ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਰਕਾਰੀ ਦਫਤਰਾਂ ਦੇ ਕੰਮ ‘ਚ ਪਾਰਦਰਸ਼ਤਾ ਲਿਆਉਣ ਦੇ ਉਦੇਸ਼ ਨਾਲ ਐਸ ਡੀ ਐਮ ਸੁਲਤਾਨਪੁਰ ਲੋਧੀ ਰਣਜੀਤ ਸਿੰਘ ਭੁੱਲਰ ਵੱਲੋਂ ਅੱਜ ਸਵੇਰੇ ਪਵਿੱਤਰ ਨਗਰੀ ‘ਚ ਵੱਖ-ਵੱਖ ਦਫਤਰਾਂ ਦਾ ਅਚਾਨਕ ਦੌਰਾ ਕੀਤਾ ਗਿਆ।
ਇਸ ਦੌਰੇ ਦੌਰਾਨ ਸ਼ਹਿਰ ਦੇ ਕੁੱਝ ਦਫਤਰਾਂ ਮਾਰਕੀਟ ਕਮੇਟੀ ਦਫਤਰ , ਬਲਾਕ ਸਿੱਖਿਆ ਦਫ਼ਤਰ 1, ਖੇਤੀਬਾੜੀ ਦਫਤਰ , ਸੇਵਾ ਕੇਂਦਰ ਅਤੇ ਪਸ਼ੂ ਹਸਪਤਾਲ ਸਮੇਤ ਵੱਖ-ਵੱਖ ਸਰਕਾਰੀ ਦਫਤਰਾਂ ਦੀ ਜਾਂਚ ਕੀਤੀ ਗਈ। ਜਿਸ ਦੌਰਾਨ ਕੁੱਝ ਅਧਿਕਾਰੀ ਤੇ ਕਰਮਚਾਰੀ ਗੈਰਹਾਜ਼ਰ ਮਿਲੇ।
ਐਸ ਡੀ ਐਮ ਰਣਜੀਤ ਸਿੰਘ ਨੇ ਕਿਹਾ ਕਿ ਸਾਰੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਸਮੇਂ ‘ਤੇ ਹੀ ਦਫਤਰ ‘ਚ ਮੌਜੂਦ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੀ ਡਿਊਟੀ ‘ਚ ਅਣਗਿਹਲੀ ਨਹੀਂ ਕਰਨੀ ਚਾਹੀਦੀ। ਹਰ ਮੁਲਾਜ਼ਮ ਨੂੰ ਸਰਕਾਰੀ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।