ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਨੇ ਦੋ ਵਿਧਾਨ ਸਭਾ ਸੀਟਾਂ ‘ਚ ਕੀਤਾ ਬਦਲਾਅ

0
84

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸਾਂਝੇ ਤੌਰ ’ਤੇ ਐਲਾਨ ਕੀਤਾ ਹੈ ਕਿ ਵਿਧਾਨ ਸਭਾ ਹਲਕਾ ਮੋਹਾਲੀ ਤੇ ਲੁਧਿਆਣਾ ਨਾਰਥ, ਜੋ ਪਹਿਲਾਂ ਬਹੁਜਨ ਸਮਾਜ ਪਾਰਟੀ ਦੇ ਹਿੱਸੇ ’ਚ ਸਨ। ਹੁਣ ਇਨ੍ਹਾਂ ਸੀਟਾਂ ਉਪਰ ਸ਼੍ਰੋਮਣੀ ਅਕਾਲੀ ਦਲ ਚੋਣ ਲੜੇਗਾ।

ਇਸ ਦੇ ਨਾਲ ਹੀ ਇਸ ਦੀ ਜਗ੍ਹਾ ’ਤੇ ਵਿਧਾਨ ਸਭਾ ਹਲਕਾ ਰਾਏਕੋਟ (ਐੱਸ. ਸੀ.) ਅਤੇ ਦੀਨਾਨਗਰ (ਐੱਸ.ਸੀ.) ਜੋ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਸਨ। ਇਨ੍ਹਾਂ ਉਪਰ ਹੁਣ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਚੋਣ ਲੜਨਗੇ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕੁੱਲ ਸੀਟਾਂ ਦੀ ਵੰਡ ਪਹਿਲਾਂ ਦੀ ਤਰ੍ਹਾਂ ਹੀ ਰਹੇਗੀ ਅਤੇ ਸ਼੍ਰੋਮਣੀ ਅਕਾਲੀ ਦਲ 97 ਸੀਟਾਂ ਉਪਰ ਤੇ ਬਹੁਜਨ ਸਮਾਜ ਪਾਰਟੀ 20 ਸੀਟਾਂ ਉਪਰ ਚੋਣ ਲੜੇਗੀ।

ਇਸ ਦੇ ਨਾਲ ਹੀ ਦਲਜੀਤ ਸਿੰਘ ਚੀਮਾ ਨੇ ਇਸ ਸੰਬੰਧੀ ਟਵੀਟ ਰਾਹੀਂ ਵੀ ਜਾਣਕਾਰੀ ਸਾਂਝੀ ਕੀਤੀ ਹੈ।

LEAVE A REPLY

Please enter your comment!
Please enter your name here