ਹਰ ਸਾਲ 22 ਮਾਰਚ ਨੂੰ ਵਿਸ਼ਵ ਜਲ ਦਿਵਸ ਮਨਾਇਆ ਜਾਂਦਾ ਹੈ। ਪਾਣੀ ਇਕ ਅਜਿਹਾ ਦੁਰਲੱਭ ਕੁਦਰਤੀ ਸਰੋਤ ਹੈ, ਜੋ ਨਾ ਸਿਰਫ਼ ਖੇਤੀਬਾੜੀ ਦੇ ਕੰਮਾਂ ਲਈ ਸਗੋਂ ਧਰਤੀ ‘ਤੇ ਜੀਵਨ ਲਈ ਵੀ ਬਹੁਤ ਜ਼ਰੂਰੀ ਹੈ, ਪਰ ਚਿੰਤਾਜਨਕ ਸਥਿਤੀ ਇਹ ਹੈ ਕਿ ਪਾਣੀ ਦੀ ਕਮੀ  ਭਾਰਤ ਵਿੱਚ ਹੀ ਨਹੀਂ ਸਗੋਂ ਦੁਨੀਆ ਦੇ ਲਗਭਗ ਸਾਰੇ ਦੇਸ਼ਾਂ ਵਿੱਚ ਇੱਕ ਗੰਭੀਰ ਸਮੱਸਿਆ ਬਣ ਚੁੱਕੀ ਹੈ। ਇਸ ਲਈ ਇਹ ਦਿਨ ਲੋਕਾਂ ਨੂੰ ਪਾਣੀ ਦੀ ਮਹੱਤਤਾ ਅਤੇ ਇਸ ਨੂੰ ਵੱਖ-ਵੱਖ ਤਰੀਕਿਆਂ ਨਾਲ ਕਿਵੇਂ ਸੰਭਾਲਿਆ ਜਾ ਸਕਦਾ ਹੈ, ਬਾਰੇ ਦੱਸਣ ਲਈ ਮਨਾਇਆ ਜਾਂਦਾ ਹੈ।

ਇਸ ਦਿਨ ਦੀ ਘੋਸ਼ਣਾ ਸੰਯੁਕਤ ਰਾਸ਼ਟਰ ਦੁਆਰਾ 1992 ਵਿੱਚ ਰੀਓ ਡੀ ਜਨੇਰੀਓ, ਬ੍ਰਾਜ਼ੀਲ ਵਿੱਚ ਆਯੋਜਿਤ ਸੰਯੁਕਤ ਰਾਸ਼ਟਰ ਦੀ ਵਾਤਾਵਰਣ ਅਤੇ ਵਿਕਾਸ (UNCED) ਕਾਨਫਰੰਸ ਵਿੱਚ ਕੀਤੀ ਗਈ ਸੀ। ਪਹਿਲਾ ਵਿਸ਼ਵ ਜਲ ਦਿਵਸ 22 ਮਾਰਚ 1993 ਨੂੰ ਮਨਾਇਆ ਗਿਆ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਵਿਸ਼ਵ ਜਲ ਦਿਵਸ ‘ਤੇ ਪਾਣੀ ਦੀ ਇਕ-ਇਕ ਬੂੰਦ ਬਚਾਉਣ ਦੀ ਅਪੀਲ ਦੋਹਰਾਈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ‘ਚ ਪਾਣੀ ਦੀ ਸੁਰੱਖਿਆ ਨੂੰ ਇਕ ਜਨ ਅੰਦੋਲਨ ਬਣਦੇ ਦੇਖਣਾ ਖੁਸ਼ੀ ਦੀ ਗੱਲ ਹੈ। ਉਨ੍ਹਾਂ ਨੇ ਪਾਣੀ ਦੀ ਸੁਰੱਖਿਆ ਦੀ ਦਿਸ਼ਾ ‘ਚ ਕੰਮ ਕਰਨ ਵਾਲੇ ਸਾਰੇ ਲੋਕਾਂ ਅਤੇ ਸੰਗਠਨਾਂ ਦੀ ਤਾਰੀਫ਼ ਵੀ ਕੀਤੀ।

ਮੋਦੀ ਨੇ ਟਵੀਟ ਕੀਤਾ,”ਵਿਸ਼ਵ ਜਲ ਦਿਵਸ ਮੌਕੇ ਆਓ, ਪਾਣੀ ਦੀ ਇਕ-ਇਕ ਬੂੰਦ ਬਚਾਉਣ ਦੇ ਆਪਣੇ ਸੰਕਲਪ ਨੂੰ ਦੋਹਰਾਓ। ਸਾਡਾ ਦੇਸ਼ ਜਲ ਸੁਰੱਖਿਆ ਅਤੇ ਸਵੱਛ ਪੀਣ ਵਾਲੇ ਪਾਣੀ ਤੱਕ ਨਾਗਰਿਕਾਂ ਦੀ ਪਹੁੰਚ ਯਕੀਨੀ ਕਰਨ ਲਈ ਜਲ ਜੀਵਨ ਮਿਸ਼ਨ ਵਰਗੇ ਕਈ ਉਪਾਅ ਕਰ ਰਿਹਾ ਹੈ।

 

LEAVE A REPLY

Please enter your comment!
Please enter your name here