ਦੁਬਈ : ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਵੀਰਵਾਰ ਨੂੰ ਘੋਸ਼ਣਾ ਕੀਤੀ ਕਿ ਉਹ ਟੀ20 ਵਿਸ਼ਵ ਕੱਪ ਤੋਂ ਬਾਅਦ ਟੀ20 ਫਾਰਮੈਟ ਦੀ ਕਪਤਾਨੀ ਛੱਡਣਗੇ। ਕਈ ਦਿਨਾਂ ਤੋਂ ਚੱਲ ਰਹੇ ਸ਼ੰਕੇ ‘ਤੇ ਵਿਰਾਮ ਲਗਾਉਂਦੇ ਹੋਏ ਕੋਹਲੀ ਨੇ ਅੱਜ ਟਵਿਟਰ ਦੇ ਜ਼ਰੀਏ ਇੱਕ ਬਿਆਨ ‘ਚ ਇਸਦੀ ਘੋਸ਼ਣਾ ਕੀਤੀ।
ਕੋਹਲੀ ਨੇ ਦੱਸਿਆ ਕਿ ਉਹ ਇਸ ਸਾਲ ਅਕਤੂਬਰ – ਨਵੰਬਰ ‘ਚ ਹੋਣ ਵਾਲੇ ਟੀ20 ਵਿਸ਼ਵ ਕੱਪ ਤੋਂ ਬਾਅਦ ਟੀ20 ਦੇ ਕਪਤਾਨੀ ਅਹੁਦੇ ਨੂੰ ਛੱਡ ਦੇਣਗੇ। ਟਵੀਟ ਦੇ ਜ਼ਰੀਏ ਉਨ੍ਹਾਂ ਨੇ ਇਸ ਯਾਤਰਾ ਦੌਰਾਨ ਉਨ੍ਹਾਂ ਦਾ ਸਾਥ ਦੇਣ ਲਈ ਸਾਰਿਆਂ ਦਾ ਧੰਨਵਾਦ ਕੀਤਾ।
🇮🇳 ❤️ pic.twitter.com/Ds7okjhj9J
— Virat Kohli (@imVkohli) September 16, 2021