ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪਟਨਾ ਪ੍ਰਸ਼ਾਸਨ ਨੇ ਕੁਝ ਸਖਤ ਫੈਸਲੇ ਲਏ ਹਨ। ਪ੍ਰਕਾਸ਼ ਪੁਰਬ ਸਮਾਗਮ ਵਿੱਚ ਸ਼ਾਮਲ ਹੋਣ ਲਈ ਹੋਰਨਾਂ ਸੂਬਿਆਂ, ਇਲਾਕਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਪਟਨਾ ਸਾਹਿਬ ਪੁੱਜਦੀਆਂ ਹਨ।
ਇਸ ਲਈ ਹੁਣ ਸ਼ਰਧਾਲੂਆਂ ਲਈ ਆਰਟੀ-ਪੀਸੀਆਰ ਨੈਗੇਟਿਵ ਰਿਪੋਰਟ ਲਿਆਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਜਿਹੜੇ ਸ਼ਰਧਾਲੂ ਆਰਟੀ-ਪੀਸੀਆਰ ਨੈਗੇਟਿਵ ਰਿਪੋਰਟ ਨਹੀਂ ਲਿਆਉਣਗੇ, ਉਨ੍ਹਾਂ ਦਾ ਰੈਪਿਡ ਐਂਟੀਜੇਨ ਟੈਸਟ ਕੀਤਾ ਜਾਵੇਗਾ। ਪ੍ਰਕਾਸ਼ ਪੁਰਬ ਵਿੱਚ ਸਿਰਫ ਕੋਰੋਨਾ ਨੈਗੇਟਿਵ ਰਿਪੋਰਟ ਵਾਲੇ ਸ਼ਰਧਾਲੂਆਂ ਨੂੰ ਹੀ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ।
ਚੰਨੀ ਜਿਨ੍ਹਾਂ ਮਰਜ਼ੀ ਲਾ ਲਏ ਜ਼ੋਰ ਹੁਣ ਨੀ ਆਉਂਦੀ ਥੋਡੀ ਸਰਕਾਰ : Bhagwant Mann
ਜਾਣਕਾਰੀ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਡਾ: ਚੰਦਰਸ਼ੇਖਰ ਸਿੰਘ ਅਤੇ ਨਵ-ਨਿਯੁਕਤ ਐਸ.ਐਸ.ਪੀ ਮਾਨਵਜੀਤ ਸਿੰਘ ਢਿੱਲੋਂ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੁੱਜੇ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਅਤੇ ਉਪ ਮੰਡਲ ਖੇਤਰ ਦੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਕੋਰੋਨਾ ਦੇ ਵੱਧ ਰਹੇ ਸੰਕਰਮਣ ਦੇ ਮੱਦੇਨਜ਼ਰ ਪ੍ਰਕਾਸ਼ ਪੁਰਬ ਨੂੰ ਨਿਯਮਾਂ ਦਾ ਪਾਲਣ ਕਰਦੇ ਹੋਏ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਪਟਨਾ ਦੇ ਡੀਐਮ ਡਾਕਟਰ ਚੰਦਰਸ਼ੇਖਰ ਸਿੰਘ ਨੇ ਕਿਹਾ ਕਿ ਪ੍ਰਕਾਸ਼ ਪੁਰਬ ਵਿੱਚ ਹਿੱਸਾ ਲੈਣ ਲਈ ਬਾਹਰੋਂ ਆਏ ਸਾਰੇ ਸ਼ਰਧਾਲੂਆਂ ਨੂੰ ਆਰਟੀ-ਪੀਸੀਆਰ ਨੈਗੇਟਿਵ ਰਿਪੋਰਟ ਦੇਣੀ ਹੋਵੇਗੀ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਵਿੱਚ ਸਿਰਫ਼ ਨੈਗੀਟਿਵ ਰਿਪੋਰਟਾਂ ਵਾਲੇ ਸ਼ਰਧਾਲੂ ਹੀ ਸ਼ਾਮਲ ਹੋਣਗੇ।
ਪਟਿਆਲਾ ਮੈਡੀਕਲ ਕਾਲਜ ਦੇ 100 ਤੋਂ ਵੱਧ ਵਿਦਿਆਰਥੀ ਕੋਰੋਨਾ ਪਾਜ਼ੀਟਿਵ
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਦੀ ਆਰਟੀ-ਪੀਸੀਆਰ ਰਿਪੋਰਟ ਨਹੀਂ ਹੋਵੇਗੀ, ਉਨ੍ਹਾਂ ਦਾ ਰੈਪਿਡ ਐਂਟੀਜੇਨ ਟੈਸਟ ਕੀਤਾ ਜਾਵੇਗਾ। ਸ਼ਰਧਾਲੂਆਂ ਨੂੰ ਪ੍ਰਕਾਸ਼ ਪੁਰਬ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਤਾਂ ਹੀ ਦਿੱਤੀ ਜਾਵੇਗੀ ਜੇਕਰ ਉਹ ਟੈਸਟ ਵਿੱਚ ਨੈਗੇਟਿਵ ਪਾਏ ਜਾਂਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ 8 ਜਨਵਰੀ ਨੂੰ ਹੋਣ ਵਾਲੇ ਮਹਾਨ ਨਗਰ ਕੀਰਤਨ ਨੂੰ ਵੀ ਛੋਟੇ ਪੱਧਰ ‘ਤੇ ਕੱਢਣ ਦੀ ਗੱਲ ਦੁਹਰਾਉਂਦਿਆਂ ਇਸ ਵਿਚ ਬੱਚਿਆਂ ਦੇ ਸ਼ਾਮਲ ਹੋਣ ‘ਤੇ ਪਾਬੰਦੀ ਲਗਾਉਣ ਬਾਰੇ ਵੀ ਕਿਹਾ ਹੈ।