ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਅੱਜ ਬਜਟ ਸੈਸ਼ਨ ਤੋਂ ਪਹਿਲਾਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਲੋਕ ਸਭਾ ਸਕੱਤਰੇਤ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਰਾਸ਼ਟਰਪਤੀ ਦਾ ਸੰਬੋਧਨ ਸੈਂਟਰਲ ਹਾਲ ਵਿੱਚ ਸਵੇਰੇ 11 ਵਜੇ ਹੋਵੇਗਾ। ਅੱਜ ਇਸ ਸੈਸ਼ਨ ‘ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਾਲ 2021-22 ਲਈ ਆਰਥਿਕ ਸਰਵੇਖਣ ਪੇਸ਼ ਕਰੇਗੀ। ਇਸ ਤੋਂ ਬਾਅਦ ਵਿੱਤ ਮੰਤਰੀ 1 ਫਰਵਰੀ ਨੂੰ ਵਿੱਤੀ ਸਾਲ 2022-23 ਲਈ ਕੇਂਦਰੀ ਬਜਟ ਪੇਸ਼ ਕਰਨਗੇ। ਦੂਜੇ ਪਾਸੇ ਅੱਜ ਬਜਟ ਸੰਸਦ ਸੈਸ਼ਨ ‘ਚ ਹੰਗਾਮਾ ਹੋਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਨੇ ਪੈਗਾਸਸ ਜਾਸੂਸੀ ਕੇਸ, ਪੂਰਬੀ ਲੱਦਾਖ ‘ਚ ਚੀਨ ਦੀ ‘ਘੁਸਪੈਠ’ ਵਰਗੇ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ।
ਮੁੱਦੇ ਤੋਂ ਭਟਕੇ ਲੋਕ, ਆਪ ਤੇ ਕਾਂਗਰਸੀ ਆਹਮੋ ਸਾਹਮਣੇ ਕੈਪਟਨ ਦੀ ਗੱਲ ਹੁੰਦਿਆਂ ਵੱਜੀਆਂ ਤਾੜੀਆਂ
ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਦੱਸਿਆ ਕਿ ਸੋਮਵਾਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ ਅਤੇ ਵਿਰੋਧੀ ਪਾਰਟੀ ਵੱਲੋਂ ਜੋ ਵੀ ਮੁੱਦੇ ਉਠਾਏ ਜਾਣਗੇ, ਉਨ੍ਹਾਂ ‘ਤੇ ਵਿਚਾਰ ਕੀਤਾ ਜਾਵੇਗਾ। ਕੋਰੋਨਾ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਸੈਸ਼ਨ ਦੇ ਪਹਿਲੇ ਪੜਾਅ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੀਆਂ ਮੀਟਿੰਗਾਂ ਦਿਨ ਦੇ ਵੱਖ-ਵੱਖ ਸਮੇਂ ਹੋਣਗੀਆਂ, ਤਾਂ ਜੋ ਕੋਵਿਡ ਨਾਲ ਸਬੰਧਤ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਸਕੇ।
ਬਜਟ ਸੈਸ਼ਨ ਦੀ ਅਨੁਸੂਚੀ
ਬਜਟ ਸੈਸ਼ਨ ਦੇ ਪਹਿਲੇ ਦੋ ਦਿਨਾਂ ਵਿੱਚ ਕੋਈ ਸਿਫ਼ਰ ਕਾਲ ਅਤੇ ਪ੍ਰਸ਼ਨ ਕਾਲ ਨਹੀਂ ਹੋਵੇਗਾ। ਲੋਕ ਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਦੇ ਮਤੇ ‘ਤੇ ਚਰਚਾ ਬੁੱਧਵਾਰ ਤੋਂ ਸ਼ੁਰੂ ਹੋਵੇਗੀ।
ਸੰਭਾਵਨਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 7 ਫਰਵਰੀ ਨੂੰ ਚਰਚਾ ਦਾ ਜਵਾਬ ਦੇਣਗੇ।
ਲੋਕ ਸਭਾ ਸਕੱਤਰੇਤ ਦੇ ਅਧਿਕਾਰੀਆਂ ਅਨੁਸਾਰ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਮਤੇ ‘ਤੇ ਚਰਚਾ ਲਈ ਚਾਰ ਦਿਨ ਦਾ ਸਮਾਂ ਰੱਖਿਆ ਗਿਆ ਹੈ, ਜੋ 2 ਫਰਵਰੀ ਨੂੰ ਸ਼ੁਰੂ ਹੋਵੇਗਾ। ਸੰਸਦ ਦੇ ਬਜਟ ਸੈਸ਼ਨ ਦਾ ਪਹਿਲਾ ਪੜਾਅ 31 ਜਨਵਰੀ ਤੋਂ 11 ਫਰਵਰੀ ਤੱਕ ਚੱਲੇਗਾ। ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਦੇ ਬਜਟ ਦੀ ਵੰਡ ‘ਤੇ ਵਿਚਾਰ ਕਰਨ ਲਈ ਛੁੱਟੀ ਰਹੇਗੀ।
ਰਾਮ ਰਹੀਮ ਖ਼ਿਲਾਫ਼ ਚਾਰਜਸ਼ੀਟ ‘ਤੇ ਭੜਕਿਆ ਡੇਰਾ
ਬਜਟ ਸੈਸ਼ਨ ਦਾ ਦੂਜਾ ਪੜਾਅ 14 ਮਾਰਚ ਤੋਂ ਸ਼ੁਰੂ ਹੋਵੇਗਾ, ਜੋ 8 ਅਪ੍ਰੈਲ ਤੱਕ ਚੱਲੇਗਾ। ਰਾਸ਼ਟਰਪਤੀ ਦਾ ਸੰਬੋਧਨ 31 ਜਨਵਰੀ ਨੂੰ ਸਵੇਰੇ 11 ਵਜੇ ਹੋਵੇਗਾ। ਲੋਕ ਸਭਾ ਦੀ ਬੈਠਕ 1 ਫਰਵਰੀ ਨੂੰ ਸਵੇਰੇ 11 ਵਜੇ ਹੋਵੇਗੀ ਅਤੇ ਉਸ ਦਿਨ ਆਮ ਬਜਟ ਪੇਸ਼ ਕੀਤਾ ਜਾਵੇਗਾ।
2 ਫਰਵਰੀ ਤੋਂ ਲੋਕ ਸਭਾ ਦੀ ਕਾਰਵਾਈ ਸ਼ਾਮ 4 ਵਜੇ ਤੋਂ ਰਾਤ 9 ਵਜੇ ਤੱਕ ਚੱਲੇਗੀ।
ਲੋਕ ਸਭਾ ਸਕੱਤਰੇਤ ਦੇ ਬੁਲੇਟਿਨ ਅਨੁਸਾਰ, ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਹੇਠਲੇ ਸਦਨ ਦੀ ਬੈਠਕ ਦੌਰਾਨ ਦੋਵਾਂ ਸਦਨਾਂ ਦੇ ਚੈਂਬਰਾਂ ਅਤੇ ਗੈਲਰੀਆਂ ਦੀ ਵਰਤੋਂ ਮੈਂਬਰਾਂ ਦੇ ਬੈਠਣ ਲਈ ਕੀਤੀ ਜਾਵੇਗੀ। ਬਜਟ ਸੈਸ਼ਨ ਦੌਰਾਨ ਕੁੱਲ 29 ਬੈਠਕਾਂ ਹੋਣਗੀਆਂ
ਇਸ ਬਜਟ ਸੈਸ਼ਨ ਦਾ ਆਯੋਜਨ ਅਜਿਹੇ ਸਮੇਂ ਕੀਤਾ ਜਾ ਰਿਹਾ ਹੈ ਜਦੋਂ ਪੰਜ ਰਾਜਾਂ- ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।