧਾ ਪੋਰਟਲ https://www.newdelhiairport.in/  ‘ਤੇ ਸਵੈ-ਘੋਸ਼ਣਾ ਪੱਤਰ ਵਿੱਚ ਪੂਰੀ ਅਤੇ ਅਸਲ ਜਾਣਕਾਰੀ ਦੇਣੀ ਪਵੇਗੀ।

LEAVE A REPLY

Please enter your comment!
Please enter your name here