ਬੀਤੇ ਦਿਨੀ ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਨੇ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਹੈ। ਸੁਪਰੀਮ ਕੋਰਟ ਵੱਲੋਂ ਰੋਡ ਰੇਜ ਕੇਸ ਵਿਚ ਸੁਣਾਈ ਗਈ 1 ਸਾਲ ਦੀ ਸਜ਼ਾ ਵਿਰੁੱਧ ਨਵਜੋਤ ਸਿੱਧੂ ਵੱਲੋਂ ਕਿਉਰੇਟਿਵ ਪਟੀਸ਼ਨ ਦਾਇਰ ਕਰਨਗੇ। ਇਸ ਦੇ ਨਾਲ ਹੀ ਜਾਣਕਾਰੀ ਇਹ ਵੀ ਹੈ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਕੋਰਟ ਵਿੱਚ ਆਤਮ ਸਮਰਪਣ ਕਰਨਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਦੇ ਵਕੀਲਾਂ ਦੀ ਇਹ ਰਾਇ ਹੈ ਕਿ ਇਹ ਪਟੀਸ਼ਨ ਦਾਇਰ ਕਰਨ ਦਾ ਹੱਕ ਬਣਦਾ ਹੈ ਤੇ ਇਸ ਦਾ ਰਾਹ ਲਿਆ ਜਾਵੇਗਾ। ਅੱਜ 20 ਮਈ ਦੀ ਸਵੇਰ ਨਵਜੋਤ ਸਿੱਧੂ ਦੇ ਵਕੀਲ ਉਸ ਦੀ ਕੋਠੀ ਪਹੁੰਚ ਗਏ ਹਨ। ਇਸਦੇ ਨਾਲ ਹੀ ਜਾਣਕਾਰੀ ਅਨੁਸਾਰ ਕੁੱਝ ਹੀ ਦੇਰ ‘ਚ ਸਿੱਧੂ ਆਪਣੇ ਘਰ ਤੋਂ ਰਵਾਨਾ ਹੋਣਗੇ। ਨਵਜੋਤ ਸਿੱਧੂ 10 ਵਜੇ ਦੇ ਕਰੀਬ ਪਟਿਆਲਾ ਕੋਰਟ ਪਹੁੰਚਣਗੇ।
ਕੀ ਹੈ ਪੂਰਾ ਮਾਮਲਾ?
ਨਵਜੋਤ ਸਿੱਧੂ ‘ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ 27 ਦਸੰਬਰ 1988 ‘ਚ ਪਾਰਕਿੰਗ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ 65 ਸਾਲਾ ਗੁਰਨਾਮ ਸਿੰਘ ਨਾਲ ਕੁੱਟਮਾਰ ਕੀਤੀ ਸੀ ਅਤੇ ਉਸੇ ਕੁੱਟਮਾਰ ਵਿੱਚ ਵੱਜੀ ਸੱਟ ਕਾਰਨ ਗੁਰਨਾਮ ਸਿੰਘ ਦੀ ਮੌਤ ਹੋਈ ਸੀ।
ਟ੍ਰਾਇਲ ਕੋਰਟ ਨੇ ਨਵਜੋਤ ਸਿੱਧੂ ਨੂੰ ਬਰੀ ਕਰ ਦਿੱਤਾ ਸੀ ਪਰ ਹਾਈ ਕੋਰਟ ਨੇ ਨਵਜੋਤ ਸਿੱਧੂ ਨੂੰ ਦੋਸ਼ੀ ਮੰਨਦੇ ਹੋਏ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ।
ਸਰਕਾਰੀ ਵਕੀਲ ਦਾ ਦਾਅਵਾ ਸੀ ਕਿ ਸਿੱਧੂ ਅਤੇ ਉਸ ਦਾ ਦੋਸਤ ਰੁਪਿੰਦਰ ਸਿੰਘ ਸੰਧੂ ਪਟਿਆਲਾ ਦੇ ਸ਼ੇਰਾਂਵਾਲਾ ਗੇਟ ਨੇੜੇ ਜਿਪਸੀ ਵਿਚ ਜਾ ਰਹੇ ਸਨ ਦੂਜੇ ਪਾਸੇ ਗੁਰਨਾਮ ਸਿੰਘ ਆਪਣੇ ਦੋ ਹੋਰ ਸਾਥੀਆਂ ਨਾਲ ਮਾਰੂਤੀ ਕਾਰ ਵਿੱਚ ਸਵਾਰ ਸਨ। ਗੱਡੀ ਨੂੰ ਹਟਾਉਣ ਦੇ ਮਾਮਲੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਅਤੇ ਉਸ ਦੇ ਸਾਥੀ ਦੀ ਗੁਰਨਾਮ ਸਿੰਘ ਦੀ ਬਹਿਸ ਹੋਈ। ਬਹਿਸ ਦੌਰਾਨ ਗਰਮਾ-ਗਰਮੀ ਹੋ ਗਈ ਅਤੇ ਦੋਵੇਂ ਧਿਰਾਂ ਵਿਚਕਾਰ ਹੱਥੋਪਾਈ ਹੋ ਗਈ ਸੀ।