ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬੱਲੂਆਣਾ ਵਿਖੇ ਪੁੱਜੇ। ਇੱਥੋਂ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਹਰਦੇਵ ਸਿੰਘ ਗੋਬਿੰਦਗੜ੍ਹ ਦੇ ਹੱਕ ‘ਚ ਚੋਣ ਪ੍ਰਚਾਰ ਕਰਦਿਆਂ ਸੁਖਬੀਰ ਬਾਦਲ ਨੇ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਬੱਚਿਆਂ ਲਈ ਵੱਡੇ ਐਲਾਨ ਕੀਤੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬੁਰਾ ਹਾਲ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਹਰ 25 ਹਜ਼ਾਰ ਆਬਾਦੀ ਅੰਦਰ 5000 ਬੱਚਿਆਂ ਦਾ ਵੱਡਾ ਮੈਗਾ ਸਕੂਲ ਬਣਾਇਆ ਜਾਵੇਗਾ ਅਤੇ 50 ਬੱਚਿਆਂ ਪਿੱਛੇ ਇੱਕ ਅਧਿਆਪਕ ਹੋਵੇਗਾ।

BJP ਦਾ ਫਿਰ ਹੋਣ ਲੱਗਿਆ ਵਿਰੋਧ ਜਲਾਲਾਬਾਦ ‘ਚ ਬੇਰੁਜ਼ਗਾਰ ਅਧਿਆਪਕਾਂ ਨੇ ਘੇਰੀ ਗਜੇਂਦਰ ਸ਼ੇਖਾਵਤ ਦੀ ਗੱਡੀ , LIVE

ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਆਉਣ ‘ਤੇ ਕਾਨੂੰਨ ਲਿਆਂਦਾ ਜਾਵੇਗਾ ਕਿ ਪੰਜਾਬ ਦੇ ਜਿੰਨੇ ਵੀ ਸਰਕਾਰੀ ਅਤੇ ਨਿੱਜੀ ਕਾਲਜ ਹਨ, ਉਨ੍ਹਾਂ ‘ਚ ਸਰਕਾਰੀ ਸਕੂਲਾਂ ਦੇ ਪੜ੍ਹੇ ਹੋਏ ਬੱਚਿਆਂ ਵਾਸਤੇ 33 ਫ਼ੀਸਦੀ ਸੀਟਾਂ ਰੱਖੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਦੀ ਪੜ੍ਹਾਈ ਦਾ ਖ਼ਰਚਾ ਵੀ ਸਰਕਾਰ ਵੱਲੋਂ ਦਿੱਤਾ ਜਾਵੇਗਾ ਤਾਂ ਜੋ ਗਰੀਬ ਬੱਚਿਆਂ ਨੂੰ ਪੜ੍ਹਨ ਦਾ ਕੋਈ ਫ਼ਿਕਰ ਨਾ ਹੋਵੇ। ਉਨ੍ਹਾਂ ਕਿਹਾ ਕਿ ਅਗਲੇ 5 ਸਾਲਾਂ ਦੇ ਅੰਦਰ ਗਰੀਬ ਘਰਾਂ ਦੇ ਬੱਚਿਆਂ ਨੂੰ ਡਾਕਟਰ, ਇੰਜੀਨੀਅਰ ਬਣਾ ਕੇ ਦਿਖਾਵਾਂਗੇ। ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਪੜ੍ਹੇ ਹੋਏ ਬੱਚਿਆਂ ਲਈ ਸਰਕਾਰੀ ਨੌਕਰੀਆਂ ‘ਚ 33 ਫ਼ੀਸਦੀ ਰਾਖਵਾਂਕਰਨ ਕੀਤਾ ਜਾਵੇਗਾ।

ਜਗਮੀਤ ਸਿੰਘ ,ਮਾਂ ਤੇ ਦੋਸਤ ਅਦਾਲਤ ‘ਚ ਪੇਸ਼, Deep Sidhu ਆਪਣੇ ਤੌਰ ‘ਤੇ ਕਰਨਗੇ ਕੇਸ ਦੀ ਪੈਰਵਾਈ

ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਬਾਹਰਲੇ ਮੁਲਕਾਂ ‘ਚ ਪੜ੍ਹਨਾ ਚਾਹੁੰਦੇ ਹਨ, ਉਨ੍ਹਾਂ ਲਈ ਸਟੂਡੈਂਟ ਕਾਰਡ ਸਕੀਮ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਖ਼ੁਦ ਦਾ ਕੰਮ ਕਰਨਾ ਚਾਹੁੰਦੇ ਹਨ, ਅਜਿਹੇ ਬੱਚਿਆਂ ਨੂੰ ਪੰਜਾਬ ਕੋ-ਆਪਰੇਟਿਵ ਬੈਂਕ ਤੋਂ 5 ਲੱਖ ਰੁਪਏ ਦਾ ਬਿਨਾ ਵਿਆਜ਼ ਤੋਂ ਕਰਜ਼ਾ ਦਿੱਤਾ ਜਾਵੇਗਾ, ਜੋ ਕਿ ਕੰਮ ਚੱਲਣ ਦੇ 3 ਸਾਲ ਬਾਅਦ ਮੋੜਨਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਬੱਚੇ ਆਪਣੇ ਪੈਰਾਂ ‘ਤੇ ਖੜ੍ਹੇ ਹੋ ਸਕਣਗੇ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ਸਰਕਾਰ ‘ਤੇ ਤੰਜ ਕੱਸਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਇੱਕ ਵੀ ਵਿਕਾਸ ਦਾ ਕੰਮ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਵਿਕਾਸ ਦੇ ਵੱਡੇ ਪ੍ਰਾਜੈਕਟ ਬਾਦਲ ਸਰਕਾਰ ਨੇ ਲਿਆਂਦੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਡੀ ਸਰਕਾਰ ਆਉਣ ‘ਤੇ ਸਕੂਲਾਂ ਦੀ ਹਾਲਤ ਨੂੰ ਸੁਧਾਰਾਂਗੇ।

LEAVE A REPLY

Please enter your comment!
Please enter your name here