ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਫ਼ਤਰ ਵਿਖੇ ਕੋਰੋਨਾ ਵੈਕਸੀਨ ਕੈਂਪ ਲਗਾ ਕੇ ਲੋੜਵੰਦਾ ਨੂੰ ਵੈਕਸੀਨ ਲਗਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਸਮੇਂ ’ਤੇ ਕੋਰੋਨਾ ਵੈਕਸੀਨ ਕੈਂਪ ਲਗਾ ਕੇ ਸੰਗਤਾਂ ਨੂੰ ਫਰੀ ਵੈਕਸੀਨ ਲਗਾਈ ਗਈ ਹੈ।
ਇਸੇ ਤਹਿਤ ਅੱਜ ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਵਿਖੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਦੇ ਸਹਿਯੋਗ ਨਾਲ ਕੋਰੋਨਾ ਵੈਕਸੀਨ ਕੈਂਪ ਲਗਾਇਆ ਗਿਆ ਜਿਸ ਵਿਚ 70 ਦੇ ਕਰੀਬ ਮੁਲਾਜ਼ਮਾਂ ਨੂੰੰ ਕੋਰੋਨਾ ਵੈਕਸੀਨ ਲਗਾਈ ਗਈ। ਉਨ੍ਹਾਂ ਕਿਹਾ ਕਿ ਹਰੇਕ ਮੁਲਾਜ਼ਮ ਲਈ ਕੋਰੋਨਾ ਵੈਕਸੀਨ ਲਗਵਾਉਣੀ ਜ਼ਰੂਰੀ ਹੈ, ਇਸ ਲਈ ਸਾਰਿਆਂ ਨੂੰ ਅਪੀਲ ਹੈ ਕਿ ਕੋਰੋਨਾ ਵਰਗੀ ਭਿਆਨਕ ਬਿਮਾਰੀ ਤੋਂ ਬਚਾ ਲਈ ਵੈਕਸੀਨ ਲਗਵਾਉਣ ਤਾਂ ਕਿ ਬਿਮਾਰੀ ਤੋਂ ਬਚਾ ਹੋ ਸਕੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਪਲਵਿੰਦਰ ਸਿੰਘ, ਸ. ਨਿਰਮਲ ਸਿੰਘ ਆਦਿ ਮੌਜੂਦ ਸਨ।