ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਝਟਕਾ! ਨਹੀਂ ਮਿਲੀ ਰਾਹਤ

0
200

ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਰਾਹਤ ਨਹੀਂ ਮਿਲੀ। ਦੱਸ ਦਈਏ ਕਿ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਹੇ ਭਾਰਤ ਭੂਸ਼ਣ ਆਸ਼ੂ ਵੱਲੋਂ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਉਨ੍ਹਾਂ ਨੇ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਜੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਇਸ ਤੋਂ ਪਹਿਲਾਂ 7 ਦਿਨ ਦਾ ਨੋਟਿਸ ਦਿੱਤਾ ਜਾਵੇ।

ਅਦਾਲਤ ਨੇ ਕਿਹਾ ਕਿ ਆਸ਼ੂ ਨੂੰ ਕੀ ਖ਼ਤਰਾ ਹੈ, ਇਸ ਦਾ ਰਿਕਾਰਡ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਅਗਲੀ ਸੁਣਵਾਈ 6 ਜੁਲਾਈ ਨੂੰ ਹੋਵੇਗੀ। ਦੱਸ ਦਈਏ ਕਿ ਸਾਬਕਾ ਮੰਤਰੀ ਆਸ਼ੂ ’ਤੇ 2 ਹਜ਼ਾਰ ਕਰੋੜ ਦੇ ਟੈਂਡਰ ਘੁਟਾਲੇ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਵਿਜੀਲੈਂਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਆਸ਼ੂ ’ਤੇ ਛੋਟੇ ਠੇਕੇਦਾਰਾਂ ਨੇ ਦੋਸ਼ ਲਗਾਏ ਹਨ ਕਿ ਪੰਜਾਬ ਦੀਆਂ ਮੰਡੀਆਂ ਵਿਚ ਲੰਬਰ ਅਤੇ ਟ੍ਰਾਂਸਪੋਰਟੇਸ਼ਨ ਦੇ ਟੈਂਡਰ ਵਿਚ ਗੜਬੜੀ ਕੀਤੀ ਗਈ ਹੈ। ਛੋਟੇ ਠੇਕੇਦਾਰਾਂ ਨੂੰ ਨਜ਼ਰ-ਅੰਦਾਜ਼ ਕਰਕੇ 20-25 ਲੋਕਾਂ ਨੂੰ ਫਾਇਦਾ ਪਹੁੰਚਾਇਆ ਗਿਆ। ਹਾਲਾਂਕਿ ਆਸ਼ੂ ਦਾ ਕਹਿਣਾ ਹੈ ਕਿ ਇਹ ਟੈਂਡਰ ਡੀ. ਸੀ. ਦੀ ਅਗਵਾਈ ਵਾਲੀਆਂ ਕਮੇਟੀਆਂ ਅਲਾਟ ਕਰਦੀਆਂ ਹਨ। ਉਨ੍ਹਾਂ ਖ਼ਿਲਾਫ਼ ਸਾਜ਼ਿਸ਼ ਦੇ ਤਹਿਤ ਦੋਸ਼ ਲਗਾਏ ਜਾ ਰਹੇ ਹਨ। ਇਸ ਦੀ ਸਹੀ ਢੰਗ ਨਾਲ ਨਿਰਪੱਖਤਾ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ।

LEAVE A REPLY

Please enter your comment!
Please enter your name here