ਸ਼ਕਰਕੰਦੀ ਦੇ ਸੇਵਨ ਨਾਲ ਤਣਾਅ ਤੋਂ ਮੁਕਤੀ ਦੇ ਨਾਲ-ਨਾਲ ਹੋਰ ਕਿਹੜੇ ਮਿਲਦੇ ਹਨ ਫਾਇਦੇ, ਜਾਣੋ

0
46

ਸ਼ਕਰਕੰਦੀ ਸਿਹਤ ਲਈ ਬਹੁਤ ਫਾਇਦੇਮੰਦ ਹੁੁੰਦੀ ਹੈ। ਨਰਾਤਿਆਂ ਦੇ ਦਿਨਾਂ ’ਚ ਬਹੁਤ ਸਾਰੇ ਲੋਕ ਸ਼ਕਰਕੰਦੀ ਦੀ ਹੀ ਵਰਤੋਂ ਕਰਦੇ ਹਨ, ਜੋ ਸੁਆਦ ਦੇ ਨਾਲ-ਨਾਲ ਸਰੀਰ ਨੂੰ ਐਨਰਜੀ ਦਿੰਦੀ ਹੈ। ਸ਼ਕਰਕੰਦੀ ’ਚ ਫਾਈਬਰ, ਐਂਟੀ-ਆਕਸੀਡੈਂਟ, ਵਿਟਾਮਿਨ ਅਤੇ ਲਵਣ ਵਰਗੇ ਤੱਤ ਵੱਡੀ ਮਾਤਰਾ ’ਚ ਪਾਏ ਜਾਂਦੇ ਹਨ, ਜੋ ਸਰੀਰ ਲਈ ਫਾਇਦੇਮੰਦ ਹਨ। ਸ਼ਕਰਕੰਦੀ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਉਣ ‘ਚ ਵੀ ਮਦਦ ਕਰਦੀ ਹੈ।
ਸ਼ਕਰਕੰਦੀ ਦਾ ਸੇਵਨ ਕਰਨ ਨਾਲ ਮਿਲਦੇ ਹਨ ਇਹ ਫਾਇਦੇ…

ਸ਼ੂਗਰ ਦਾ ਲੇਵਲ

ਜੇਕਰ ਤੁਹਾਨੂੰ ਸ਼ੂਗਰ ਹੈ ਤਾਂ ਸ਼ਕਰਕੰਦੀ ਦਾ ਸੇਵਨ ਕਰੋ। ਇਸ ‘ਚ ਅਜਿਹੇ ਤੱਤ ਪਾਏ ਜਾਂਦੇ ਹਨ ਜੋ ਬਲੱਡ ਸ਼ੂਗਰ ਨੂੰ ਇਕਦਮ ਤੋਂ ਨਹੀਂ ਵਧਾਉਂਦੇ ਅਤੇ ਉਨ੍ਹਾਂ ਨੂੰ ਕੰਟਰੋਲ ‘ਚ ਰੱਖਦੇ ਹਨ।

ਅਸਥਮਾ ਰੋਗੀ ਲਈ ਫਾਇਦੇਮੰਦ

ਨੱਕ, ਸਾਹ ਵਾਲੀ ਨਲੀ ਅਤੇ ਫੇਫੜਿਆਂ ‘ਚ ਕਫ ਜੰਮਣ ਨਾਲ ਅਸਥਮਾ ਰੋਗੀਆਂ ਨੂੰ ਕਾਫੀ ਪ੍ਰੇਸ਼ਾਨੀ ਹੁੰਦੀ ਹੈ। ਅਜਿਹੇ ‘ਚ ਰੋਜ਼ 1 ਸ਼ਕਰਕੰਦੀ ਉਬਾਲ ਕੇ ਖਾਣ ਨਾਲ ਕਫ ਦੀ ਸਮੱਸਿਆ ਦੂਰ ਹੋ ਜਾਂਦੀ ਹੈ ਅਤੇ ਅਸਥਮਾ ਰੋਗੀ ਨੂੰ ਆਰਾਮ ਮਿਲਦਾ ਹੈ।

ਭਾਰ

ਇਸ ‘ਚ ਬਹੁਤ ਜ਼ਿਆਦਾ ਮਾਤਰਾ ‘ਚ ਸਟਾਰਚ ਹੁੰਦਾ ਹੈ ਜਿਸ ਨਾਲ ਮਸਲਸ ਵਧਾਉਣ ‘ਚ ਵੀ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਇਸ ‘ਚ ਮੌਜੂਦ ਵਿਟਾਮਿਨ, ਖਣਿਜ ਅਤੇ ਪ੍ਰੋਟੀਨ ਵਜ਼ਨ ਵਧਾਉਣ ‘ਚ ਵੀ ਸਹਾਈ ਹੁੰਦੇ ਹਨ। ਇਸ ਪ੍ਰਕਾਰ ਇਹ ਸਿਹਤ ਲਈ ਕਾਫੀ ਚੰਗੀ ਹੈ।

ਦਿਲ ਦੀਆਂ ਬੀਮਾਰੀਆਂ ਤੋਂ ਬਚਾਅ

ਸ਼ਕਰਕੰਦੀ ਖਾਣ ਨਾਲ ਸਰੀਰ ਦਾ ਕੋਲੈਸਟ੍ਰੋਲ ਲੈਵਲ ਸੰਤੁਲਿਤ ਰਹਿੰਦਾ ਹੈ। ਆਪਣੇ ਖਾਣੇ ’ਚ ਰੋਜ਼ਾਨਾ 1 ਸ਼ਕਰਕੰਦੀ ਦੀ ਵਰਤੋ ਜ਼ਰੂਰ ਕਰੋ, ਕਿਉਂਕਿ ਇਸ ‘ਚ ਕਾਪਰ, ਵਿਟਾਮਿਨ-ਬੀ 6 ਹੁੰਦਾ ਹੈ। ਇਸ ਨਾਲ ਦਿਲ ਸਿਹਤਮੰਦ ਰਹਿੰਦਾ ਹੈ। ਸ਼ਕਰਕੰਦੀ ਦੀ ਵਰਤੋਂ ਕਰਨ ਨਾਲ ਤੁਸੀਂ ਦਿਲ ਦੀਆਂ ਬੀਮਾਰੀਆਂ ਤੋਂ ਵੀ ਬਚੇ ਰਹਿੰਦੇ ਹੋ।

ਫਾਈਬਰ ਦਾ ਸਰੋਤ

ਇਹ ਫਾਈਬਰ ਦਾ ਸਭ ਤੋਂ ਚੰਗਾ ਸਰੋਤ ਹੈ। ਇਸ ਤੋਂ ਇਲਾਵਾ ਇਸ ‘ਚ ਵਿਟਾਮਿਨ, ਆਇਰਨ, ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਵੀ ਕਾਫੀ ਮਾਤਰਾ ‘ਚ ਮੌਜੂਦ ਹੁੰਦਾ ਹੈ ਜੋ ਕਿ ਤੁਹਾਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦੇ ਹਨ।

ਅੱਖਾਂ ਲਈ ਫਾਇਦੇਮੰਦ

ਲਗਾਤਾਰ ਕੰਪਿਊਟਰ ਅਤੇ ਮੋਬਾਇਲ ਫੋਨ ਦੀ ਵਰਤੋਂ ਕਰਨ ਨਾਲ ਅੱਜਕਲ੍ਹ ਘੱਟ ਉਮਰ ਦੇ ਬੱਚਿਆਂ, ਨੌਜਵਾਨਾਂ ਦੀਆਂ ਅੱਖਾਂ ਦੀ ਰੌਸ਼ਨੀ ਘੱਟ ਹੋ ਜਾਂਦੀ ਹੈ। ਅਜਿਹੇ ਵਿੱਚ ਸ਼ਕਰਕੰਦੀ ਦੀ ਵਰਤੋਂ ਕਰਨੀ ਚਾਹੀਦੀ ਹੈ ਜੋ ਅੱਖਾਂ ਦੀ ਰੌਸ਼ਨੀ ਨੂੰ ਤੇਜ਼ ਕਰਨ ਵਿੱਚ ਫਾਇਦੇਮੰਦ ਸਾਬਤ ਹੁੰਦੀ ਹੈ।

ਝੁਰੜੀਆਂ ਘੱਟ ਕਰੇ

ਵਧਦੀ ਉਮਰ ਦੇ ਨਾਲ-ਨਾਲ ਚਿਹਰੇ ‘ਤੇ ਝੁਰੜੀਆਂ ਦੇ ਨਿਸ਼ਾਨ ਪੈਣ ਲੱਗਦੇ ਹਨ। ਅਜਿਹੇ ’ਚ ਸ਼ਕਰਕੰਦੀ ਖਾਣੀ ਬਹੁਤ ਫਾਇਦੇਮੰਦ ਹੈ। ਇਸ ’ਚ ਮੌਜੂਦ ਵੀਟਾ ਕੈਰੋਟੀਨ ਸਰੀਰ ’ਚ ਫ੍ਰੀ-ਰੈਡੀਕਲਸ ਨਾਲ ਲੜਦਾ ਹੈ, ਜਿਸ ਨਾਲ ਚਿਹਰੇ ‘ਤੇ ਜਲਦੀ ਝੁਰੜੀਆਂ ਨਹੀਂ ਪੈਂਦੀਆਂ।

ਤਣਾਅ ਤੋਂ ਮੁਕਤੀ

ਭੱਜਦੋੜ ਭਰੀ ਇਸ ਜ਼ਿੰਦਗੀ ਵਿੱਚ ਲੋਕਾਂ ‘ਚ ਤਣਾਅ ਬਣਿਆ ਰਹਿੰਦਾ ਹੈ ਜੋ ਵੱਧ ਕੇ ਡਿਪ੍ਰੈਸ਼ਨ ਦਾ ਕਾਰਨ ਬਣ ਜਾਂਦਾ ਹੈ। ਸ਼ਕਰਕੰਦੀ ਖਾਣ ਨਾਲ ਸਰੀਰ ਵਿੱਚ ਸਟ੍ਰੈਸ ਹਾਰਮੋਨ ਲੈਵਲ ਘੱਟ ਹੁੰਦੇ ਹਨ ਅਤੇ ਤਣਾਅ ਵੀ ਘੱਟਦਾ ਹੈ।

LEAVE A REPLY

Please enter your comment!
Please enter your name here