ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਆਪਣੇ ਆਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਦੇਸ਼ ਕਾਂਗਰਸ ‘ਚ ਹਲਚਲ ਮਚੀ ਹੋਈ ਹੈ ਅਤੇ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ। ਉਥੇ ਹੀ ਸੀਨੀਅਰ ਕਾਂਗਰਸੀ ਆਗੂ ਕੇਸੀ ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਗਾਂਧੀ ਪਰਿਵਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਚਰਚਾ ਤੋਂ ਬਾਅਦ ਸਪੱਸ਼ਟ ਕੀਤਾ ਕਿ ਕੁੱਝ ਗੱਲਾਂ ‘ਤੇ ਸਮਝੌਤਾ ਨਹੀਂ ਹੋਵੇਗਾ ।
ਉਨ੍ਹਾਂਨੇ ਕਿਹਾ ਕਿ ਪੰਜਾਬ ਦਾ ਮੁੱਖਮੰਤਰੀ ਨਹੀਂ ਬਦਲਿਆ ਜਾਵੇਗਾ ਅਤੇ ਨਾ ਹੀ ਮੰਤਰੀਆਂ ਦੇ ਵਿਭਾਗ ਬਦਲੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਰਾਣਾ ਗੁਰਜੀਤ ਦੁਆਬਾ ਖੇਤਰ ਤੋਂ ਆਉਂਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਬਹੁਤ ਸਾਰੇ ਵਿਧਾਇਕਾਂ ਦਾ ਸਮਰਥਨ ਪ੍ਰਾਪਤ ਹੈ। ਇਸ ਲਈ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਬਾਹਰ ਨਹੀਂ ਕੀਤਾ ਜਾਵੇਗਾ।