ਸਵਾਮੀ ਪ੍ਰਸਾਦ ਮੌਰਿਆ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਹੋਇਆ ਜਾਰੀ

0
40

ਐਮਪੀ-ਐਮਐਲਏ ਕੋਰਟ ਨੇ ਸਵਾਮੀ ਪ੍ਰਸਾਦ ਮੌਰਿਆ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਸੁਲਤਾਨਪੁਰ ਅਦਾਲਤ ਨੇ ਸਵਾਮੀ ਨੂੰ 24 ਜਨਵਰੀ ਤੋਂ ਪਹਿਲਾਂ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।

ਯੂਪੀ ਦੇ ਸਾਬਕਾ ਕੈਬਨਿਟ ਮੰਤਰੀ ਸਵਾਮੀ ਪ੍ਰਸਾਦ ਮੌਰਿਆ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਕੱਲ੍ਹ ਉੱਤਰ ਪ੍ਰਦੇਸ਼ ਵਿੱਚ ਅਗਾਮੀ ਚੋਣਾਂ ਤੋਂ ਪਹਿਲਾਂ ਯੋਗੀ ਸਰਕਾਰ ’ਚ ਕਿਰਤ ਤੇ ਰੁਜ਼ਗਾਰ ਮੰਤਰੀ ਸਵਾਮੀ ਪ੍ਰਸਾਦ ਮੌਰਿਆ ਨੇ ਭਾਜਪਾ ਤੇ ਸੂਬਾਈ ਕੈਬਨਿਟ ’ਚੋਂ ਅਸਤੀਫ਼ਾ ਦੇ ਦਿੱਤਾ ਸੀ। ਭਾਜਪਾ ਨੂੰ ਅਲਵਿਦਾ ਆਖ ਉਹ ਸਪਾ ਵਿਚ ਸ਼ਾਮਲ ਹੋਏ ਹਨ।

ਦਰਅਸਲ ਸਾਲ 2014 ‘ਚ ਹਿੰਦੂ ਦੇਵੀ-ਦੇਵਤਿਆਂ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ‘ਚ ਮੌਰਿਆ ਖਿਲਾਫ ਮਾਮਲਾ ਵਿਚਾਰ ਅਧੀਨ ਹੈ। ਇਸ ਮਾਮਲੇ ਦੀ ਸੁਣਵਾਈ ਲਈ ਜਦੋਂ ਮੌਰੀਆ ਬੁੱਧਵਾਰ ਨੂੰ ਪੇਸ਼ ਨਹੀਂ ਹੋਏ ਤਾਂ ਉਨ੍ਹਾਂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਹੁਣ ਇਸ ਮਾਮਲੇ ਦੀ ਸੁਣਵਾਈ ਲਈ 24 ਜਨਵਰੀ ਤੈਅ ਕੀਤੀ ਗਈ ਹੈ ਅਤੇ ਮੌਰਿਆ ਨੂੰ ਇਸ ਦਿਨ ਪੇਸ਼ ਹੋਣ ਲਈ ਕਿਹਾ ਗਿਆ ਹੈ।

ਤੁਹਾਨੂੰ ਦੱਸ ਦਈਏ ਕਿ ਸਵਾਮੀ ਪ੍ਰਸਾਦ ਮੌਰਿਆ ਦੇ ਖਿਲਾਫ ਜਾਰੀ ਕੀਤਾ ਗਿਆ ਇਹ ਵਾਰੰਟ ਨਵਾਂ ਨਹੀਂ ਹੈ। ਪਹਿਲਾਂ ਜਾਰੀ ਕੀਤੇ ਵਾਰੰਟ ਅੱਜ ਮੁੜ ਜਾਰੀ ਕਰ ਦਿੱਤੇ ਗਏ ਹਨ। ਸਵਾਮੀ ਪ੍ਰਸਾਦ ਮੌਰਿਆ ਨੇ 2016 ਤੋਂ ਇਸ ‘ਤੇ ਸਟੇਅ ਲਗਾ ਦਿੱਤੀ ਸੀ। ਇਸੇ ਕੜੀ ‘ਚ 6 ਜਨਵਰੀ ਨੂੰ ਹੋਈ ਸੁਣਵਾਈ ਦੌਰਾਨ ਮੌਰਿਆ ਨੂੰ 12 ਜਨਵਰੀ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਗੈਰ-ਹਾਜ਼ਰ ਰਹੇ।

LEAVE A REPLY

Please enter your comment!
Please enter your name here