ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਚੁੱਕੇ ਤੇ ਭਾਜਪਾ ‘ਚ ਸ਼ਾਮਲ ਹੋਏ ਸੁਨੀਲ ਜਾਖੜ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ। ਸੁਨੀਲ ਜਾਖੜ ਨੇ ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ ਅਮਿਤ ਸ਼ਾਹ ਨਾਲ ਪਹਿਲੀ ਮੁਲਾਕਾਤ ਕੀਤੀ।
ਇਸ ਦੌਰਾਨ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਤੇ ਅਰਵਿੰਦ ਖੰਨਾ ਵੀ ਉਨ੍ਹਾਂ ਨਾਲ ਮੌਜੂਦ ਸਨ। ਖੰਨਾ ਨੇ ਸੰਗਰੂਰ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਵਜੋਂ ਵਿਧਾਨ ਸਭਾ ਚੋਣ ਲੜੀ ਸੀ। ਹਾਲਾਂਕਿ ਉਹ ਸੀਟ ਹਾਰ ਗਏ। ਉਨ੍ਹਾਂ ਦੀ ਮੌਜੂਦਗੀ ਕਾਰਨ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਜਾਖੜ ਦੀ ਅਗਵਾਈ ‘ਚ ਭਾਜਪਾ ਹੁਣ ਸੰਗਰੂਰ ਲੋਕ ਸਭਾ ਸੀਟ ਦੀ ਉਪ ਚੋਣ ‘ਤੇ ਧਿਆਨ ਕੇਂਦਰਿਤ ਕਰਨ ਜਾ ਰਹੀ ਹੈ।
ਇਸ ਦੇ ਨਾਲ ਹੀ ਅੱਜ ਸੁਨੀਲ ਜਾਖੜ ਪੀਐੱਮ ਮੋਦੀ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਜਾਖੜ ਨੂੰ ਭਾਜਪਾ ਰਾਜ ਸਭਾ ‘ਚ ਭੇਜ ਸਕਦੀ ਹੈ।