ਸ਼ਲਗਮ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ ਕਿਉਂਕਿ ਇਸ ‘ਚ ਵਿਟਾਮਿਨ-ਸੀ, ਕੇ, ਕੈਲਸ਼ੀਅਮ, ਪੋਟਾਸ਼ੀਅਮ, ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਅਜਿਹੇ ‘ਚ ਇਸ ਦੀ ਵਰਤੋਂ ਕਰਨ ਨਾਲ ਇਮਿਊਨਿਟੀ ‘ਚ ਵਾਧਾ ਹੁੰਦਾ ਹੈ।ਜਿਸ ਨਾਲ ਮੌਸਮੀ ਬਿਮਾਰੀਆਂ ਤੋਂ ਬਚਾਅ ਹੋ ਸਕਦਾ ਹੈ। ਇਸ ‘ਚ ਮੌਜੂਦ ਐਂਟੀ-ਏਜਿੰਗ ਗੁਣ ਸਿਹਤ ਦੇ ਨਾਲ ਸਕਿਨ ਨੂੰ ਪੋਸ਼ਣ ਦਿੰਦੇ ਹਨ। ਇਸ ਨਾਲ ਬਹੁਤ ਸਾਰੇ ਫਾਇਦੇ ਮਿਲਦੇ ਹਨ…
ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਨੂੰ ਆਪਣੀ ਡਾਇਟ ‘ਚ ਇਸ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਸ ‘ਚ ਵਿਟਾਮਿਨ, ਮੈਗਨੀਸ਼ੀਅਮ ਆਦਿ ਹੋਣ ਦੇ ਕਾਰਨ ਇਹ ਬਲੱਡ ਪ੍ਰੈੱਸ਼ਰ ਨੂੰ ਕੰਟਰੋਲ ‘ਚ ਰੱਖਦਾ ਹੈ। ਅਜਿਹੇ ‘ਚ ਦਿਲ ਨਾਲ ਸੰਬੰਧਤ ਬਿਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ।
ਇਸ ਦੇ ਨਾਲ ਹੀ ਡਾਇਬਟੀਜ਼ ਦੇ ਮਰੀਜ਼ਾਂ ਨੂੰ ਸ਼ਲਗਮ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਇਸ ‘ਚ ਖੰਡ ਦੀ ਮਾਤਰਾ ਘੱਟ ਹੋਣ ਕਰਕੇ ਸ਼ੂਗਰ ਲੈਵਲ ਕੰਟਰੋਲ ਕਰਨ ‘ਚ ਮਦਦ ਮਿਲਦੀ ਹੈ। ਇਸ ‘ਚ ਮੌਜੂਦ ਵਿਟਾਮਿਨ-ਏ ਅੱਖਾਂ ਨੂੰ ਤੰਦਰੁਸਤ ਰੱਖਣ ‘ਚ ਮਦਦ ਕਰਦਾ ਹੈ। ਇਸ ਦੀ ਵਰਤੋਂ ਨਾਲ ਅੱਖਾਂ ‘ਚ ਹੋਣ ਵਾਲੀ ਜਲਣ, ਖੁਜਲੀ ਅਤੇ ਹੋਰ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ‘ਚ ਮਦਦ ਮਿਲਦੀ ਹੈ। ਨਾਲ ਹੀ ਅੱਖਾਂ ਦੀ ਰੋਸ਼ਨੀ ਤੇਜ਼ ਹੁੰਦੀ ਹੈ।
ਇਸ ਤੋਂ ਇਲਾਵਾ ਫਾਈਬਰ ਨਾਲ ਭਰਪੂਰ ਸ਼ਲਗਮ ਦੀ ਵਰਤੋਂ ਕਰਨ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਇਸ ਨਾਲ ਪੇਟ ‘ਚ ਦਰਦ, ਐਸੀਡਿਟੀ, ਬਦਹਜ਼ਮੀ ਅਤੇ ਪੇਟ ਨਾਲ ਜੁੜੀਆਂ ਹੋਰ ਸਮੱਸਿਆਵਾਂ ਤੋਂ ਬਚਾਅ ਰਹਿੰਦਾ ਹੈ। ਅੰਤੜੀਆਂ ਵੀ ਮਜ਼ਬੂਤ ਹੁੰਦੀਆਂ ਹਨ।
ਇਸ ‘ਚ ਆਇਰਨ ਹੋਣ ਕਾਰਨ ਸਰੀਰ ‘ਚ ਖੂਨ ਦੀ ਕਮੀ ਪੂਰੀ ਹੋਣ ‘ਚ ਮਦਦ ਮਿਲਦੀ ਹੈ। ਅਜਿਹੇ ‘ਚ ਅਨੀਮੀਆ ਦੇ ਮਰੀਜ਼ਾਂ ਨੂੰ ਇਸ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਇਸ ਨਾਲ ਖੂਨ ਵਧਣ ਦੇ ਨਾਲ ਥਕਾਵਟ ਅਤੇ ਕਮਜ਼ੋਰੀ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ। ਸ਼ਲਗਮ ਕੈਲਸ਼ੀਅਮ ਅਤੇ ਆਇਰਨ ਦਾ ਉਚਿਤ ਸਰੋਤ ਹੈ। ਇਸ ਦੀ ਨਿਯਮਿਤ ਰੂਪ ਨਾਲ ਵਰਤੋਂ ਕਰਨ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਅਜਿਹੇ ‘ਚ ਤੁਹਾਨੂੰ ਜੋੜਾਂ ਅਤੇ ਸਰੀਰ ਦੇ ਦਰਦ ਤੋਂ ਰਾਹਤ ਮਿਲਦੀ ਹੈ।
ਐਂਟੀ-ਆਕਸੀਡੈਂਟ, ਐਂਟੀ-ਇਨਫਲੇਮੇਟਰੀ, ਐਂਟੀ-ਬੈਕਟਰੀਅਲ ਗੁਣਾਂ ਨਾਲ ਭਰਪੂਰ ਸ਼ਲਗਮ ਦੀ ਵਰਤੋਂ ਇਮਿਊਨਿਟੀ ਵਧਾਉਣ ‘ਚ ਸਹਾਇਤਾ ਕਰਦੀ ਹੈ। ਅਜਿਹੇ ‘ਚ ਥਕਾਵਟ, ਕਮਜ਼ੋਰੀ, ਸਰੀਰ ‘ਚ ਦਰਦ ਆਦਿ ਦੀ ਸ਼ਿਕਾਇਤ ਦੂਰ ਹੋ ਕੇ ਚੁਸਤੀ-ਫੁਰਤੀ ਆਉਂਦੀ ਹੈ। ਨਾਲ ਹੀ ਜ਼ੁਕਾਮ, ਖੰਘ ਅਤੇ ਮੌਸਮੀ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ।ਸ਼ਲਗਮ ‘ਚ ਐਂਟੀ-ਏਜਿੰਗ ਗੁਣ ਹੋਣ ਦੇ ਨਾਲ ਇਹ ਸਿਹਤ ਦੇ ਨਾਲ ਸਕਿਨ ਲਈ ਵੀ ਫ਼ਾਇਦੇਮੰਦ ਹੁੰਦੀ ਹੈ। ਇਸ ਦੀ ਵਰਤੋਂ ਨਾਲ ਸਕਿਨ ਨੂੰ ਡੂੰਘਾਈ ਤੋਂ ਪੋਸ਼ਣ ਮਿਲਣ ਦੇ ਨਾਲ ਦਾਗ-ਧੱਬੇ, ਝੁਰੜੀਆਂ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਅਜਿਹੇ ‘ਚ ਸਕਿਨ ਨੈਚੁਰਲੀ ਗਲੋਅ ਕਰਦੀ ਹੈ।