ਸੂਬੇ ਵਿੱਚ ਖਰੀਦ ਦੇ ਪੰਜਵੇਂ ਦਿਨ 134283.474 ਮੈਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ : ਆਸ਼ੂ

0
31

ਵਿਭਾਗ ਵੱਲੋਂ ਕਿਸਾਨਾਂ ਦੇ 286.26 ਕਰੋੜ ਦੀ ਰਾਸ਼ੀ ਕਲੀਅਰ

ਚੰਡੀਗੜ੍ਹ : ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਪੰਜਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 134283.474 ਮੈਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਖਰੀਦ ਦੇ ਪੰਜਵੇਂ ਦਿਨ ਸੂਬੇ ਦੀਆਂ ਮੰਡੀਆਂ ਵਿੱਚ 365757.807 ਮੀਟਿ੍ਰਕ ਟਨ ਝੋਨਾ ਸਰਕਾਰੀ ਏਜੰਸੀਆਂ ਵਲੋਂ ਅਤੇ 9751 ਮੀਟਿ੍ਰਕ ਟਨ ਮਿਲਰਜ ਵਲੋਂ ਖਰੀਦਿਆ ਗਿਆ ਹੈ। ਉਨਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਪੰਜਵੇਂ ਦਿਨ 136537.87 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ।

ਸ਼੍ਰੀ ਆਸ਼ੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ 415021.12 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋ 375508.81 ਮੀਟਿ੍ਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 286.26 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here