ਸ੍ਰੀ ਦਰਬਾਰ ਸਾਹਿਬ ਵਿਖੇ ਬਣ ਰਹੇ ਜੋੜਾ ਘਰ ਤੇ ਵਹੀਕਲ ਸਟੈਂਡ ਦੇ ਲੈਂਟਰ ਮੌਕੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ

0
47

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਦੀ ਸਹੂਲਤ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨਜ਼ਦੀਕ ਤਿਆਰ ਕੀਤੇ ਜਾ ਰਹੇ ਜੋੜਾ ਘਰ ਅਤੇ ਵਹੀਕਲ ਸਟੈਂਡ ਦੀ ਬੈਸਮੈਂਟ ਦੇ ਲੈਂਟਰ ਮੌਕੇ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਅਰਦਾਸ ਮਗਰੋਂ ਲੈਂਟਰ ਦੀ ਆਰੰਭਤਾ ਜੈਕਾਰਿਆਂ ਦੀ ਗੂੰਜ ਵਿਚ ਹੋਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਜੋੜਾ ਘਰ ਅਤੇ ਵਹੀਕਲ ਸਟੈਂਡ ਦਾ ਨਿਰਮਾਣ ਸਮੇਂ ਦੀ ਲੋੜ ਹੈ ਅਤੇ ਇਸ ਨੂੰ ਤਿਅਰ ਕਰਨ ਵਿਚ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਦੀ ਸੇਵਾ ਸ਼ਲਾਘਾਯੋਗ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ੇਸ਼ ਤੌਰ ’ਤੇ ਪੁੱਜ ਕੇ ਕਾਰਸੇਵਾ ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਕਾਰਸੇਵਾ ਦੌਰਾਨ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਬੀਬੀ ਜਗੀਰ ਕੌਰ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਸੰਗਤ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਲਈ ਵਚਨਬੱਧ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕਾਰਸੇਵਾ ਜਲਦ ਮੁਕੰਮਲ ਹੋਵੇਗੀ। ਇਸ ਮੌਕੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਕਾਰਸੇਵਾ ਵਿਚ ਸਹਿਯੋਗ ਦੇਣ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਸਤਨਾਮ ਸਿੰਘ ਗੁਰੂ ਕਾ ਬਾਗ, ਬਾਬਾ ਮੇਜਰ ਸਿੰਘ ਵਾਂ, ਬਾਬਾ ਅਮਰੀਕ ਸਿੰਘ, ਬਾਬਾ ਦੀਦਾਰ ਸਿੰਘ ਸੈਦੋ ਲਹਿਲ, ਮਹੰਤ ਗੋਪਾਲ ਸਿੰਘ ਕੁਠਾਰੀ, ਮਹੰਤ ਸੁਖਚੈਨ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਅਕਾਲੀ ਆਗੂ ਸ. ਤਲਬੀਰ ਸਿੰਘ ਗਿੱਲ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਰਾਮ ਸਿੰਘ ਭਿੰਡਰ ਸਾਬਕਾ ਮੀਤ ਸਕੱਤਰ, ਭਾਈ ਸੁਲਤਾਨ ਸਿੰਘ ਅਰਦਾਸੀਆ, ਮਾਸਟਰ ਪ੍ਰਦੀਪ ਸਿੰਘ, ਰਾਣਾ ਪਲਵਿੰਦਰ ਸਿੰਘ, ਬੀਬੀ ਰਾਜਵਿੰਦਰ ਕੌਰ ਕੌਂਸਲਰ, ਸ. ਪ੍ਰਗਟ ਸਿੰਘ ਬਟਾਲਾ, ਸ. ਜਸਪ੍ਰੀਤ ਸਿੰਘ ਜੌਲੀ, ਸ. ਰਵੀਸ਼ੇਰ ਸਿੰਘ, ਸ. ਨਿਸ਼ਾਨ ਸਿੰਘ, ਸ. ਕੁਲਦੀਪ ਸਿੰਘ ਪੰਡੋਰੀ, ਪ੍ਰੋ. ਸਰਦਾਰਾ ਸਿੰਘ, ਸ. ਹਰਮਨਪ੍ਰੀਤ ਸਿੰਘ ਵੇਰਕਾ, ਸ. ਹਰਿੰਦਰ ਸਿੰਘ ਪੰਨੂ, ਸ. ਸੁਖਬੀਰ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ, ਐਡਵੋਕੇਟ ਐਮਐਸ ਛੀਨਾ, ਬਾਬਾ ਕਰਨ ਸਿੰਘ, ਬਾਬਾ ਫਲਸ਼ਕਰ ਸਿੰਘ, ਬਾਬਾ ਜੋਧਬੀਰ ਸਿੰਘ, ਬਾਬਾ ਪ੍ਰਤਾਪ ਸਿੰਘ, ਬਾਬਾ ਕਾਲਾ ਸਿੰਘ, ਬਾਬਾ ਰਾਣਾ ਸਿੰਘ, ਬਾਬਾ ਬੂਟਾ ਸਿੰਘ, ਬਾਬਾ ਲੱਡੂ ਸਿੰਘ, ਬਾਬਾ ਫ਼ਤਹਿ ਸਿੰਘ, ਬਾਬਾ ਪਰਮਜੀਤ ਸਿੰਘ, ਬਾਬਾ ਜਸਪ੍ਰੀਤ ਸਿੰਘ, ਬਾਬਾ ਬਖ਼ਸੀਸ ਸਿੰਘ, ਬਾਬਾ ਕੁਲਦੀਪ ਸਿੰਘ, ਬਾਬਾ ਸਰਵਣ ਸਿੰਘ, ਬਾਬਾ ਕਾਬਲ ਸਿੰਘ, ਸ. ਸਤਿੰਦਰ ਸਿੰਘ ਜੋਨੀ, ਸ. ਜਗਜੀਤ ਸਿੰਘ ਖਾਲਸਾ, ਮੈਨੇਜਰ ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਹਰਪ੍ਰੀਤ ਸਿੰਘ, ਸ. ਨਰਿੰਦਰ ਸਿੰਘ, ਸ. ਨਿਸ਼ਾਨ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਜਸਪਾਲ ਸਿੰਘ ਢੱਡੇ ਸਮੇਤ ਸੰਗਤਾਂ ਮੌਜੂਦ ਸਨ।

 

LEAVE A REPLY

Please enter your comment!
Please enter your name here