ਸੰਗਰੂਰ ਲੋਕ ਸਭਾ ਉਪ ਚੋਣ: ਅੱਜ ਸ਼ਾਮ 6 ਵਜੇ ਬੰਦ ਹੋ ਜਾਵੇਗਾ ਚੋਣ ਪ੍ਰਚਾਰ, 23 ਨੂੰ ਵੋਟਿੰਗ

0
322

ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਪ੍ਰਚਾਰ ਅੱਜ ਸ਼ਾਮ 6 ਵਜੇ ਖ਼ਤਮ ਹੋ ਜਾਵੇਗਾ। ਸੰਗਰੂਰ ਸੀਟ ਲਈ 23 ਜੂਨ ਨੂੰ ਵੋਟਾਂ ਪੈਣਗੀਆਂ। ਸੰਗਰੂਰ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੀ। ਆਮ ਆਦਮੀ ਪਾਰਟੀ ਨੇ ਇੱਥੋਂ ਸਰਪੰਚ ਗੁਰਮੇਲ ਸਿੰਘ ਘਰਾਚਾ ਨੂੰ ਟਿਕਟ ਦਿੱਤੀ ਹੈ। ਕਾਂਗਰਸ ਵੱਲੋਂ ਦਲਵੀਰ ਗੋਲਡੀ, ਭਾਜਪਾ ਵੱਲੋਂ ਕੇਵਲ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਿਮਰਨਜੀਤ ਮਾਨ ਅਤੇ ਅਕਾਲੀ ਦਲ ਵੱਲੋਂ ਕਮਲਜੀਤ ਕੌਰ ਰਾਜੋਆਣਾ ਚੋਣ ਮੈਦਾਨ ਵਿੱਚ ਹਨ।

ਸੰਗਰੂਰ ਦੇ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਸ਼ਾਮ 6 ਵਜੇ ਧਾਰਾ 144 ਲਾਗੂ ਕਰ ਦਿੱਤੀ ਜਾਵੇਗੀ। ਜਿਸ ਤੋਂ ਬਾਅਦ ਪ੍ਰਵਾਨਗੀ ਤੋਂ ਬਿਨਾਂ ਜਨਤਕ ਮੀਟਿੰਗਾਂ ਅਤੇ ਇਕੱਠ ਕਰਨ ‘ਤੇ ਪਾਬੰਦੀ ਰਹੇਗੀ। ਉਮੀਦਵਾਰ ਸੀਮਤ ਗਿਣਤੀ ਦੇ ਲੋਕਾਂ ਨਾਲ ਘਰ-ਘਰ ਪ੍ਰਚਾਰ ਕਰ ਸਕਦੇ ਹਨ।

ਚੋਣ ਕਮਿਸ਼ਨ ਨੇ ਪੁਲਿਸ ਨੂੰ ਸ਼ਾਮ 6 ਵਜੇ ਤੋਂ ਬਾਅਦ ਜਾਂਚ ਦੇ ਹੁਕਮ ਦਿੱਤੇ ਹਨ। ਸੰਗਰੂਰ ਵਿੱਚ ਕੋਈ ਬਾਹਰੀ ਵਿਅਕਤੀ ਨਾ ਠਹਿਰੇ, ਇਸ ਲਈ ਉਹ ਹੋਟਲਾਂ, ਸਰਾਵਾਂ ਸਮੇਤ ਅਜਿਹੀਆਂ ਸਾਰੀਆਂ ਥਾਵਾਂ ਦੀ ਚੈਕਿੰਗ ਕਰਨਗੇ। ਜੇਕਰ ਕੋਈ ਬਾਹਰੀ ਵਿਅਕਤੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਜਾਵੇਗਾ। ਸੰਗਰੂਰ ਵਿੱਚ 23 ਜੂਨ ਨੂੰ ਵੋਟਾਂ ਅਤੇ 26 ਜੂਨ ਨੂੰ ਵੋਟਾਂ ਦੇ ਨਤੀਜੇ ਵਾਲੇ ਦਿਨ ਡਰਾਈ ਡੇਅ ਹੋਵੇਗਾ।

LEAVE A REPLY

Please enter your comment!
Please enter your name here