ਭਾਰਤੀ ਪੁਰਸ਼ ਹਾਕੀ ਟੀਮ ਦੇ ਸਾਬਕਾ ਕਪਤਾਨ ਸਰਦਾਰਾ ਸਿੰਘ ਨੂੰ ਸਪੋਰਟਸ ਅਥਾਰਟੀ ਆਫ ਇੰਡੀਆ (ਸਾਈ), ਬੈਂਗਲੁਰੂ ਵਿਖੇ ਸ਼ੁਰੂ ਹੋਣ ਵਾਲੇ ਰਾਸ਼ਟਰੀ ਕੈਂਪ ਲਈ ਭਾਰਤ ਏ ਪੁਰਸ਼ ਹਾਕੀ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ਗਿਆ ਹੈ।
ਹਰਿਆਣਾ ਪੁਲਿਸ ਦੇ ਡਾਇਰੈਕਟਰ ਜਨਰਲ ਪੀਕੇ ਅਗਰਵਾਲ ਨੇ ਕਿਹਾ, “ਹਰਿਆਣਾ ਪੁਲਿਸ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡਾ ਅਧਿਕਾਰੀ ਮੁੱਖ ਕੋਚ ਦੇ ਰੂਪ ਵਿਚ ਰਾਸ਼ਟਰੀ ਪੱਧਰ ਦੇ ਕੋਚਿੰਗ ਪ੍ਰੋਗਰਾਮ ਵਿਚ ਸ਼ਾਮਲ ਹੋਵੇਗਾ। ਅਸੀਂ ਸਰਦਾਰ ਸਿੰਘ ਦੇ ਤਜ਼ਰਬੇ, ਤਕਨੀਕੀ ਜਾਣਕਾਰੀ ਅਤੇ ਵਿਸ਼ਵ ਪੱਧਰੀ ਸਮਰੱਥਾਵਾਂ ਦੇ ਭੰਡਾਰ ਨੂੰ ਦੇਖਿਆ ਹੈ, ਜਿਸ ਨਾਲ ਉਭਰਦੀ ਪ੍ਰਤਿਭਾ ਨੂੰ ਲਾਭ ਹੋਵੇਗਾ, ਜਿਸ ਨਾਲ ਭਾਰਤੀ ਹਾਕੀ ਕਈ ਗੁਣਾ ਮਜ਼ਬੂਤ ਹੋਵੇਗੀ।’
ਓਲੰਪੀਅਨ ਸਰਦਾਰਾ ਸਿੰਘ ਇਸ ਸਮੇਂ ਹਰਿਆਣਾ ਪੁਲਸ ਵਿਚ ਉਪ ਪੁਲਸ ਕਪਤਾਨ ਦੇ ਅਹੁਦੇ ‘ਤੇ ਤਾਇਨਾਤ ਹਨ। ਹਾਕੀ ਵਿਚ ਸ਼ਾਨਦਾਰ ਯੋਗਦਾਨ ਲਈ ਉਨ੍ਹਾਂ ਨੂੰ ਮੇਜਰ ਧਿਆਨ ਚੰਦ ਖੇਲ ਰਤਨ ਅਵਾਰਡ, ਰਾਜੀਵ ਗਾਂਧੀ ਖੇਲ ਰਤਨ ਅਵਾਰਡ, ਪਦਮ ਸ਼੍ਰੀ ਅਤੇ ਅਰਜੁਨ ਅਵਾਰਡ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ।