ਸੰਸਦ ਮੈਂਬਰਾਂ ਦੇ ਮੁਅੱਤਲ ਦਾ ਮਾਮਲਾ ਸਰਕਾਰ ਨੂੰ ਗੱਲਬਾਤ ਨਾਲ ਸੁਲਝਾਉਣਾ ਚਾਹੀਦਾ ਹੈ : ਮਾਇਆਵਤੀ

0
78

ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਕਿਹਾ ਕਿ ਸਰਕਾਰ ਨੂੰ ਵਿਰੋਧੀ ਧਿਰ ਦੇ 12 ਮੈਂਬਰਾਂ ਦੇ ਮੁਅੱਤਲ ਦਾ ਮਾਮਲਾ ਗੱਲਬਾਤ ਨਾਲ ਸੁਲਝਾਉਣਾ ਚਾਹੀਦਾ ਹੈ ਅਤੇ ਇਸ ’ਤੇ ਸਖ਼ਤ ਰਵੱਈਆ ਨਹੀਂ ਅਪਣਾਉਣਾ ਚਾਹੀਦਾ। ਬਸਪਾ ਹੈੱਡਕੁਆਰਟਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਵਿਚ ਰਾਜ ਸਭਾ ਤੋਂ 12 ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਮੁਅੱਤਲ ਬਾਰੇ ਪੁੱਛੇ ਜਾਣ ’ਤੇ ਮਾਇਆਵਤੀ ਨੇ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿਚ ਸਖ਼ਤ ਰਵੱਈਆ ਨਹੀਂ ਅਪਣਾਉਣਾ ਚਾਹੀਦਾ ਅਤੇ ਗੱਲਬਾਤ ਨਾਲ ਹੀ ਇਸ ਮਸਲੇ ਨੂੰ ਸੁਲਝਾਉਣਾ ਚਾਹੀਦਾ ਹੈ।

ਦਰਅਸਲ ਸੰਸਦ ਦੇ ਸੋਮਵਾਰ ਨੂੰ ਸ਼ੁਰੂ ਹੋਏ ਸਰਦਰੁੱਤ ਸੈਸ਼ਨ ਦੇ ਪਹਿਲੇ ਦਿਨ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਧਿਰਾਂ ਦੇ 12 ਮੈਂਬਰਾਂ ਨੂੰ ਮਾਨਸੂਨ ਸੈਸ਼ਨ ਦੌਰਾਨ ਅਨੁਸ਼ਾਸਨਹੀਨਤਾ ਦੇ ਦੋਸ਼ ਵਿਚ ਮੌਜੂਦਾ ਸੈਸ਼ਨ ਦੇ ਬਾਕੀ ਸਮੇਂ ਲਈ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ। ਰਾਜ ਸਭਾ ਵਿਚ ਉੱਪ ਸਭਾਪਤੀ ਹਰੀਵੰਸ਼ ਦੀ ਆਗਿਆ ਨਾਲ ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਇਸ ਸਿਲਸਿਲੇ ’ਚ ਇਕ ਮਤਾ ਰੱਖਿਆ, ਜਿਸ ਨੂੰ ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ ਨੇ ਮਨਜ਼ੂਰੀ ਦੇ ਦਿੱਤੀ। ਜਿਨ੍ਹਾਂ ਮੈਂਬਰਾਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ’ਚ ਕਾਂਗਰਸ ਦੇ 6, ਤ੍ਰਿਣਮੂਲ ਕਾਂਗਰਸ ਅਤੇ ਸ਼ਿਵ ਸੈਨਾ ਦੇ 2-2 ਅਤੇ ਭਾਕਪਾ ਅਤੇ ਮਾਕਪਾ ਦੇ 1-1 ਮੈਂਬਰ ਸ਼ਾਮਲ ਹਨ।

LEAVE A REPLY

Please enter your comment!
Please enter your name here