ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਬਿਖਰਦਾ ਹੋਇਆ ਨਜ਼ਰ ਆ ਰਿਹਾ ਹੈ। ਹਾਲ ਹੀ ਵਿੱਚ ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਮਨਿੰਦਰਪਾਲ ਸਿੰਘ ਬਰਾੜ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਅਤੇ ਬੁਲਾਰੇ ਦਵਿੰਦਰ ਸਿੰਘ ਸੋਢੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ਵਿੱਚੋਂ ਬਾਹਰ ਕਰ ਦਿੱਤਾ ਹੈ।
ਡੇਰਿਆਂ ਵੱਲ ਮੁੜਨ ਲੱਗੇ ਸਿਆਸੀ ਆਗੂਆਂ ਦੇ ਪੈਰ, CM ਚੰਨੀ ਡੇਰਾ ਬਿਆਸ ਤਾਂ ਸੀਚੇਵਾਲ ਦੇ ਡੇਰੇ ਪਹੁੰਚੇ ਸੁਖਬੀਰ
ਉਨ੍ਹਾਂ ਨੇ ਕਿਹਾ ਕਿ ਪੀਰ ਮੁਹੰਮਦ ਪਿਛਲੇ ਲੰਮੇ ਸਮੇਂ ਤੋਂ ਆਪਣੀ ਮਰਜ਼ੀ ਕਰ ਰਿਹਾ ਹੈ ਅਤੇ ਪਾਰਟੀ ਪ੍ਰਧਾਨ ਅਤੇ ਹੋਰ ਸੀਨੀਅਰ ਲੀਡਰਸ਼ਿਪ ਨੂੰ ਭਰੋਸੇ ਵਿੱਚ ਲਏ ਬਿਨਾਂ ਬੇਲੋੜੀ ਅਤੇ ਬੇਬੁਨਿਆਦ ਬਿਆਨਬਾਜ਼ੀ ਕਰ ਰਿਹਾ ਹੈ। ਇਸ ਲਈ ਢੀਂਡਸਾ ਨੇ ਪੀਰ ਮੁਹੰਮਦ ‘ਤੇ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਦਾ ਦੋਸ਼ ਲਾਉਂਦਿਆਂ ਪਾਰਟੀ ‘ਚੋਂ ਬਾਹਰ ਕਰ ਦਿੱਤਾ ਹੈ।