ਸਰਦਾਰ ਵੱਲਭ ਭਾਈ ਪਟੇਲ ਦੀ ਜੈਅੰਤੀ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਰਧਾ ਦੇ ਫੁੱਲ ਕੀਤੇ ਭੇਟ

0
49

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ ਦੀ ਜੈਅੰਤੀ ‘ਤੇ ਗੁਜਰਾਤ ਦੇ ਕੇਵੜੀਆ ‘ਚ ਸਟੈਚੂ ਆਫ ਯੂਨਿਟੀ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਕੇਂਦਰੀ ਗ੍ਰਹਿ ਮੰਤਰੀ ਕੇਵੜੀਆ ਵਿਖੇ ਸਰਦਾਰ ਵੱਲਭ ਭਾਈ ਪਟੇਲ ਨੂੰ ਸਮਰਪਿਤ 182 ਮੀਟਰ ਉੱਚੀ ਮੂਰਤੀ ਦੇ ਨੇੜੇ ਰਾਸ਼ਟਰੀ ਏਕਤਾ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਏ।

ਇਸ ਪ੍ਰੋਗਰਾਮ ਵਿੱਚ ਅਮਿਤ ਸ਼ਾਹ ਤੋਂ ਇਲਾਵਾ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ, ਜਲ, ਭੂਮੀ, ਹਵਾਈ ਸੈਨਾ ਦੇ ਅਧਿਕਾਰੀ, ਓਲੰਪਿਕ, ਏਸ਼ਿਆਈ ਅਤੇ ਵੱਖ-ਵੱਖ ਖੇਡਾਂ ਵਿੱਚ ਤਗਮੇ ਜੇਤੂ ਪੁਲਿਸ ਅਧਿਕਾਰੀ-ਕਰਮਚਾਰੀ ਵੀ ਭਾਗ ਲੈ ਰਹੇ ਹਨ। ਇਸ ਦੌਰਾਨ ਹੋਈ ਪਰੇਡ ਵਿੱਚ ਪੁਰਸ਼ ਹਾਕੀ ਟੀਮ ਦੇ ਕਪਤਾਨ ਓਲੰਪੀਅਨ ਮਨਪ੍ਰੀਤ ਸਿੰਘ ਅਤੇ ਹੋਰ ਖਿਡਾਰੀਆਂ ਨੇ ਭਾਗ ਲਿਆ।

ਇਸ ਦੇ ਨਾਲ ਹੀ ਇਸ ਪ੍ਰੋਗਰਾਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਿਕਾਰਡ ਕੀਤੇ ਵੀਡੀਓ ਸੰਦੇਸ਼ ਰਾਹੀਂ ਸਮਾਰੋਹ ਨੂੰ ਸੰਬੋਧਨ ਕਰਨਗੇ। ਦੱਸ ਦੇਈਏ ਕਿ ਸਰਦਾਰ ਪਟੇਲ ਦੀ ਜੈਅੰਤੀ ਦੇ ਮੌਕੇ ‘ਤੇ ਪੀਐੱਮ ਮੋਦੀ ਨੇ ਲਗਾਤਾਰ ਤਿੰਨੋਂ ਪ੍ਰੋਗਰਾਮਾਂ ‘ਚ ਹਿੱਸਾ ਲਿਆ। ਪਰ ਇਸ ਸਾਲ ਇਟਲੀ ‘ਚ ਹੋਣ ਵਾਲੇ ਜੀ-20 ਸੰਮੇਲਨ ‘ਚ ਹਿੱਸਾ ਲੈਣ ਕਾਰਨ ਉਹ ਹਿੱਸਾ ਨਹੀਂ ਲੈ ਸਕੇ ਹਨ।

ਅੱਜ ਭਾਰਤ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦਾ ਜਨਮ ਦਿਨ ਹੈ। ਇਹ ਦਿਨ ਹਰ ਸਾਲ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਸਾਲ ਸਰਦਾਰ ਵੱਲਭ ਭਾਈ ਪਟੇਲ ਦੀ 145ਵੀਂ ਜੈਅੰਤੀ ਮਨਾਈ ਜਾ ਰਹੀ ਹੈ। ਸਰਦਾਰ ਵੱਲਭ ਭਾਈ ਪਟੇਲ ਨੇ 560 ਰਿਆਸਤਾਂ ਨੂੰ ਭਾਰਤ ਦੇ ਸੰਘ ਵਿੱਚ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਰਾਸ਼ਟਰੀ ਏਕਤਾ ਦਿਵਸ ਸਰਦਾਰ ਪਟੇਲ ਦੁਆਰਾ ਰਾਸ਼ਟਰ ਨੂੰ ਇਕਜੁੱਟ ਕਰਨ ਲਈ ਕੀਤੇ ਗਏ ਯਤਨਾਂ ਨੂੰ ਸਵੀਕਾਰ ਕਰਨ ਲਈ ਮਨਾਇਆ ਜਾਂਦਾ ਹੈ।

ਇਸ ਦੇ ਨਾਲ ਹੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ ਜੈਅੰਤੀ ‘ਤੇ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ, ‘ਦ੍ਰਿੜਤਾ ਅਤੇ ਮਜ਼ਬੂਤ ਇੱਛਾ ਸ਼ਕਤੀ ਦੇ ਪ੍ਰਤੀਕ ਅਤੇ ਆਧੁਨਿਕ ਭਾਰਤ ਦੇ ਨਿਰਮਾਤਾ, ਭਾਰਤ ਰਤਨ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਜੀ ਨੂੰ ਉਨ੍ਹਾਂ ਦੀ ਜੈਅੰਤੀ ‘ਤੇ ਸ਼ਰਧਾਂਜਲੀ ਦਿੱਤੀ।

LEAVE A REPLY

Please enter your comment!
Please enter your name here