ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ‘ਤੇ PM ਮੋਦੀ ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ

0
81

ਅੱਜ ਦੇਸ਼ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਮਨਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

ਰਾਮ ਨਾਥ ਕੋਵਿੰਦ ਨੇ ਟਵੀਟ ਕੀਤਾ ਕਿ ਭਾਰਤ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਦਾ ਹੈ। ਆਜ਼ਾਦ ਭਾਰਤ ਦੇ ਵਿਚਾਰ ਪ੍ਰਤੀ ਆਪਣੀ ਡੂੰਘੀ ਵਚਨਬੱਧਤਾ ਨੂੰ ਦਰਸਾਉਣ ਲਈ ਉਨ੍ਹਾਂ ਨੇ ਆਜ਼ਾਦ ਹਿੰਦ ਦੇ ਗਠਨ ਵਰਗੇ ਸਾਹਸੀ ਕਦਮ ਚੁੱਕੇ। ਇਹ ਉਨ੍ਹਾਂ ਨੂੰ ਇੱਕ ਰਾਸ਼ਟਰੀ ਚਿੰਨ੍ਹ ਬਣਾਉਂਦਾ ਹੈ। ਉਨ੍ਹਾਂ ਦੇ ਆਦਰਸ਼ ਅਤੇ ਬਲਿਦਾਨ ਹਮੇਸ਼ਾ ਹਰ ਭਾਰਤੀ ਨੂੰ ਪ੍ਰੇਰਿਤ ਕਰਦੇ ਰਹਿਣਗੇ।

ਦੂਜੇ ਪਾਸੇ ਪੀਐਮ ਮੋਦੀ ਨੇ ਕਿਹਾ ਕਿ ਪਰਾਕਰਮ ਦਿਵਸ ਦੇ ਮੌਕੇ ‘ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ 125ਵੀਂ ਜਯੰਤੀ ‘ਤੇ ਮੇਰੀ ਸ਼ਰਧਾਂਜਲੀ। ਰਾਸ਼ਟਰ ਪ੍ਰਤੀ ਉਨ੍ਹਾਂ ਦੇ ਯੋਗਦਾਨ ‘ਤੇ ਹਰ ਭਾਰਤੀ ਨੂੰ ਮਾਣ ਹੈ।

LEAVE A REPLY

Please enter your comment!
Please enter your name here