ਸ਼੍ਰੋਮਣੀ ਅਕਾਲੀ ਦਲ ਨੇ ਪੀਰ ਮੁਹੰਮਦ ਨੂੰ ਜਨਰਲ ਸਕੱਤਰ ਅਤੇ ਬੁਲਾਰਾ ਨਿਯੁਕਤ ਕੀਤਾ

0
114

ਸ਼੍ਰੋਮਣੀ ਅਕਾਲੀ ਦਲ ਨੇ ਵੀਰਵਾਰ ਨੂੰ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ਪ੍ਰਤੀ ਸ਼ਲਾਘਾਯੋਗ ਸੇਵਾਵਾਂ ਦੇ ਮੱਦੇਨਜ਼ਰ ਪਾਰਟੀ ਦਾ ਜਨਰਲ ਸਕੱਤਰ ਅਤੇ ਬੁਲਾਰਾ ਨਿਯੁਕਤ ਕੀਤਾ ਹੈ।

ਇੱਥੇ ਇਹ ਦੱਸਣਯੋਗ ਹੈ ਕਿ “ਮਾਝੇ ਦੇ ਜਰਨੈਲ” ਵਜੋਂ ਜਾਣੇ ਜਾਂਦੇ ਅਕਾਲੀ-ਟਕਸਾਲੀ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸਰਪ੍ਰਸਤ ਅਤੇ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸ੍ਰ. ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਿੱਚ ਮੁੜ ਸ਼ਾਮਲ ਹੋਏ ਸਨ, ਜਿਸ ਵਿੱਚ ਕਰਨੈਲ ਸਿੰਘ ਪੀਰ ਮੁਹੰਮਦ ਸਮੇਤ ਕਈ ਸਮਰਥਕਾਂ ਨੇ ਵੀ ਪਾਰਟੀ ਵਿੱਚ ਮੁੜ ਸ਼ਾਮੂਲੀਅਤ ਕੀਤੀ ਸੀ।

ਇਸ ਨਾਲ ਇਹ ਕਿਆਸ – ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਅਕਾਲੀ ਦਲ ਨੂੰ ਹੁਣ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਫ਼ੀ ਮਜ਼ਬੂਤੀ ਮਿਲੇਗੀ। ਮੁੱਖ ਤੌਰ ‘ਤੇ ਪੰਜਾਬ ਦੇ ਮਾਝਾ ਖ਼ੇਤਰ ਵਿੱਚ।

ਸ੍ਰ. ਕਰਨੈਲ ਸਿੰਘ ਪੀਰਮੁਹੰਮਦ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਮੌਜੂਦਾ ਸਮੇਂ ਵਿੱਚ ਵੀ ਸਿੱਖ ਪੰਥਕ ਮਾਮਲਿਆਂ ਵਿਚ ਡੂੰਘੀ ਦਿਲਚਸਪੀ ਦਿਖਾਉਂਦੇ ਆ ਰਹੇ ਹਨ।

LEAVE A REPLY

Please enter your comment!
Please enter your name here