ਸਿੰਘੂ ਬਾਰਡਰ ‘ਤੇ ਹੋਏ ਕਤਲ ਸੰਬੰਧੀ ਸੰਯੁਕਤ ਕਿਸਾਨ ਮੋਰਚੇ ਨੇ ਦਿੱਤਾ ਇਹ ਬਿਆਨ

0
146

ਸੰਯੁਕਤ ਕਿਸਾਨ ਮੋਰਚੇ ਦੇ ਧਿਆਨ ਵਿੱਚ ਆਇਆ ਹੈ ਕਿ ਸਿੰਘੂ ਮੋਰਚੇ ‘ਤੇ ਅੱਜ ਸਵੇਰੇ ਪੰਜਾਬ ਦੇ ਇੱਕ ਵਿਅਕਤੀ (ਲਖਬੀਰ ਸਿੰਘ, ਪੁੱਤਰ ਦਰਸ਼ਨ ਸਿੰਘ, ਪਿੰਡ ਚੀਮਾ ਕਲਾ, ਥਾਣਾ ਸਰਾਏ ਅਮਾਨਤ ਖਾਂ, ਜ਼ਿਲ੍ਹਾ ਤਰਨ ਤਾਰਨ) ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਸਥਾਨ ‘ਤੇ ਮੌਜੂਦ ਇੱਕ ਨਿਹੰਗ ਜਥੇਬੰਦੀ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ ਅਤੇ ਕਿਹਾ ਜਾਂਦਾ ਹੈ ਕਿ ਇਹ ਮਨੁੱਖ ਦੁਆਰਾ ਸਰਬਲੋਹ ਗ੍ਰੰਥ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਇਹ ਘਟਨਾ ਇਸ ਦੇ ਕਾਰਨ ਹੀ ਵਾਪਰੀ। ਦੱਸਿਆ ਗਿਆ ਹੈ ਕਿ ਇਹ ਮ੍ਰਿਤਕ ਪਿਛਲੇ ਕੁੱਝ ਸਮੇਂ ਤੋਂ ਉਸੇ ਸਮੂਹ ਦੇ ਨਾਲ ਰਹਿ ਰਿਹਾ ਸੀ।

ਇਸ ਬੇਰਹਿਮੀ ਨਾਲ ਹੋਏ ਕਤਲ ਦੀ ਨਿੰਦਾ ਕਰਦਿਆਂ, ਸੰਯੁਕਤ ਕਿਸਾਨ ਮੋਰਚਾ ਇਹ ਸਪੱਸ਼ਟ ਕਰਨਾ ਚਾਹੁੰਦਾ ਹੈ ਕਿ ਇਸ ਘਟਨਾ ਦੇ ਦੋਵੇਂ ਪੱਖ, ਨਿਹੰਗ ਜਥੇਬੰਦੀ ਜਾਂ ਮ੍ਰਿਤਕ ਵਿਅਕਤੀ ਦਾ ਸੰਯੁਕਤ ਕਿਸਾਨ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ। ਅਸੀਂ ਕਿਸੇ ਵੀ ਧਾਰਮਿਕ ਗ੍ਰੰਥ ਜਾਂ ਚਿੰਨ੍ਹ ਦੀ ਬੇਅਦਬੀ ਦੇ ਵਿਰੁੱਧ ਹਾਂ, ਪਰ ਕਿਸੇ ਵੀ ਵਿਅਕਤੀ ਜਾਂ ਸਮੂਹ ਨੂੰ ਇਸ ਅਧਾਰ ਤੇ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਹੈ। ਅਸੀਂ ਮੰਗ ਕਰਦੇ ਹਾਂ ਕਿ ਕਤਲ ਅਤੇ ਬੇਅਦਬੀ ਦੀ ਸਾਜ਼ਿਸ਼ ਦੇ ਦੋਸ਼ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇ। ਸੰਯੁਕਤ ਕਿਸਾਨ ਮੋਰਚਾ ਕਿਸੇ ਵੀ ਕਾਨੂੰਨੀ ਕਾਰਵਾਈ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦਾ ਸਾਥ ਦੇਵੇਗਾ। ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਚੱਲ ਰਿਹਾ ਇਹ ਅੰਦੋਲਨ ਕਿਸੇ ਵੀ ਹਿੰਸਾ ਦਾ ਵਿਰੋਧ ਕਰਦਾ ਹੈ।

LEAVE A REPLY

Please enter your comment!
Please enter your name here