ਪੰਜਾਬ ਸਰਕਾਰ ਵੱਲੋਂ ਮੂੰਗੀ ਦੀ ਫਸਲ ਘੱਟੋ ਘੱਟ ਸਮਰਥਨ ਮੁੱਲ ’ਤੇ ਖਰੀਦਣ ਦੇ ਫੈਸਲੇ ਤੋਂ ਬਾਅਦ ਕੇਂਦਰ ਨੇ ਵੀ ਸੂਬੇ ਦੀਆਂ ਮੰਡੀਆਂ ਵਿੱਚੋਂ ਮੂੰਗੀ ਦੀ ਫਸਲ ਦੀ ਖ਼ਰੀਦ ਐੱਮਐੱਸਪੀ ’ਤੇ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ।
ਦੂਜੇ ਪਾਸੇ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸੁਨੀਲ ਜਾਖੜ ਨੇ ਵੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ ਕਿ ਮੂੰਗੀ ਦੀ ਫਸਲ ਦੀ ਖ਼ਰੀਦ ਐੱਮਐੱਸਪੀ ’ਤੇ ਕੀਤੀ ਜਾਵੇਗੀ।
ਇਸਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਹੈ ਕਿ ਕੇਂਦਰ ਸਰਕਾਰ ਨੇ #Petrol #Diesel ‘ਤੇ ਵੀ ਐਕਸਾਈਜ਼ ਡਿਊਟੀ ਕਾਫੀ ਘਟਾ ਦਿੱਤੀ ਹੈ, ਹੁਣ ਤੁਹਾਨੂੰ ਬੇਨਤੀ ਹੈ ਕਿ #Punjab ‘ਚ ਵੀ ਵੈਟ ਘੱਟ ਕਰੋ।”
Thank you @BhagwantMann ji for gracefully acknowledging Central Govt’s commitment for procuring Moong at #MSP in Punjab.
Even the excise duty on #Petrol #Diesel has been reduced substantially, now request you to similarly reduce the VAT in #Punjab.
— Sunil Jakhar (@sunilkjakhar) May 22, 2022
ਦੱਸ ਦਈਏ ਕਿ ਕੇਂਦਰ ਨੇ ਵੀ ਸੂਬੇ ਦੀਆਂ ਮੰਡੀਆਂ ਵਿੱਚੋਂ ਮੂੰਗੀ ਦੀ ਫਸਲ ਦੀ ਖ਼ਰੀਦ ਐੱਮਐੱਸਪੀ ’ਤੇ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਖੇਤੀਬਾੜੀ ਮੰਤਰਾਲੇ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਕੇਂਦਰ ਸਰਕਾਰ ਨੇ ਇਸ ਨੋਟੀਫਿਕੇਸ਼ਨ ਰਾਹੀਂ ਕਿਹਾ ਹੈ ਕਿ ‘ਪ੍ਰਾਈਸ ਸਪੋਰਟ ਸਕੀਮ’ (ਪੀਐੱਸਐੱਸ) ਗਾਈਡਲਾਈਨਜ਼ 2018 ਅਨੁਸਾਰ ਹਾੜ੍ਹੀ ਸੀਜ਼ਨ 2021-22 ਲਈ ਪੰਜਾਬ ਤੋਂ 4585 ਮੀਟਰਿਕ ਟਨ ਮੂੰਗੀ ਪੀਐੱਸਐੱਸ ਉਤੇ ਖਰੀਦੀ ਜਾਵੇਗੀ।
ਕੇਂਦਰੀ ਖੇਤੀਬਾੜੀ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਖਰੀਦ ਦੀ ਮਿਤੀ ਦਾ ਫੈਸਲਾ ਸੂਬਾ ਸਰਕਾਰ ਵੱਲੋਂ ਕੀਤਾ ਜਾਵੇਗਾ ਅਤੇ ਖਰੀਦ ਦਾ ਕੰਮ 90 ਦਿਨਾਂ ਤੱਕ ਚੱਲੇਗਾ। ਨੋਟੀਫਿਕੇਸ਼ਨ ਰਾਹੀਂ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਖਰੀਦ ਦੀ ਸ਼ੁਰੂਆਤ ਤੋਂ ਪਹਿਲਾਂ ਕੇਂਦਰੀ ਨੋਡਲ ਏਜੰਸੀ ਨੂੰ ਪੀਐੱਸਐੱਸ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਖਰੀਦੀ ਫ਼ਸਲ ਦੀ ਸਟੋਰੇਜ ਲਈ ਢੁਕਵੇਂ ਪ੍ਰਬੰਧਾਂ ਦੀ ਤਸਦੀਕ ਕਰ ਲੈਣੀ ਚਾਹੀਦੀ ਹੈ।