ਸਮਰਾਲਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਪਰਮਜੀਤ ਸਿੰਘ ਢਿੱਲੋਂ ਨੂੰ ਐਲਾਨਿਆ ਉਮੀਦਵਾਰ

0
46

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਟਿਕਟਾਂ ਦਾ ਐਲਾਨ ਵੀ ਸ਼ੁਰੂ ਕਰ ਦਿੱਤਾ ਹੈ।  ਬੀਤੇ ਦਿਨੀ ਸੁਖਬੀਰ ਬਾਦਲ ਨੇ ਰਾਮਪੁਰਾ ਫੂਲ ਤੋਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਬਠਿੰਡਾ ਦਿਹਾਤੀ ਤੋਂ ਪ੍ਰਕਾਸ਼ ਭੱਟੀ ਅਤੇ ਭੁੱਚੋ ਤੋਂ ਦਰਸ਼ਨ ਸਿੰਘ ਕੋਟਫੱਤਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ।

ਇਸੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਮਰਾਲਾ ਹਲਕੇ ਤੋਂ ਪਰਮਜੀਤ ਸਿੰਘ ਢਿੱਲੋਂ ਨੂੰ ਵਿਧਾਨ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪਰਮਜੀਤ ਸਿੰਘ ਨੌਜਵਾਨ ਅਤੇ ਬੇਹੱਦ ਮਿਹਨਤੀ ਆਗੂ ਹਨ। ਇਸ ਮੌਕੇ ਉਨ੍ਹਾਂ ਸਾਰਿਆਂ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਸਾਰੇ ਪਰਮਜੀਤ ਸਿੰਘ ਢਿੱਲੋਂ ਨੂੰ ਕਾਮਯਾਬ ਬਣਾਓ।

ਉਨ੍ਹਾਂ ਨੇ ਆਪਣੀ ਸਰਕਾਰ ਵੇਲੇ ਦੀਆਂ ਪ੍ਰਾਪਤੀਆਂ ਗਿਣਵਾਉਂਦੇ ਹੋਏ ਕਿਹਾ ਕਿ ਪੰਜਾਬੀਆਂ ਦੀ ਸਿਰਫ਼ ਇੱਕ ਹੀ ਪਾਰਟੀ ਹੈ, ਉਹ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਬਾਦਲ ਸਾਬ੍ਹ ਦਾ ਰਾਜ ਆਉਂਦਾ ਹੈ ਤਾਂ ਪੰਜਾਬ ਵਿਚ ਤਰੱਕੀ ਹੁੰਦੀ ਹੈ। ਇਸ ਮੌਕੇ ਉਨ੍ਹਾਂ ਐਲਾਨ ਕਰਦੇ ਹੋਏ ਕਿਹਾ ਕਿ ਅਸੀਂ ਫ਼ੈਸਲਾ ਕੀਤਾ ਹੈ ਕਿ ਜਿਹੜੇ ਕਿਸਾਨ ਪਰਿਵਾਰਾਂ ਕੋਲ ਕੋਈ ਵੀ ਟਿਊਬਵੈੱਲ ਕੁਨੈਕਸ਼ਨ ਨਹੀਂ ਹੈ, ਜਦੋਂ ਸਰਕਾਰ ਬਣੀ ਤਾਂ ਉਨ੍ਹਾਂ ਕਿਸਾਨ ਪਰਿਵਾਰਾਂ ਦੇ ਘਰਾਂ ’ਚ ਘੱਟ ਤੋਂ ਘੱਟ ਇਕ ਟਿਊਬਵੈੱਲ ਕੁਨੈਕਸ਼ਨ ਜ਼ਰੂਰ ਦਿੱਤਾ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਗਵਾਹ ਹੈ ਕਿ ਜੋ ਕਿਹਾ ਹੈ ਉਹ ਕੀਤਾ ਹੈ ਅਤੇ ਜੋ ਕਿਹਾ ਹੈ, ਉਹ ਵੀ ਹੁਣ ਕਰਕੇ ਵਿਖਾਵਾਂਗੇ। ਉਨ੍ਹਾਂ ਕਿਹਾ ਕਿ ਸ਼ਗਨ ਸਕੀਮ, ਪੈਨਸ਼ਨ ਸਕੀਮ ਸਮੇਤ ਜਿੰਨੀਆਂ ਵੀ ਸਕੀਮਾਂ ਹਨ, ਉਹ ਬਾਦਲ ਸਾਬ੍ਹ ਵੱਲੋਂ ਦਿੱਤੀਆਂ ਗਈਆਂ ਹਨ। ਜਿੰਨੇ ਵੀ ਨੀਲੇ ਕਾਰਡ ਵਾਲੇ ਪਰਿਵਾਰ ਹਨ, ਉਨ੍ਹਾਂ ਪਰਿਵਾਰਾਂ ਦੀਆਂ ਮੁਖੀ ਔਰਤਾਂ ਦੇ ਖਾਤੇ ’ਚ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here