ਸਰੀਰ ਲਈ ਵੱਖ-ਵੱਖ ਵਿਟਾਮਿਨਾਂ ਦੀ ਆਪਣੀ-ਆਪਣੀ ਮਹੱਤਤਾ ਹੁੰਦੀ ਹੈ। ਵਿਟਾਮਿਨ A ਵੀ ਸਰੀਰ ਲਈ ਬਹੁਤ ਹੀ ਜ਼ਰੂਰੀ ਮੰਨਿਆ ਜਾਂਦਾ ਹੈ। ਨਾਰੰਗੀ ਰੰਗ ਦੇ ਫਲ ਅਤੇ ਸਬਜ਼ੀਆਂ ‘ਚ ਵਿਟਾਮਿਨ ਏ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ ਜੋ ਤੁਹਾਡੀਆਂ ਅੱਖਾਂ ਨੂੰ ਹੈਲਦੀ ਬਣਾਉਣ ‘ਚ ਸਹਾਇਤਾ ਕਰਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਡੀ ਇਮਿਊਨਿਟੀ ਵੀ ਮਜ਼ਬੂਤ ਹੁੰਦੀ ਹੈ। ਤਾਂ ਆਓ ਤੁਹਾਨੂੰ ਦੱਸਦੇ ਹਾਂ ਕਿ ਕਿਹੜੇ ਫਲਾਂ ਅਤੇ ਸਬਜ਼ੀਆਂ ‘ਚ ਵਿਟਾਮਿਨ-ਏ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ।
ਟਮਾਟਰ
ਟਮਾਟਰ ‘ਚ ਐਂਟੀ-ਆਕਸੀਡੈਂਟ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਇਹ ਵਿਟਾਮਿਨ-ਏ ਦਾ ਬਹੁਤ ਚੰਗਾ ਸਰੋਤ ਮੰਨਿਆ ਜਾਂਦਾ ਹੈ। ਇਸ ‘ਚ ਲਾਈਕੋਪੀਨ ਨਾਂ ਦਾ ਪੋਸ਼ਕ ਤੱਕ ਪਾਇਆ ਜਾਂਦਾ ਹੈ ਜੋ ਕੈਂਸਰ ਦੇ ਖਤਰੇ ਨੂੰ ਘੱਟ ਕਰਨ ‘ਚ ਸਹਾਇਤਾ ਕਰਦਾ ਹੈ।
ਧਨੀਆ
ਧਨੀਏ ‘ਚ ਵੀ ਵਿਟਾਮਿਨ-ਏ ਦਾ ਬਹੁਤ ਚੰਗਾ ਸਰੋਤ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਇਸ ‘ਚ ਕਾਰਬੋਹਾਈਡ੍ਰੇਟਸ, ਫੈਟਸ, ਪ੍ਰੋਟੀਨ, ਮਿਨਰਲਸ ਅਤੇ ਆਇਰਨ ਦੀ ਵੀ ਭਰਪੂਰ ਮਾਤਰਾ ਪਾਈ ਜਾਂਦੀ ਹੈ। ਸ਼ੂਗਰ, ਕਿਡਨੀ ਰੋਗ, ਕੋਲੈਸਟਰੋਲ ਵਰਗੀਆਂ ਬਿਮਾਰੀਆਂ ਲਈ ਵੀ ਧਨੀਆ ਬਹੁਤ ਹੀ ਫਾਇਦੇਮੰਦ ਮੰਨਿਆ ਜਾਂਦਾ ਹੈ।
ਕੱਦੂ
ਕੱਦੂ ਹਰ ਮੌਸਮ ‘ਚ ਪਾਇਆ ਜਾਂਦਾ ਹੈ। ਇਸ ‘ਚ ਵਿਟਾਮਿਨ-ਏ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਡਾ ਭਾਰ ਵੀ ਘੱਟ ਹੁੰਦਾ ਹੈ। 100 ਗ੍ਰਾਮ ਕੱਦੂ ‘ਚ 26 ਫੀਸਦੀ ਕੈਲੋਰੀ ਪਾਈ ਜਾਂਦੀ ਹੈ।
ਪਪੀਤਾ
ਕੱਦੂ ਦੀ ਤਰ੍ਹਾਂ ਪਪੀਤਾ ਵੀ ਹਰ ਕਿਸੇ ਮੌਸਮ ‘ਚ ਮਿਲਣ ਵਾਲਾ ਫ਼ਲ ਹੈ। ਇਸ ‘ਚ ਵਿਟਾਮਿਨ-ਏ, ਸੀ ਅਤੇ ਈ ਵੀ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਇਸ ‘ਚ ਪਪੇਅਨ ਨਾਂ ਦਾ ਐਂਜਾਈਮ ਪਾਇਆ ਜਾਂਦਾ ਹੈ ਜੋ ਤੁਹਾਡਾ ਪਾਚਨ ਸਹੀ ਰੱਖਣ ‘ਚ ਮਦਦ ਕਰਦਾ ਹੈ। ਇਸ ਦੇ ਸੇਵਨ ਨਾਲ ਤੁਹਾਡਾ ਢਿੱਡ ਸਿਹਤਮੰਦ ਰਹੇਗਾ।