ਸ੍ਰੀ ਦਰਬਾਰ ਸਾਹਿਬ ’ਚ ਵਾਪਰੀ ਘਟਨਾ ਦੇ ਮਾਮਲੇ ’ਚ FIR ਹੋਈ ਦਰਜ

0
128

ਸ੍ਰੀ ਦਰਬਾਰ ਸਾਹਿਬ ਵਿਚ ਵਾਪਰੀ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਦੇ ਮਾਮਲੇ ‘ਚ ਪੁਲਿਸ ਨੇ ਐੱਫ. ਆਈ. ਆਰ. ਦਰਜ ਕਰ ਲਈ ਹੈ। ਇਸ ਸੰਬੰਧੀ ਪੁਲਿਸ ਨੇ ਧਾਰਾ 295 ਏ ਅਤੇ 307 ਦਾ ਮਾਮਲਾ ਦਰਜ ਕੀਤਾ ਹੈ, ਪਰ ਅਜੇ ਤੱਕ ਮੁਲਜ਼ਮ ਦੀ ਸ਼ਨਾਖਤ ਨਹੀਂ ਹੋ ਸਕੀ ਹੈ। ਮੁਲਜ਼ਮ ਦੀ ਲਾਸ਼ ਨੂੰ ਸ਼ਨਾਖਤ ਲਈ ਮੋਰਚਰੀ ਵਿਚ ਰਖਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਦੋਂ ਤੱਕ ਮੁਲਜ਼ਮ ਦਾ ਪੋਸਟ ਮਾਰਟਮ ਨਹੀਂ ਹੋ ਸਕੇਗਾ ਜਦੋਂ ਤਕ ਉਸ ਦੀ ਸ਼ਨਾਖਤ ਨਹੀਂ ਹੋ ਜਾਂਦੀ ਹੈ।

Darbar Sahib ਘਟਨਾ ‘ਤੇ ਵਿਚਾਰ, ਕੀ ਸੋਚਦੇ ਹਨ Simranjot Makkar

ਜਾਣਕਾਰੀ ਅਨੁਸਾਰ ਇਹ ਮਾਮਲਾ ਸਾਧਾ ਸਿੰਘ (47) ਪੁੱਤਰ ਸੁੱਚਾ ਸਿੰਘ ਵਾਸੀ ਕੁਆਟਰ ਨੰਬਰ ਬੀ-93 ਅਕਾਲੀ ਕਲੋਨੀ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਹਾਲ ਵਾਸੀ ਗਲੀ ਪੀਰਾ ਵਾਲੀ ਨੇੜੇ ਰਟੋਲ ਡੇਅਰੀ ਕੋਟ ਮਿੱਤ ਸਿੰਘ ਅੰਮ੍ਰਿਤਸਰ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਇਤਿਹਾਸ ਵਿਚ ਪਹਿਲੀ ਵਾਰ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਸਥਿਤ ਸ੍ਰੀ ਸੱਚਖੰਡ ਸਾਹਿਬ ਜਿਥੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸੁਸ਼ੋਭਿਤ ਹੁੰਦਾ ਹੈ, ਦੇ ਨੇੜੇ ਦਾ ਜੰਗਲਾ ਪਾਰ ਕਰ ਕੇ ਇੱਕ ਵਿਅਕਤੀ ਸ਼ਨੀਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਵੱਲ ਦੌੜ ਕੇ ਪਹੁੰਚਿਆ ਅਤੇ ਪਵਿੱਤਰ ਰੁਮਾਲਾ ਸਾਹਿਬ ਨੂੰ ਪੈਰਾਂ ਹੇਠ ਦੱਬ ਕੇ ਕ੍ਰਿਪਾਨ ਚੁੱਕ ਕੇ ਬੇਅਦਬੀ ਕੀਤੀ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰਿਆਂ ‘ਚ ਵੀ ਰਿਕਾਰਡ ਹੋ ਗਈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ’ਤੇ ਬੈਠੇ ਮਾਣਯੋਗ ਗ੍ਰੰਥੀ ਸਾਹਿਬਾਨ ਦੇ ਨੇੜੇ ਬੈਠੇ ਸੇਵਾਦਾਰ ਨੇ ਉੱਠ ਕੇ ਉਕਤ ਵਿਅਕਤੀ ਨੂੰ ਤੇਜ਼ੀ ਨਾਲ ਕਾਬੂ ਕਰ ਲਿਆ ਅਤੇ ਉਸ ਨੂੰ ਟਾਸਕ-ਫੋਰਸ ਦੇ ਹਵਾਲੇ ਕਰ ਦਿੱਤਾ। ਗੁੱਸੇ ਵਿਚ ਆਈ ਸੰਗਤ ਨੇ ਮੁਲਜ਼ਮ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਬੇਅਦਬੀ ਕਰਨ ਵਾਲਾ 22 ਸਾਲ ਦਾ ਵਿਅਕਤੀ ਉੱਤਰ ਪ੍ਰਦੇਸ਼ ਦਾ ਵਾਸੀ ਦੱਸਿਆ ਜਾਂਦਾ ਹੈ। ਇਸ ਦੀ ਪੁਸ਼ਟੀ ਪੁਲਿਸ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਕੀਤੀ ਹੈ।

LEAVE A REPLY

Please enter your comment!
Please enter your name here