ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ 35 ਸਾਲ ਦੀ ਸੇਵਾ ਮਗਰੋਂ ਅੱਜ ਸੇਵਾਮੁਕਤ ਹੋ ਗਏ। ਉਹ 1987 ਵਿਚ ਸਿੱਖ ਸੰਸਥਾ ਅੰਦਰ ਕਲਰਕ ਵਜੋਂ ਭਰਤੀ ਹੋਏ ਸਨ ਅਤੇ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਵੱਖ-ਵੱਖ ਅਹੁਦਿਆਂ ’ਤੇ ਕਾਰਜ ਕੀਤਾ। ਸ. ਭੂਰਾ ਕੋਹਨਾ ਦੇ ਸੇਵਾਮੁਕਤ ਹੋਣ ’ਤੇ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਨਮਾਨ ਸਮਾਗਮ ਕੀਤਾ ਗਿਆ, ਜਿਸ ਵਿਚ ਸਿੱਖ ਪੰਥ ਦੀਆਂ ਅਹਿਮ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।
ਇਸ ਦੌਰਾਨ ਸ. ਸੁਖਦੇਵ ਸਿੰਘ ਭੂਰਾ ਕੋਹਨਾ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸਤਬੀਰ ਸਿੰਘ ਧਾਮੀ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਗੱਜਣ ਸਿੰਘ ਤਰਨਾ ਦਲ ਸਮੇਤ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸਨਮਾਨਿਤ ਕੀਤਾ ਗਿਆ।
ਸਨਮਾਨ ਸਮਾਰੋਹ ਸਮੇਂ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ. ਸੁਖਦੇਵ ਸਿੰਘ ਭੂਰਾਕੋਹਨਾ ਦੀ ਪ੍ਰਬੰਧਕੀ ਕੁਸ਼ਲਤਾ ਦੀ ਸ਼ਲਾਘਾ ਕੀਤੀ ਅਤੇ ਨਵੇਂ ਕਰਮਚਾਰੀਆਂ ਨੂੰ ਉਨ੍ਹਾਂ ਤੋਂ ਪ੍ਰੇਰਣਾ ਲੈਣ ਲਈ ਕਿਹਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਬਾਬਾ ਅਵਤਾਰ ਸਿੰਘ ਸੁਰਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀਸੀ ਸ. ਜਸਪਾਲ ਸਿੰਘ ਸੰਧੂ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾ shiromaniਕੋਹਨਾ, ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ਼੍ਰੋਮਣੀ ਕਮੇਟੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਡਾ. ਪਰਮਵੀਰ ਸਿੰਘ ਪੰਜਾਬੀ ਯੁਨੀਵਰਸਿਟੀ ਪਟਿਆਲਾ, ਬੀਬੀ ਤੇਜਿੰਦਰ ਕੌਰ ਧਾਲੀਵਾਲ ਡਾਇਰੈਕਟਰ ਸਿੱਖਿਆ ਸ਼੍ਰੋਮਣੀ ਕਮੇਟੀ, ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ, ਸ. ਪ੍ਰਤਾਪ ਸਿੰਘ ਸਟੱਡੀ ਸਰਕਲ, ਸ. ਲਖਵਿੰਦਰਪਾਲ ਸਿੰਘ ਜੱਜ ਨੇ ਸੰਬੋਧਨ ਕਰਦਿਆਂ ਸ. ਸੁਖਦੇਵ ਸਿੰਘ ਭੂਰਾ ਕੋਹਨਾ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ।
ਬੁਲਾਰਿਆਂ ਨੇ ਕਿਹਾ ਕਿ ਸ. ਸੁਖਦੇਵ ਸਿੰਘ ਭੂਰਾਕੋਹਨਾ ਸਿੱਖ ਸੰਸਥਾ ਨੂੰ ਸਮਰਪਤ ਸ਼ਖ਼ਸੀਅਤ ਹਨ, ਜੋ ਆਪਣੇ ਸੇਵਾਕਾਲ ਦੌਰਾਨ ਸੰਸਥਾ ਦੀ ਬਿਹਤਰੀ ਲਈ ਯਤਨਸ਼ੀਲ ਰਹੇ। ਇਸ ਮੌਕੇ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਆਈਆਂ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।
ਇਸ ਤੋਂ ਪਹਿਲਾਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ. ਸੁਖਦੇਵ ਸਿੰਘ ਭੂਰਾ ਕੋਹਨਾ ਦਾ ਸਨਮਾਨ ਕਰਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸ. ਭੂਰਾ ਕੋਹਨਾ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਵੀ ਕਾਮਨਾ ਕੀਤੀ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਗੁਰੂ ਘਰ ਦੀ ਸੇਵਾ ਚੰਗੇ ਭਾਗਾਂ ਨਾਲ ਮਿਲਦੀ ਹੈ ਕਿਉਂਕਿ ਇਹ ਪਰਿਵਾਰਕ ਨਿਰਬਾਹ ਲਈ ਸਾਧਨ ਬਣਨ ਦੇ ਨਾਲ-ਨਾਲ ਸੇਵਾ ਕਮਾਉਣ ਦਾ ਮੌਕਾ ਵੀ ਦਿੰਦੀ ਹੈ। ਉਨ੍ਹਾਂ ਸ. ਭੂਰਾ ਕੋਹਨਾ ਦੀ ਸ਼ਖ਼ਸੀਅਤ ਸਬੰਧੀ ਗੱਲ ਕਰਦਿਆਂ ਆਖਿਆ ਕਿ ਇਹ ਸਵੈ-ਭਰੋਸੇ, ਸਵੈ-ਵਿਸ਼ਵਾਸ ਵਾਲੇ ਵਿਅਕਤੀ ਹਨ ਅਤੇ ਇਨ੍ਹਾਂ ਨੇ ਆਪਣੇ ਸੇਵਾਕਾਲ ਦੌਰਾਨ ਜ਼ਿਕਰਯੋਗ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਰਵਿਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਨਿਯਮਾਂ ਅਨੁਸਾਰ ਹਰ ਵਿਅਕਤੀ ਸੇਵਾਮੁਕਤ ਹੁੰਦਾ ਹੈ, ਪਰ ਨਿੱਜੀ ਤੌਰ ’ਤੇ ਸਿੱਖ ਕਦੇ ਵੀ ਗੁਰੂ ਘਰ ਦੀ ਸੇਵਾ ਤੋਂ ਮੁਕਤ ਨਹੀਂ ਹੁੰਦਾ।
ਸਨਮਾਨ ਸਮਾਰੋਹ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਬਾਬਾ ਗੁਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਬਲਦੇਵ ਸਿੰਘ ਚੂੰਘਾ, ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਸੁਖਵਿੰਦਰ ਸਿੰਘ ਅਗਵਾਨ, ਬੀਬੀ ਸਤਵੰਤ ਕੌਰ ਡਾਇਰੈਕਟਰ ਸਿੱਖਿਆ, ਸ. ਹਰਜੀਤ ਸਿੰਘ ਖਾਲਸਾ ਜੱਜ, ਐਡਵੋਕੇਟ ਮਨਜੀਤ ਸਿੰਘ ਛੀਨਾ, ਡਾ. ਏ ਪੀ ਸਿੰਘ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਡਾ. ਪਰਮਜੀਤ ਸਿੰਘ ਸਰੋਆ, ਸ. ਸੁਖਮਿੰਦਰ ਸਿੰਘ, ਸਾਬਕਾ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਕੱਤਰ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਮੀਤ ਸਿੰਘ ਬੁੱਟਰ, ਸ. ਸੁਲੱਖਣ ਸਿੰਘ ਭੰਗਾਲੀ, ਸ. ਨਿਰਵੈਲ ਸਿੰਘ, ਸ. ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸ. ਕੰਵਰਚੜ੍ਹਤ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਮੇਜਰ ਸਿੰਘ ਵਾਂ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਸ. ਤਲਵਿੰਦਰ ਸਿੰਘ ਬੁੱਟਰ, ਬਾਬਾ ਸੁੱਖਾ ਸਿੰਘ ਖਿਆਲੇ ਵਾਲੇ, ਸ. ਜਸਬੀਰ ਸਿੰਘ ਸਾਬਰ, ਹੈੱਡ ਗ੍ਰੰਥੀ ਭਾਈ ਨਿਸ਼ਾਨ ਸਿੰਘ, ਸ. ਪ੍ਰਿਥੀਪਾਲ ਸਿੰਘ, ਸ. ਗੁਰਮੀਤ ਸਿੰਘ, ਸ. ਬਲਜੀਤ ਸਿੰਘ ਤੋਂ ਇਲਾਵਾ ਸ. ਭੂਰਾਕੋਹਨਾ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਬੀਬੀ ਸੁਖਵਿੰਦਰ ਕੌਰ ਪਤਨੀ, ਬੀਬੀ ਸੰਦੀਪ ਕੌਰ ਬੇਟੀ, ਸ. ਨਵਜੋਤ ਸਿੰਘ ਦਾਮਾਦ, ਸ. ਗੁਰਚਰਨ ਸਿੰਘ ਭਰਾ ਅਤੇ ਹੋਰ ਰਿਸ਼ਤੇਦਾਰ ਮੌਜੂਦ ਸਨ।