ਹਰਿਆਣਾ ਦੀ ਰੋਹਤਕ ਜੇਲ੍ਹ ‘ਚ ਬੰਦ ਸਿਰਸਾ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਮਿਲ ਗਈ ਹੈ। ਰਾਮ ਰਹੀਮ ਜਬਰ ਜ਼ਿਨਾਹ ਅਤੇ ਕਤਲ ਮਾਮਲੇ ‘ਚ ਰੋਹਤਕ ਜੇਲ੍ਹ ‘ਚ ਸਜ਼ਾ ਕੱਟ ਰਹੇ ਹਨ। ਪੈਰੋਲ ਦੇ ਬਾਅਦ ਤੋਂ ਜੇਲ੍ਹ ਦੇ ਨੇੜੇ-ਤੇੜੇ ਪੁਲਿਸ ਦੀ ਹਰਕਤ ਵਧ ਗਈ ਹੈ। ਉਨ੍ਹਾਂ ਨੂੰ ਜਲਦ ਹੀ ਜੇਲ੍ਹ ਤੋਂ ਬਾਹਰ ਲਿਆਂਦਾ ਜਾ ਸਕਦਾ ਹੈ। 2 ਦਿਨ ਪਹਿਲਾਂ ਹੀ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਦਾ ਬਿਆਨ ਆਇਆ ਸੀ ਕਿ ਪੈਰੋਲ ਲੈਣਾ ਹਰ ਕੈਦੀ ਦਾ ਅਧਿਕਾਰ ਹੈ।
ਅੱਜ ਹੀ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਉਨ੍ਹਾਂ ਨੂੰ ਬਾਹਰ ਕੱਢਿਆ ਜਾਵੇਗਾ। ਪੈਰੋਲ ਦੌਰਾਨ ਇਕ ਸ਼ਰਤ ਇਹ ਰੱਖੀ ਗਈ ਹੈ ਕਿ ਉਹ 21 ਦਿਨ ਪੁਲਿਸ ਦੀ ਨਿਗਰਾਨੀ ‘ਚ ਰਹਿਣਗੇ। ਇਸ ਦੇ ਨਾਲ ਹੀ ਡੇਰਾ ਮੁਖੀ ਦਾ ਜ਼ਿਆਦਾਤਰ ਸਮਾਂ ਡੇਰੇ ‘ਚ ਹੀ ਬਿਤੇਗਾ।