ਵਿਧਾਨ ਸਭਾ ਚੋਣਾਂ ਲਈ ਉਮੀਦਵਾਰ 25 ਜਨਵਰੀ ਤੋਂ ਨਾਮਜ਼ਦਗੀ ਪੱਤਰ ਕਰ ਸਕਣਗੇ ਦਾਖਲ

0
56

ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਜਾਰੀ ਨਵੇਂ ਸ਼ਡਿਊਲ ਅਨੁਸਾਰ ਚੋਣ ਲੜਨ ਵਾਲੇ ਉਮੀਦਵਾਰ 25 ਜਨਵਰੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸੰਗਰੂਰ ਦੇ ਚੋਣ ਅਫ਼ਸਰ ਰਾਮਵੀਰ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਵਿਚ ਚੋਣ ਲੜਨ ਵਾਲੇ ਉਮੀਦਵਾਰ ਮੰਗਲਵਾਰ 25 ਜਨਵਰੀ 2022 ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਦੇ ਹਨ।

ਮੁਹੰਮਦ ਮੁਸਤਫ਼ਾ ਦੇ ਵਿਵਾਦਤ ਬਿਆਨ ‘ਤੇ ਭੜਕੇ ਸ਼ਿਵ ਸੈਨਾ ਵਾਲੇ, ਦੇ ਦਿੱਤੀ ਇਹ ਚਿਤਾਵਨੀ

ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 1 ਫਰਵਰੀ ਹੋਵੇਗੀ, ਜਦੋਂ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ, 2022 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ 4 ਫਰਵਰੀ 2022 ਤੱਕ ਵਾਪਸ ਲੈ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਾਂ 20 ਫਰਵਰੀ ਨੂੰ ਪੈਣਗੀਆਂ, ਜਦੋਂ ਕਿ ਵੋਟਾਂ ਦੀ ਗਿਣਤੀ 10 ਮਾਰਚ, 2022 ਨੂੰ ਹੋਵੇਗੀ।

 

LEAVE A REPLY

Please enter your comment!
Please enter your name here