Rajya Sabha elections BJP wins 9 out of 16 seats

ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਭਾਜਪਾ ਇੱਕ ਵਾਰ ਫਿਰ ਸਰਗਰਮ ਹੋ ਗਈ ਹੈ। ਭਾਰਤੀ ਜਨਤਾ ਪਾਰਟੀ ਨੇ ਪੰਜਾਬ ‘ਚ ਸਰਕਾਰ ਖਿਲਾਫ ਮੋਰਚਾ ਖੋਲ੍ਹਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਅੱਜ ਜਲੰਧਰ ਵਿੱਚ ਪਾਰਟੀ ਅਧਿਕਾਰੀ ਤੇ ਵਰਕਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਵਰਕਰ ਅਤੇ ਅਹੁਦੇਦਾਰ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦਾ ਪੁਤਲਾ ਵੀ ਫੂਕਣਗੇ। ਭਾਜਪਾ ਦੇ ਜਲੰਧਰ ਸ਼ਹਿਰੀ ਦੇ ਮੀਡੀਆ ਇੰਚਾਰਜ ਅਮਿਤ ਭਾਟੀਆ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਖ਼ਤਮ ਹੋ ਚੁੱਕੀ ਹੈ। ਦਿਨ-ਦਿਹਾੜੇ ਗੋਲੀਆਂ ਚਲ ਰਹੀਆਂ ਹਨ, ਕਤਲ ਹੋ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਸੂਬੇ ‘ਚ ਅਰਾਜਕਤਾ ਦੀਆਂ ਗਤੀਵਿਧੀਆਂ ਵਧਣ ਕਾਰਨ ਦਹਸ਼ਤ ਦਾ ਮਾਹੌਲ ਬਣ ਗਿਆ ਹੈ। ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ। ਹਰ ਦਿਨ ਕਤਲ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।ਲੋਕ ਡਰ ਦੇ ਮਾਹੌਲ ‘ਚ ਹੀ ਜੀਅ ਰਹੇ ਹਨ।

ਭਗਵੰਤ ਮਾਨ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਅੱਜ ਭਾਰਤੀ ਜਨਤਾ ਪਾਰਟੀ ਦੇ ਅਧਿਕਾਰੀ ਅਤੇ ਵਰਕਰ ਸ਼੍ਰੀ ਰਾਮ ਚੌਕ ਵਿਖੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਨਗੇ। ਉਹ ਸੂਬੇ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਲਈ ਸਰਕਾਰ ਦਾ ਪੁਤਲਾ ਵੀ ਫੂਕਣਗੇ, ਤਾਂ ਜੋ ਇਸ ਦਾ ਸੇਕ ਸਰਕਾਰ ਤੱਕ ਪਹੁੰਚੇ ਅਤੇ ਉਹ ਲੋਕਾਂ ਦਾ ਦਰਦ ਮਹਿਸੂਸ ਕਰਨ।

LEAVE A REPLY

Please enter your comment!
Please enter your name here