ਸਰਦੀਆਂ ‘ਚ ਹਰੀਆਂ ਸਬਜ਼ੀਆਂ ਦਾ ਸੇਵਨ ਸਿਹਤ ਦੇ ਲਿਹਾਜ਼ ਨਾਲ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਸਰਦੀਆਂ ਦਾ ਮੌਸਮ ਖਾਣ-ਪੀਣ ਲਈ ਸਭ ਤੋਂ ਢੁੱਕਵਾਂ ਹੁੰਦਾ ਹੈ। ਜੇਕਰ ਇਸ ਮੌਸਮ ‘ਚ ਸਿਹਤਮੰਦ ਖੁਰਾਕ ਲਈ ਜਾਵੇ ਤਾਂ ਇਸ ਨਾਲ ਸਰੀਰ ਨੂੰ ਕਾਫੀ ਫਾਇਦਾ ਹੁੰਦਾ ਹੈ। ਕੁਝ ਸਬਜ਼ੀਆਂ ਅਜਿਹੀਆਂ ਹਨ ਜੋ ਸਰਦੀਆਂ ਦੇ ਮੌਸਮ ‘ਚ ਹੀ ਬਾਜ਼ਾਰ ‘ਚ ਦੇਖਣ ਨੂੰ ਮਿਲਦੀਆਂ ਹਨ। ਇਸ ਮੌਸਮ ‘ਚ ਇਹ ਹਰੀਆਂ ਸਬਜ਼ੀਆਂ ਜ਼ਰੂਰ ਖਾਣੀਆਂ ਚਾਹੀਦੀਆਂ ਹਨ। ਅਸੀਂ ਤੁਹਾਨੂੰ ਕੁਝ ਅਜਿਹੀਆਂ ਹਰੀਆਂ ਪੱਤੇਦਾਰ ਸਬਜ਼ੀਆਂ ਬਾਰੇ ਦੱਸਣ ਜਾ ਰਹੇ ਹਾਂ ਜੋ ਸਿਹਤ ਲਈ ਬਹੁਤ ਫਾਇਦੇਮੰਦ ਹਨ। ਇਹ ਕਈ ਬਿਮਾਰੀਆਂ ‘ਚ ਵੀ ਬਹੁਤ ਫਾਇਦੇਮੰਦ ਹੈ।
ਪਾਲਕ : ਸਰਦੀਆਂ ‘ਚ ਪਾਲਕ ਖਾਣਾ ਸਿਹਤ ਦੇ ਲਿਹਾਜ਼ ਨਾਲ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਆਇਰਨ, ਮੈਗਨੀਸ਼ੀਅਮ, ਵਿਟਾਮਿਨ ਕੇ ਅਤੇ ਏ ਨਾਲ ਭਰਪੂਰ ਹੁੰਦਾ ਹੈ। ਪਾਲਕ ਸਾਡੇ ਸਰੀਰ ਦੀ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦੀ ਹੈ।
ਪੱਤਾਗੋਭੀ : ਗੋਭੀ ਸਾਡੇ ਸਰੀਰ ‘ਚ ਮੌਜੂਦ ਕਾਰਬੋਹਾਈਡ੍ਰੇਟਸ ਨੂੰ ਚਰਬੀ ‘ਚ ਬਦਲਣ ਤੋਂ ਰੋਕਦੀ ਹੈ। ਇਸ ਨੂੰ ਖਾਣ ਨਾਲ ਸਾਡਾ ਭਾਰ ਕੰਟਰੋਲ ‘ਚ ਰਹਿੰਦਾ ਹੈ। ਇਸ ਦਾ ਸੇਵਨ ਗੋਭੀ ਦੀ ਸਬਜ਼ੀ, ਸਲਾਦ ਜਾਂ ਜੂਸ ਦੇ ਰੂਪ ਵਿਚ ਵੀ ਕੀਤਾ ਜਾਂਦਾ ਹੈ।
ਮੂਲੀ : ਸਰਦੀਆਂ ‘ਚ ਮੂਲੀ ਅਤੇ ਮੂਲੀ ਦੇ ਪੱਤੇ ਦੋਵੇਂ ਹੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਹ ਸਾਡੀ ਪਾਚਨ ਕਿਰਿਆ ਨੂੰ ਠੀਕ ਰੱਖਣ ਦੇ ਨਾਲ-ਨਾਲ ਸਰੀਰ ਨੂੰ ਸਰਦੀ, ਖਾਂਸੀ, ਜ਼ੁਕਾਮ ਵਰਗੀਆਂ ਸਮੱਸਿਆਵਾਂ ਤੋਂ ਵੀ ਬਚਾਉਂਦਾ ਹੈ। ਮੂਲੀ ਸਰੀਰ ਨੂੰ ਗਰਮ ਰੱਖਦੀ ਹੈ।
ਬਾਥੂ : ਬਾਥੂ ਦੀ ਸਬਜ਼ੀ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਠੰਡ ‘ਚ ਸਰੀਰ ਦੇ ਕੁੱਝ ਹਿੱਸਿਆਂ ਵਿਚ ਦਰਦ, ਪੁਰਾਣੀ ਸੱਟ ਦਾ ਦਰਦ, ਬਦਹਜ਼ਮੀ ਸਮੇਤ ਹੋਰ ਬਿਮਾਰੀਆਂ ਵਿਚ ਵੀ ਬਾਥੂ ਦੀ ਸਬਜ਼ੀ ਲਾਭਦਾਇਕ ਹੈ।
ਮੇਥੀ : ਸਰਦੀਆਂ ਵਿੱਚ ਪਾਈ ਜਾਣ ਵਾਲੀ ਮੇਥੀ ਬਹੁਤ ਫਾਇਦੇਮੰਦ ਹੁੰਦੀ ਹੈ। ਇਹ ਫਾਈਬਰ ਨਾਲ ਭਰਪੂਰ ਹੁੰਦਾ ਹੈ। ਇਹ ਕੈਲਸ਼ੀਅਮ, ਆਇਰਨ ਅਤੇ ਵਿਟਾਮਿਨਾਂ ਨਾਲ ਵੀ ਭਰਪੂਰ ਹੁੰਦਾ ਹੈ। ਇਹ ਪਾਚਨ ਕਿਰਿਆ ਨੂੰ ਠੀਕ ਰੱਖਣ ਦੇ ਨਾਲ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦਾ ਹੈ।
ਸਰੋਂ ਦਾ ਸਾਗ : ਤੁਸੀਂ ਮੱਕੀ ਦੀ ਰੋਟੀ ਅਤੇ ਸਰੋਂ ਦਾ ਸਾਗ ਜ਼ਰੂਰ ਖਾਧਾ ਹੋਵੇਗਾ। ਸਰ੍ਹੋਂ ਦਾ ਸਾਗ ਸਰਦੀਆਂ ਵਿੱਚ ਸਰੀਰ ਦੀ ਗਰਮੀ ਨੂੰ ਬਰਕਰਾਰ ਰੱਖਦਾ ਹੈ। ਇਸ ਦੇ ਨਾਲ ਹੀ ਇਸ ‘ਚ ਪ੍ਰੋਟੀਨ, ਫਾਈਬਰ ਸਮੇਤ ਹੋਰ ਪੋਸ਼ਕ ਤੱਤ ਭਰਪੂਰ ਮਾਤਰਾ ‘ਚ ਹੁੰਦੇ ਹਨ।