ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਸ਼ੁਰੂ ਹੋ ਗਿਆ ਹੈ। ਰਾਜਪਾਲ ਭਵਨ ਵਿਚ ਭਗਵੰਤ ਮਾਨ ਸਰਕਾਰ ਦੇ 10 ਮੰਤਰੀਆਂ ਨੂੰ ਅਹੁਦੇ ਦੀ ਸਹੁੰ ਚੁਕਾਈ ਜਾ ਰਹੀ ਹੈ। ਪਹਿਲੇ ਪੜਾਅ ਵਿਚ 10 ਮੰਤਰੀਆਂ ਨੂੰ ਸਹੁੰ ਚੁੱਕਾਈ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਪਿੰਡ ਖਟਕੜ ਕਲਾ ਵਿਖੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਚੁੱਕੇ ਹਨ। ਸਭ ਤੋਂ ਪਹਿਲਾਂ ਹਰਪਾਲ ਚੀਮਾ ਨੇ ਅਹੁਦੇ ਦੀ ਸਹੁੰ ਚੁੱਕੀ। ਇਸ ਦੇ ਨਾਲ ਹੀ ਹਰਭਜਨ ਸਿੰਘ ETO ਨੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਇਸ ਤੋਂ ਇਲਾਵਾ ਮਲੋਟ ਤੋਂ ਡਾ. ਬਲਜੀਤ ਕੌਰ, ਕੁਲਦੀਪ ਸਿੰਘ ਧਾਲੀਵਾਲ,ਲਾਲਜੀਤ ਸਿੰਘ ਭੁੱਲਰ, ਡਾ. ਵਿਜੈ ਸਿੰਗਲਾ, ਲਾਲ ਚੰਦ ਕਟਾਰੁਚੱਕ ,ਗੁਰਮੀਤ ਸਿੰਘ ਮੀਤ ਹੇਅਰ, ਬ੍ਰਮ ਸ਼ੰਕਰ ਜਿੰਪਾ ਤੇ ਹਰਜੋਤ ਸਿੰਘ ਬੈਂਸ ਨੇ ਵੀ ਅਹੁਦੇ ਦੀ ਸਹੁੰ ਚੁੱਕ ਲਈ ਹੈ।