ਸਿੱਖਿਆ ਵਿਭਾਗ ਵੱਲੋਂ ਮੁਲਾਜ਼ਮਾਂ ਦੀਆਂ ਸਲਾਨਾ ਗੁਪਤ ਰਿਪੋਰਟਾਂ ਭਰਨ ਨੂੰ ਲੈ ਕੇ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ਦੇ ਅਨੁਸਾਰ ਜੇਕਰ ACR ਸਮੇਂ ਸਿਰ ਨਹੀਂ ਭਰੀ ਜਾਂਦੀ ਤਾਂ ਗੁਪਤ ਰਿਪੋਰਟ ਦੀ ਹਾਰਡ ਕਾਪੀ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਇਸ ਨੂੰ ਨੇਪਰੇ ਚਾੜ੍ਹਨ ਲਈ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।
