ਸਾਬਕਾ CM Amarinder ਦੇ ਰਾਜਨੀਤਿਕ ਪਾਰਟੀ ਬਣਾਉਣ ‘ਤੇ ਬੋਲੇ Harish Rawat

0
36

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਦੇ ਮੁੱਖਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਦੇ 1 ਮਹੀਨੇ ਬਾਅਦ ਹੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਤੋਂ ਵੀ ਅਲੱਗ ਹੋ ਗਏ ਹਨ। ਉਨ੍ਹਾਂ ਨੇ ਮੰਗਲਵਾਰ ਨੂੰ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਕੈਪਟਨ ਦੇ ਕਾਂਗਰਸ ਤੋਂ ਅਲੱਗ ਹੋਣ ‘ਤੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ‘ਸਾਨੂੰ ਪਹਿਲਾਂ ਤੋਂ ਪਤਾ ਸੀ ਕਿ ਕੈਪਟਨ ਬੀਜੇਪੀ ਨਾਲ ਮਿਲੇ ਹੋਏ ਹਨ। ਉਹ ਨਵੀਂ ਪਾਰਟੀ ਬਣਾ ਲੈਣ ਪਰ ਇਹ ਗੱਲ ਤਾਂ ਪੰਜਾਬ ਦਾ ਬੱਚਾ – ਬੱਚਾ ਜਾਣਦਾ ਹੈ ਕੀ ਇਨ੍ਹਾਂ ਦੀ ਮਿਲੀਭੁਗਤ ਪਹਿਲਾਂ ਤੋਂ ਸੀ। ਕੈਪਟਨ ਦਾ ਚਿਹਰਾ ਸਾਹਮਣੇ ਰੱਖ ਕੇ ਬੀਜੇਪੀ ਕਿਸਾਨਾਂ ਨੂੰ ਨਹੀਂ ਵਰਗਲਾ ਸਕਦੀ। ਉਥੇ ਹੀ ਕੈਪਟਨ ‘ਤੇ ਅਨੁਸ਼ਾਸਨਾਤਮਕ ਕਾਰਵਾਈ ਦੇ ਸਵਾਲ ‘ਤੇ ਰਾਵਤ ਨੇ ਕਿਹਾ ਕਿ ਦੇਖਦੇ ਹਾਂ ਇਹ ਸਿਰਫ ਐਲਾਨ ਹੈ ਜਾਂ ਕੁਝ ਹੋਰ ਕਦਮ ਚੁੱਕਦੇ ਹਨ। ਉਨ੍ਹਾਂ ਦੇ ਪਾਰਟੀ ਬਣਾਉਣ ਨਾਲ ਕਾਂਗਰਸ ਨੂੰ ਕੋਈ ਨੁਕਸਾਨ ਨਹੀਂ ਹੈ।

ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਕੇਤ ਦਿੱਤੇ ਹਨ ਕਿ ਉਹ ਪੰਜਾਬ ‘ਚ ਨਵੀਂ ਪਾਰਟੀ ਬਣਾ ਕੇ ਭਾਜਪਾ ਨਾਲ ਗੱਠਜੋੜ ਕਰਨਗੇ ਪਰ ਇਹ ਗੱਠਜੋੜ ਤਾਂ ਹੀ ਕੀਤਾ ਜਾਵੇਗਾ ਜੇ ਕਿਸਾਨ ਅੰਦੋਲਨ ਸਬੰਧੀ ਕਿਸਾਨਾਂ ਦੇ ਪੱਖ ਵਿੱਚ ਫੈਸਲਾ ਹੋਇਆ। ਕੈਪਟਨ ਨੇ ਇਹ ਵੀ ਸੰਕੇਤ ਦਿੱਤੇ ਹਨ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ। ਉਨ੍ਹਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਚੁੱਕੇ ਸੁਖਦੇਵ ਸਿੰਘ ਢੀਂਡਸਾ ਤੇ ਰਣਜੀਤ ਸਿੰਘ ਬ੍ਰਹਮਪੁਰਾ ਧੜੇ ਨੂੰ ਵੀ ਨਾਲ ਤੋਰਨ ਦੇ ਯਤਨ ਕੀਤੇ ਜਾਣਗੇ।

ਪੰਜਾਬ ਦੇ ਭਵਿੱਖ ਦੀ ਲੜਾਈ ਜਾਰੀ ਹੈ। ਜ਼ਲਦ ਹੀ ਪੰਜਾਬ ਅਤੇ ਇਸਦੇ ਲੋਕਾਂ ਦੇ ਹਿੱਤਾਂ ਦੀ ਪੂਰਤੀ ਲਈ ਮੇਰੀ ਆਪਣੀ ਰਾਜਨੀਤਿਕ ਪਾਰਟੀ ਦੀ ਸ਼ੁਰੂਆਤ ਦਾ ਐਲਾਨ ਕਰਾਂਗਾ, ਜਿਸ ਵਿੱਚ ਸਾਡੇ ਕਿਸਾਨ ਵੀ ਸ਼ਾਮਲ ਹਨ ਜੋ ਇੱਕ ਸਾਲ ਤੋਂ ਆਪਣੇ ਬਚਾਅ ਲਈ ਲੜ ਰਹੇ ਹਨ। ਭਾਜਪਾ ਨਾਲ ਗਠਜੋੜ ਵੀ ਇੱਕ ਸਰਤ ਤੇ ਕੀਤਾ ਜਾ ਸਕਦਾ ਹੈ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜੇ #FarmersProtest ਦਾ ਹੱਲ ਕਿਸਾਨਾਂ ਦੇ ਹਿੱਤਾਂ ਵਿੱਚ ਕੀਤਾ ਜਾਂਦਾ ਹੈ। ਸਮਾਨ ਸੋਚ ਵਾਲੀਆਂ ਪਾਰਟੀਆਂ ਜਿਵੇਂ ਕਿ ਵੱਖਰੇ ਹੋਏ ਅਕਾਲੀ ਸਮੂਹਾਂ, ਖਾਸ ਕਰਕੇ ਢੀਂਡਸਾ ਅਤੇ ਬ੍ਰਹਮਪੁਰਾ ਧੜੇ ਨਾਲ ਗਠਜੋੜ ਦੀ ਸੰਭਾਵਨਾ ਹੈ।

ਮੈਂ ਉਦੋਂ ਤੱਕ ਆਰਾਮ ਨਹੀਂ ਕਰਾਂਗਾ ਜਦੋਂ ਤੱਕ ਮੈਂ ਆਪਣੇ ਲੋਕਾਂ ਅਤੇ ਆਪਣੇ ਰਾਜ ਦਾ ਭਵਿੱਖ ਸੁਰੱਖਿਅਤ ਨਹੀਂ ਕਰ ਲੈਂਦਾ। ਪੰਜਾਬ ਨੂੰ ਸਿਆਸੀ ਸਥਿਰਤਾ, ਅੰਦਰੂਨੀ ਅਤੇ ਬਾਹਰੀ ਖਤਰਿਆਂ ਤੋਂ ਸੁਰੱਖਿਆ ਦੀ ਲੋੜ ਹੈ, ਮੈਂ ਆਪਣੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਮੈਂ ਆਪਣੀ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜੋ ਕਰਾਂਗਾ, ਉਹ ਕਰਾਂਗਾ, ਜੋ ਅੱਜ ਦਾਅ ‘ਤੇ ਹੈ’।

LEAVE A REPLY

Please enter your comment!
Please enter your name here