ਵਿਰੋਧੀ ਦਲ ਪੈਗਾਸਸ ਜਾਸੂਸੀ ਕਾਂਡ, ਤਿੰਨੋਂ ਨਵੇਂ ਖੇਤੀ ਕਾਨੂੰਨਾਂ ਸਮੇਤ ਵੱਖ-ਵੱਖ ਮੁੱਦਿਆਂ ’ਤੇ ਸੰਸਦ ਦੀ ਕਾਰਵਾਈ ਨੂੰ ਰੋਕ ਰਹੇ ਹਨ। ਇਸ ਦੌਰਾਨ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਲੋਕ ਸਭਾ ‘ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਆਗੂਆਂ ’ਤੇ ਖਿੱਲੀ ਉੜਾਈ ਤੇ ਕਿਹਾ ਕਿ ਜੇ ਉਹ ਵਾਕਈ ਕਿਸਾਨਾਂ ਬਾਰੇ ਫ਼ਿਕਰਮੰਦ ਹਨ ਤਾਂ ਉਨ੍ਹਾਂ ਨੂੰ ਸਦਨ ਦੀ ਕਾਰਵਾਈ ਚੱਲਣ ਦੇਣੀ ਚਾਹੀਦੀ ਹੈ।

ਉਨ੍ਹਾਂ ਇਹ ਟਿੱਪਣੀ ਇਕ ਸਵਾਲ ਦਾ ਜਵਾਬ ਦਿੰਦਿਆਂ ਕੀਤੀ ਜੋ ਕਿ ਕਿਸਾਨਾਂ ਲਈ ਚੱਲ ਰਹੀ ਇਕ ਬੀਮਾ ਸਕੀਮ ਬਾਰੇ ਸੀ। ਤੋਮਰ ਨੇ ਕਿਹਾ ਕਿ ਕਿਸਾਨਾਂ ਨਾਲ ਜੁੜੇ 15 ਸਵਾਲ ਹਨ। ਜੇ ਵਿਰੋਧੀ ਧਿਰ ਦੇ ਮੈਂਬਰ ਸਚਮੁੱਚ ਕਿਸਾਨਾਂ ਬਾਰੇ ਚਿੰਤਾ ਕਰਦੇ ਹਨ ਤਾਂ ਉਨ੍ਹਾਂ ਨੂੰ ਸਰਕਾਰ ਦਾ ਪੱਖ ਸੁਣਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ‘ਇਸ ਤਰ੍ਹਾਂ ਅੜਿੱਕਾ ਪਾਉਣਾ ਸੰਸਦ ਦਾ ਮਿਆਰ ਡੇਗ ਰਿਹਾ ਹੈ।’ ਜ਼ਿਕਰਯੋਗ ਹੈ ਕਿ ਵਿਰੋਧੀ ਸਿਆਸੀ ਧਿਰਾਂ ਤੇ ਕਿਸਾਨ ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਲਗਾਤਾਰ ਖੇਤੀ ਕਾਨੂੰਨਾਂ ਦਾ ਮੁੱਦਾ ਉਠਾ ਕੇ ਇਨ੍ਹਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਵਿਰੋਧੀ ਧਿਰਾਂ ਪੈਗਾਸਸ ਮਾਮਲੇ ਵਿਚ ਲੱਗੇ ਜਾਸੂਸੀ ਦੇ ਦੋਸ਼ਾਂ ’ਤੇ ਵਿਚਾਰ-ਚਰਚਾ ਦੀ ਮੰਗ ਵੀ ਕਰ ਰਹੀਆਂ ਹਨ।

LEAVE A REPLY

Please enter your comment!
Please enter your name here