ਸਾਰਜ ਮਿੰਟੂ ਵਲੋਂ ਸੋਸ਼ਲ ਮੀਡੀਆ ‘ਤੇ ਫੋਟੋਆਂ ਅਪਲੋਡ ਕੀਤੀਆਂ ਗਈਆਂ ਹਨ। ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸ਼ਾਮਲ ਬਠਿੰਡਾ ਜੇਲ੍ਹ ਵਿੱਚ ਬੰਦ ਸਾਰਜ ਮਿੰਟੂ ਉਰਫ ਸਾਰਜ ਸੰਧੂ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ 19 ਜੂਨ ਨੂੰ ਫੋਟੋਆਂ ਅੱਪਲੋਡ ਕੀਤੀਆਂ ਗਈਆਂ ਹਨ। ਜੇਲ੍ਹ ਅਧਿਕਾਰੀਆਂ ਨੂੰ ਸ਼ੱਕ ਹੈ ਕਿ ਇਹ ਫੋਟੋਆਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚੋਂ ਅਪਲੋਡ ਕੀਤੀਆਂ ਗਈਆਂ ਹਨ।
ਇਸ ਮਾਮਲੇ ਵਿਚ ਜੇਲ੍ਹ ਅਧਿਕਾਰੀ ਭੁਪਿੰਦਰ ਸਿੰਘ ਦੀ ਸ਼ਿਕਾਇਤ ’ਤੇ ਬਠਿੰਡਾ ਪੁਲਿਸ ਨੇ ਕੇਸ ਦਰਜ ਕੀਤਾ ਹੈ।
ਸਾਰਜ ਸੰਧੂ ਉਰਫ਼ ਸਾਰਜ ਮਿੰਟੂ ਵੱਲੋਂ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਅਹਿਮ ਭੂਮਿਕਾ ਨਿਭਾਈ ਸੀ।