ਸਾਈਬਰ ਅਪਰਾਧੀਆਂ ਵੱਲੋਂ DGP ਭਾਵਰਾ ਦੀ ਤਸਵੀਰ ਦੀ ਦੁਰਵਰਤੋਂ, ਅਲਰਟ ਕੀਤਾ ਜਾਰੀ

0
529

ਸਾਈਬਰ ਅਪਰਾਧੀਆਂ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵੀਰੇਸ਼ ਕੁਮਾਰ ਭਾਵਰਾ ਦੀ ਤਸਵੀਰ ਦੀ ਦੁਰਵਰਤੋਂ ਕੀਤੀ ਹੈ। ਠੱਗਾਂ ਨੇ ਡੀਜੀਪੀ ਦੀ ਤਸਵੀਰ ਲਗਾ ਕੇ ਇੱਕ ਵਟਸਐਪ ਆਈਡੀ ਬਣਾ ਲਈ ਅਤੇ ਕਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸੰਦੇਸ਼ ਭੇਜੇ। ਮਾਮਲਾ ਸਾਹਮਣੇ ਆਉਣ ‘ਤੇ ਪੰਜਾਬ ਪੁਲਿਸ ਨੇ ਪੂਰੇ ਸੂਬੇ ‘ਚ ਅਲਰਟ ਜਾਰੀ ਕਰ ਦਿੱਤਾ ਹੈ ਕਿ ਜੇਕਰ ਕਿਸੇ ਨੂੰ ਵੀ ਵਟਸਐਪ ‘ਤੇ ਡੀਜੀਪੀ ਦੀ ਤਸਵੀਰ ਵਾਲਾ ਮੈਸੇਜ ਆਉਂਦਾ ਹੈ ਤਾਂ ਸਾਈਬਰ ਕ੍ਰਾਈਮ ਸੈੱਲ ਨੂੰ ਸੂਚਿਤ ਕੀਤਾ ਜਾਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਦੇ ਕੁਝ ਡਿਪਟੀ ਕਮਿਸ਼ਨਰਾਂ ਨੂੰ ਇੱਕ ਮੋਬਾਈਲ ਨੰਬਰ ਤੋਂ ਸੰਦੇਸ਼ ਪ੍ਰਾਪਤ ਹੋਏ ਸਨ, ਜਿਸ ਵਿੱਚ ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਦੀ ਤਸਵੀਰ ਸੀ। ਮੈਸੇਜ ਪ੍ਰਾਪਤ ਕਰਨ ਵਾਲੇ ਡਿਪਟੀ ਕਮਿਸ਼ਨਰਾਂ ਨੇ ਜਦੋਂ ਡੀਜੀਪੀ ਨਾਲ ਗੱਲ ਕੀਤੀ ਤਾਂ ਸਪੱਸ਼ਟ ਹੋ ਗਿਆ ਕਿ ਇਹ ਧੋਖਾਧੜੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਨੰਬਰ ਤੋਂ ਵਟਸਐਪ ਮੈਸੇਜ ਭੇਜੇ ਗਏ ਹਨ, ਉਸ ‘ਤੇ ਡੀਜੀਪੀ ਦੀ ਤਸਵੀਰ ਲੱਗੀ ਹੋਈ ਹੈ ਅਤੇ ਨਾਂ ਵੀ ਵੀਰੇਸ਼ ਕੁਮਾਰ ਭਾਵਰਾ ਲਿਖਿਆ ਹੋਇਆ ਹੈ। ਮੈਸੇਜ ਪੜ੍ਹ ਕੇ ਅਫਸਰਾਂ ਨੇ ਡੀਜੀਪੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਸਪੱਸ਼ਟ ਕੀਤਾ ਕਿ ਜਿਸ ਨੰਬਰ ਤੋਂ ਮੈਸੇਜ ਭੇਜੇ ਗਏ ਹਨ, ਉਹ ਉਨ੍ਹਾਂ ਦਾ ਨੰਬਰ ਨਹੀਂ ਹੈ। ਜੇਕਰ ਕਿਸੇ ਨੂੰ ਵੀ ਇਸ ਨੰਬਰ ਤੋਂ ਕੋਈ ਮੈਸੇਜ ਆਉਂਦਾ ਹੈ ਤਾਂ ਤੁਰੰਤ ਸਾਈਬਰ ਸੈੱਲ ਨੂੰ ਸ਼ਿਕਾਇਤ ਕੀਤੀ ਜਾਵੇ।

LEAVE A REPLY

Please enter your comment!
Please enter your name here