ਸਕੂਲਾਂ ਦੀ ਸੂਚੀ ਜਾਰੀ ਨਾ ਕਰਨ ‘ਤੇ Manish Sisodia ਨੇ ਫਿਰ ਸਾਧਿਆ ਨਿਸ਼ਾਨਾ, ਕਿਹਾ – ਮੈਦਾਨ ਛੱਡ ਕੇ ਭੱਜ ਰਹੇ ਹਨ Pargat Singh

0
132

ਚੰਡੀਗੜ੍ਹ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਵਿਚਾਲੇ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਮਨੀਸ਼ ਸਿਸੋਦੀਆ ਲਗਾਤਾਰ ਪਰਗਟ ਸਿੰਘ ਨੂੰ ਚੁਣੌਤੀ ਦੇ ਰਹੇ ਹਨ। ਕੱਲ੍ਹ ਇੱਕ ਪ੍ਰੈੱਸ ਕਾਨਫਰੰਸ ਰਾਹੀਂ ਉਨ੍ਹਾਂ ਦਿੱਲੀ ਦੇ 250 ਸਕੂਲਾਂ ਦੀ ਸੂਚੀ ਜਾਰੀ ਕੀਤੀ। ਜਿਸ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਅੱਜ ਫਿਰ ਪ੍ਰਗਟ ਸਿੰਘ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਮੈਦਾਨ ਛੱਡ ਕੇ ਭੱਜ ਰਹੇ ਹਨ, ਉਥੇ ਹੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸਕੂਲਾਂ ਦੀ ਸੂਚੀ ਜਾਰੀ ਕਰਨ ਦੀ ਅਪੀਲ ਵੀ ਕੀਤੀ ਹੈ।

ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਲਿਖਿਆ, ਮੈਂ ਪੰਜਾਬ ਦੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੇ ਕਹਿਣ ‘ਤੇ ਕੱਲ੍ਹ ਦਿੱਲੀ ਦੇ 250 ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕੀਤੀ ਸੀ ਅਤੇ ਉਨ੍ਹਾਂ ਨੂੰ 250 ਸਕੂਲਾਂ ਦੀ ਸੂਚੀ ਜਾਰੀ ਕਰਨ ਦੀ ਬੇਨਤੀ ਕੀਤੀ ਸੀ ਪਰ 24 ਘੰਟੇ ਬੀਤ ਜਾਣ ਤੋਂ ਬਾਅਦ ਵੀ ਉਨ੍ਹਾਂ ਦਾ ਜਵਾਬ ਨਹੀਂ ਆਇਆ। ਜਿਵੇਂ ਉਹ ਮੈਦਾਨ ਤੋਂ ਭੱਜ ਰਹੇ ਹੋਣ।

ਮਨੀਸ਼ ਸਿਸੋਦੀਆ ਨੇ ਅੱਗੇ ਕਿਹਾ ਕਿ ਹੁਣ ਮੈਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸ਼ਾਮ ਤੱਕ 250 ਸਕੂਲਾਂ ਦੀ ਸੂਚੀ ਜਾਰੀ ਕਰਨ ਦੀ ਬੇਨਤੀ ਕਰਾਂਗਾ। ਤਾਂ ਜੋ ਪੰਜਾਬ ਦੇ ਲੋਕਾਂ ਨੂੰ ਪਤਾ ਲੱਗ ਸਕੇ ਕਿ ਕਾਂਗਰਸ ਸਰਕਾਰ ਨੇ ਪਿਛਲੇ 5 ਸਾਲਾਂ ਵਿੱਚ ਪੰਜਾਬ ਦੀ ਸਿੱਖਿਆ ਲਈ ਕੀ ਕੀਤਾ ਹੈ। ਉਮੀਦ ਹੈ ਚੰਨੀ ਸਾਬ ਮੈਦਾਨ ਛੱਡ ਕੇ ਨਹੀਂ ਭੱਜਣਗੇ।

LEAVE A REPLY

Please enter your comment!
Please enter your name here