ਸੰਗਰੂਰ ਜ਼ਿਮਨੀ ਚੋਣ: 3 ਵਜੇ ਤੱਕ ਇੰਨੇ ਪ੍ਰਤੀਸ਼ਤ ਹੋਈ ਵੋਟਿੰਗ, CM ਮਾਨ ਨੇ ਚੋਣ ਕਮਿਸ਼ਨ ਨੂੰ ਕੀਤੀ ਇਹ ਅਪੀਲ

0
3641

ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਸੀ ਜੋ ਸ਼ਾਮ 6 ਵਜੇ ਤੱਕ ਚੱਲੇਗੀ। ਜਿਸ ਲਈ ਵੋਟਿੰਗ ਜਾਰੀ ਹੈ। ਵੋਟਿੰਗ ਲਈ ਬਹੁਤ ਘੱਟ ਲੋਕ ਪਹੁੰਚ ਰਹੇ ਹਨ। ਹਲਕੇ ਵਿਚ 1766 ਪੋਲਿੰਗ ਬੂਥ ਬਣਾਏ ਗਏ ਹਨ ਜਿਹਨਾਂ ਵਿਚੋਂ 296 ਸੰਵੇਦਨਸ਼ੀਲ ਐਲਾਨ ਗਏ ਹਨ। ਪੋਲਿੰਗ  ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਅਤੇ ਆਪ ਉਮੀਦਵਾਰ ਗੁਰਮੇਲ ਸਿੰਘ ਸਰਪੰਚ ਨੇ ਵੀ ਵੋਟ ਪਾ ਦਿੱਤੀ ਹੈ। ਇਸਦੇ ਨਾਲ ਹੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਵੋਟ ਪਾ ਦਿੱਤੀ ਹੈ।

ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ। ਸੰਗਰੂਰ ਸੀਟ ‘ਤੇ ਕੁੱਲ 15 ਲੱਖ 69 ਹਜ਼ਾਰ 240 ਵੋਟਰ ਹਨ। ਜਿਸ ਵਿੱਚ 8 ਲੱਖ 30 ਹਜ਼ਾਰ 56 ਪੁਰਸ਼ ਅਤੇ 7 ਲੱਖ 39 ਹਜ਼ਾਰ 140 ਮਹਿਲਾ ਵੋਟਰ ਹਨ। ਇਹ ਉਪ ਚੋਣ ਆਮ ਆਦਮੀ ਪਾਰਟੀ ਲਈ ਬਹੁਤ ਅਹਿਮ ਹੈ। ਪੰਜਾਬ ‘ਚ ਸਰਕਾਰ ਬਣਨ ਤੋਂ ਕਰੀਬ 100 ਦਿਨਾਂ ਬਾਅਦ ‘ਆਪ’ ਦੀ ਇਹ ਪਹਿਲੀ ਚੋਣ ਹੈ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸੀਟ ‘ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿਚਾਲੇ ਮੁਕਾਬਲਾ ਹੈ। ਦੁਪਹਿਰ 1 ਵਜੇ ਤੱਕ ਇੱਥੇ 22.21 ਫੀਸਦੀ ਵੋਟਿੰਗ ਹੋ ਚੁੱਕੀ ਹੈ। ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਚੀਮਾ, ਸਿੱਖਿਆ ਮੰਤਰੀ ਮੀਤ ਹੇਅਰ, ਵਿਧਾਇਕ ਅਮਨ ਅਰੋੜਾ, ਨਰਿੰਦਰ ਭਾਰਜ ਨੇ ਵੋਟਾਂ ਦਿੱਤੀਆਂ ਹਨ।

ਇਸ ਦੇ ਨਾਲ ਹੀ ਸਵੇਰੇ 11 ਵਜੇ ਤੱਕ 12.75 ਫੀਸਦੀ ਵੋਟਿੰਗ ਵਿੱਚੋਂ ਸਭ ਤੋਂ ਵੱਧ 15.86 ਫੀਸਦੀ ਵੋਟਿੰਗ ਮਲੇਰਕੋਟਲਾ ਵਿੱਚ ਹੋਈ। ਸੁਨਾਮ 14.8% ਨਾਲ ਦੂਜੇ ਸਥਾਨ ‘ਤੇ ਰਿਹਾ। ਤੀਜੇ ਨੰਬਰ ‘ਤੇ 13.71 ਫੀਸਦੀ ਦੇ ਨਾਲ ਦਿੜ੍ਹਬਾ ਰਿਹਾ। ਇਸ ਤੋਂ ਬਾਅਦ ਬਰਨਾਲਾ 13.4%, ਲਹਿਰਾ 13%, ਸੰਗਰੂਰ 12%, ਅਤੇ ਮਹਿਲਕਲਾਂ 11% ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਸਭ ਤੋਂ ਘੱਟ 8% ਮਤਦਾਨ ਹੋਇਆ।

ਇਸ ਦੇ ਨਾਲ ਹੀ ਦੱਸ ਦਈਏ ਕਿ 3 ਵਜੇ ਤੱਕ ਸਿਰਫ 30% ਵੋਟਿੰਗ ਹੋਈ ਹੈ।ਦਿੜਬਾ ‘ਚ ਹੁਣ ਤੱਕ 29.56% ਵੋਟਿੰਗ, ਲਹਿਰਾ ‘ਚ 28% ਤੇ ਸੁਨਾਮ ‘ਚ 30.4% ਵੋਟਿੰਗ ਹੋਈ ਹੈ।ਇਸਦੇ ਨਾਲ ਹੀ ਮਲੇਰਕੋਟਲਾ ‘ਚ 33.86% ਵੋਟਿੰਗ ਹੋਈ ਹੈ।

ਇਸੇ ਦੌਰਾਨ ਭਗਵੰਤ ਮਾਨ ਨੇ ਚੋਣ ਕਮਿਸ਼ਨ ਅੱਗੇ ਵੋਟਿੰਗ ਦੇ ਸਮੇਂ ‘ਚ ਵਾਧਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਤੋਂ ਮੰਗ ਕਰਦੇ ਹਾਂ ਕਿ ਸਮਾਂ ਝੋਨੇ ਦੇ ਸੀਜਨ ਦਾ ਹੈ ..ਬਹੁਤ ਲੋਕ ਦਿਹਾੜੀ ਜਾਂ ਹੋਰ ਕੰਮ ਤੇ ਗਏ ਹੋਏ ਨੇ …ਕਿਰਪਾ ਕਰਕੇ ਵੋਟਾਂ ਪਾਉਣ ਦਾ ਸਮਾਂ 6 ਵਜੇ ਤੋਂ ਵਧਾ ਕੇ 7 ਵਜੇ ਕਰ ਦਿੱਤਾ ਜਾਵੇ ਤਾਂ ਕਿ ਓਹ ਵੀ ਬਾਬਾ ਭੀਮ ਰਾਓ ਅੰਬੇਦਕਰ ਦੁਆਰਾ ਰਚਿਤ ਸਵਿੰਧਾਨ ਅਨੁਸਾਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ…

LEAVE A REPLY

Please enter your comment!
Please enter your name here