ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਹੀ ਮੰਤਰੀ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਮਾਨ ਸਰਕਾਰ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ‘ਚੋਂ ਬਾਹਰ ਕਰ ਦਿੱਤਾ ਹੈ। ਵਿਜੇ ਸਿੰਗਲਾ ‘ਤੇ 1% ਕਮਿਸ਼ਨ ਲੈਣ ਦੇ ਦੋਸ਼ ਲੱਗੇ ਹਨ। ਜਿਸ ਕਾਰਨ ਉਨ੍ਹਾਂ ਨੂੰ ਕੈਬਨਿਟ ‘ਚੋਂ ਬਾਹਰ ਕਰ ਦਿੱਤਾ ਹੈ। ਇਸਦੇ ਨਾਲ ਹੀ ਪੁਲਿਸ ਨੂੰ ਮੰਤਰੀ ਖਿਲਾਫ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿਸਤੋਂ ਬਾਅਦ ਪੁਲਿਸ ਨੇ ਐਕਸ਼ਨ ਲੈਂਦੇ ਹੋਏ ਵਿਜੇ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਹੈ।
ਉਧਰ ਪੰਜਾਬੀ ਗਾਇਕ ਤੇ ਮਾਨਸਾ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜਨ ਵਾਲੇ ਸਿੱਧੂ ਮੂਸੇਵਾਲਾ ਨੇ ਮਾਨਸਾ ਤੋਂ ਆਪ ਵਿਧਾਇਕ ‘ਤੇ ਪੰਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਬਰਖਾਸਤਗੀ ‘ਤੇ ਤੰਜ ਕੱਸਿਆ ਹੈ।
ਕਾਂਗਰਸ ਨੇ ਹਲਕਾ ਮਾਨਸਾ ਤੋਂ ਪੰਜਾਬੀ ਗਾਇਕ ਮੂਸੇਵਾਲਾ ਨੂੰ ਉਮੀਦਵਾਰ ਬਣਾਇਆ ਸੀ ਪਰ ਮੂਸੇਵਾਲੇ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਹੁਣ ਮੰਤਰੀ ਸਿੰਗਲਾ ਦੀ ਬਰਖਾਸਤੀ ਤੋਂ ਬਾਅਦ ਸਿੱਧੂ ਮੂਸੇਵਾਲੇ ਨੇ ਤੰਜ ਕੱਸਿਆ ਹੈ। ਸਿੱਧੂ ਮੂਸੇਵਾਲਾ ਨੇ ਇੰਸਟਾਗ੍ਰਾਮ ‘ਤੇ ਇੱਕ ਸਟੋਰੀ ਪੋਸਟ ਕਰਦਿਆਂ ਲਿਖਿਆ- ਬਾਬਾ ਕਹਿੰਦਾ ਸੀ, ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ, ਆਪੇ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ।”