ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਨੌਜਵਾਨ ਵੱਲੋਂ ਗੁਰਬਾਣੀ ਦੇ ਪਾਵਨ ਸਰੂਪ ਗੁਟਕਾ ਸਾਹਿਬ ਨੂੰ ਸਰੋਵਰ ਵਿਚ ਸੁੱਟਿਆ ਗਿਆ। ਇਸ ਸੰਬੰਧੀ ਪਤਾ ਲੱਗਣ ‘ਤੇ ਇਸ ਵਿਅਕਤੀ ਦੀ ਪਹਿਚਾਣ ਰਣਬੀਰ ਸਿੰਘ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਸਿਰ ਤੋਂ ਮੋਨਾ ਹੈ ਤੇ ਜਿਸ ਨੇ ਦਰਬਾਰ ਸਾਹਿਬ ਦੀ ਪ੍ਰਕਰਮਾ ਦੌਰਾਨ ਪਾਵਨ ਗੁਟਕਾ ਸਾਹਿਬ ਜੇਬ ਤੋਂ ਕੱਢ ਕੇ ਸਰੋਵਰ ਵਿਚ ਸੁੱਟ ਦਿਤਾ ਤੇ ਜਿਸ ਨੂੰ ਉਸ ਸਮੇਂ ਉੱਥੇ ਮੌਜੂਦ ਤਾਇਨਾਤ ਮੁਲਾਜ਼ਮਾਂ ਨੇ ਮੌਕੇ ’ਤੇ ਕਾਬੂ ਕਰ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁਲਿਸ ਹਵਾਲੇ ਕਰ ਦਿਤਾ ਗਿਆ ਹੈ।
Big Breaking: ਅੰਮ੍ਰਿਤਸਰ ਏਅਰਪੋਰਟ ਤੋਂ ਕੇਜਰੀਵਾਲ ਦਾ ਵੱਡਾ ਐਲਾਨ, LIVE
ਇਸ ਦੇ ਨਾਲ ਹੀ ਇਸ ਸੰਬੰਧੀ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਉਸ ਵਿਅਕਤੀ ਦੀ ਇਸ ਹਰਕਤ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਇਹ ਘਟਨਾ ਅਚਾਨਕ ਵਾਪਰੀ ਘਟਨਾ ਨਹੀਂ, ਸਗੋਂ ਸੋਚੀ ਸਮਝੀ ਸਾਜ਼ਸ਼ ਹੈ, ਜੋ ਸਿੱਖਾਂ ਦੀਆਂ ਭਾਵਨਾਵਾਂ ਭੜਕਾ ਕੇ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦਾ ਯਤਨ ਹੈ।
ਡੇਅਰੀ ਫਾਰਮਿੰਗ ਬਾਰੇ ਦਲਜੀਤ ਸਦਰਪੁਰਾ ਤੋਂ ਸੁਣੋ ਹੈਰਾਨ ਕਰ ਦੇਣ ਵਾਲੀਆਂ ਗੱਲਾਂ
ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਦੇ ਪਿੱਛੇ ਕੰਮ ਕਰ ਰਹੀਆਂ ਸ਼ਕਤੀਆਂ ਨੂੰ ਸਾਹਮਣੇ ਲਿਆ ਕੇ ਸਖ਼ਤ ਸਜ਼ਾਵਾਂ ਦਿਤੀਆਂ ਜਾਣ। ਪਹਿਲਾਂ ਵੀ ਵੱਖ-ਵੱਖ ਥਾਵਾਂ ’ਤੇ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿਨ੍ਹਾਂ ਨੇ ਸਿੱਖ ਹਿਰਦਿਆਂ ਤਾਰ-ਤਾਰ ਕੀਤਾ ਹੈ, ਪਰ ਸਰਕਾਰਾਂ ਵਲੋਂ ਦੋਸ਼ੀਆਂ ਦੇ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਸਾਹਮਣੇ ਨਹੀਂ ਲਿਆਂਦਾ ਜਾਂਦਾ।