ਮਾਈਨਿੰਗ ਐਕਟ ਵਿੱਚ ਗ੍ਰਿਫ਼ਤਾਰ ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਕੋਰਟ ਨੇ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਦੱਸ ਦਈਏ ਕਿ ਬੀਤੇ ਦਿਨੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਅਤੇ ਗੈਰ-ਕਾਨੂੰਨੀ ਅਭਿਆਸਾਂ ਵਿਰੁੱਧ ਜੀਰੋ ਟਾਲਰੈਂਸ ਨੀਤੀ ਦੀ ਵਚਨਬੱਧਤਾ ਦੁਹਰਾਇਆ ਗਿਆ ਤੇ ਪੰਜਾਬ ਪੁਲਿਸ ਨੇ ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨੂੰ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਸੀ।
ਪਠਾਨਕੋਟ ਪੁਲਿਸ ਨੇ ਵਿਧਾਇਕ ਨੂੰ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਸੀ। ਪਠਾਨਕੋਟ ਦੀ ਤਾਰਾਗੜ੍ਹ ਪੁਲਿਸ ਚੌਕੀ ਵਿੱਚ ਕੁਝ ਦਿਨ ਪਹਿਲਾਂ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਮਾਮਲਾ ਦਰਜ ਕੀਤਾ ਸੀ। ਪੁਲਿਸ ਨੇ ਨਾਜਾਇਜ਼ ਮਾਈਨਿੰਗ ਖਿਲਾਫ ਕਾਰਵਾਈ ਕਰਦਿਆਂ ਇੱਕ ਮਸ਼ੀਨ, ਟਿੱਪਰ ਅਤੇ ਟਰੈਕਟਰ ਟਰਾਲੀ ਬਰਾਮਦ ਕੀਤੀ ਸੀ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਜੋਗਿੰਦਰ ਪਾਲ ਭੋਆ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।