ਸੁਖਪਾਲ ਖਹਿਰਾ ਦੀ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ

0
100

ਸੁਖਪਾਲ ਖਹਿਰ ਨੇ ਕੁੱਝ ਦਿਨ ਪਹਿਲਾਂ ਹੋਈ ਆਪਣੀ ਗ੍ਰਿਫਤਾਰੀ ਨੂੰ ਗੈਰਕਾਨੂੰਨੀ ਦੱਸਿਆ ਹੈ। ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਦਾਖ਼ਲ ਹੋਈ ਪਟੀਸ਼ਨ ’ਤੇ ਅੱਜ ਸੁਣਵਾਈ ਹੋਵੇਗੀ।

ਸੁਖਪਾਲ ਖਹਿਰਾ ਵੱਲੋਂ ਦਾਖ਼ਲ ਕੀਤੀ ਗਈ ਪਟੀਸ਼ਨ ’ਚ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਗਿਆ ਹੈ। ਖਹਿਰਾ ਨੂੰ ਈ. ਡੀ. ਨੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਹੈ, ਜਿਸ ਨੂੰ ਖਹਿਰਾ ਵੱਲੋਂ ਸਿਆਸੀ ਰੰਜਿਸ਼ ਦਾ ਨਤੀਜਾ ਦੱਸਦਿਆਂ ਹਾਈਕੋਰਟ ਦਾ ਦਰਵਾਜਾ ਖੜਕਾਇਆ ਗਿਆ ਹੈ।

ਸੁਖਪਾਲ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਕਿਹਾ ਸੀ ਕਿ ਚੰਡੀਗੜ੍ਹ ਪੁਲਿਸ ਵੱਲੋਂ ਉਨ੍ਹਾਂ ਦੇ ਪਿਤਾ ਨਾਲ ਅਣਮਨੁੱਖੀ ਵਤੀਰਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਹ ਅਣਮਿੱਥੇ ਸਮੇਂ ਲਈ ਭੁੱਖ-ਹੜਤਾਲ ‘ਤੇ ਬੈਠ ਗਏ ਸਨ। ਸੁਖਪਾਲ ਸਿੰਘ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਸ ਦੇ ਨਾਲ ਹੀ ਪੇਸ਼ੀ ‘ਤੇ ਜਾਣ ਤੋਂ ਪਹਿਲਾਂ ਸੁਖਪਾਲ ਖਹਿਰਾ ਨੇ ਆਪਣੀ ਹੀ ਪਾਰਟੀ ‘ਤੇ ਗੰਭੀਰ ਦੋਸ਼ ਲਾਏ। ਉਨ੍ਹਾਂ ਨੇ ਕਿਹਾ ਕਿ ਮੇਰੀ ਪਾਰਟੀ ਨੇ ਮੇਰੇ ਨਾਲ ਧੋਖਾ ਕੀਤਾ ਹੈ। ਭਾਜਪਾ ਮੇਰੇ ਖਿਲਾਫ ਸੀ, ਪਰ ਮੇਰੀ ਹੀ ਪਾਰਟੀ ਦੇ ਲੋਕ ਜੋ ਮੇਰੇ ਖਿਲਾਫ ਸਾਜ਼ਿਸ਼ ਰਚ ਰਹੇ ਹਨ, ਆਉਣ ਵਾਲੇ ਸਮੇਂ ‘ਚ ਉਹ ਉਨ੍ਹਾਂ ਦਾ ਪਰਦਾਫਾਸ਼ ਕਰਨਗੇ।

LEAVE A REPLY

Please enter your comment!
Please enter your name here