ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਕੱਲ੍ਹ ਵਾਪਰੀ ਘਟਨਾ ਦੇ ਸਬੰਧ ਵਿਚ ਪਸ਼ਚਾਤਾਪ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਹੋਈਆਂ।
ਦਰਬਾਰ ਸਾਹਿਬ ਹੋਈ ਘਟਨਾ ‘ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸੁਖਚੈਨ ਗਿੱਲ ਦਾ ਸੁਣੋ ਬਿਆਨ Live
ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਪੂਰੀ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਘੇ ਕੱਲ੍ਹ ਸ਼ਾਮ ਸਮੇਂ ਵਾਪਰੇ ਘਟਨਾਕਰਮ ਨੇ ਪੂਰੇ ਸਿੱਖ ਜਗਤ ਨੂੰ ਗਹਿਰੀ ਮਾਨਸਿਕ ਪੀੜਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਪਿੱਛੇ ਦੀ ਸਾਜ਼ਿਸ਼ ਦਾ ਸਰਕਾਰਾਂ ਪਤਾ ਲਗਾਉਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅਜਿਹੀਆਂ ਘਟਨਾਵਾਂ ਨਾ ਰੋਕੀਆਂ ਗਈਆਂ ਤਾਂ ਸੂਬੇ ਦਾ ਮਾਹੌਲ ਖਰਾਬ ਹੋਣ ਦੀ ਜ਼ੁੰਮੇਵਾਰੀ ਸਰਕਾਰਾਂ ਦੀ ਹੋਵੇਗੀ।
ਐਡਵੋਕੇਟ ਧਾਮੀ ਨੇ ਕਪੂਰਥਲਾ ਜ਼ਿਲ੍ਹੇ ’ਚ ਪਿੰਡ ਨਿਜ਼ਾਮਪੁਰ ਵਿਖੇ ਗੁਰਦੁਆਰਾ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਸੰਗਤਾਂ ਨੂੰ ਸੁਚੇਤ ਕਰਦਿਆਂ ਆਖਿਆ ਕਿ ਉਹ ਆਪੋ-ਆਪਣੇ ਗੁਰਦੁਆਰਾ ਸਾਹਿਬਾਨ ਅੰਦਰ ਹਰ ਸਮੇਂ ਹਾਜ਼ਰੀ ਯਕੀਨੀ ਬਣਾਉਣ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੀ ਪੜਤਾਲ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸੀਸੀਟੀਵੀ ਦੇ ਦ੍ਰਿਸ਼ ਦੇਖੇ ਜਾ ਰਹੇ ਹਨ, ਜਿਸ ਦਾ ਮੰਤਵ ਦੋਸ਼ੀ ਦੀ ਇਥੇ ਆਮਦ ਬਾਰੇ ਮੁਕੰਮਲ ਜਾਣਕਾਰੀ ਪ੍ਰਾਪਤ ਕਰਨਾ ਹੈ। ਇਹ ਵੀ ਦੇਖਿਆ ਜਾਵੇਗਾ ਕਿ ਉਹ ਇਕੱਲਾ ਹੀ ਇਥੇ ਪੁੱਜਾ ਜਾਂ ਉਸ ਨਾਲ ਕੋਈ ਹੋਰ ਸਾਥੀ ਵੀ ਸਨ।
ਦਰਬਾਰ ਸਾਹਿਬ ਘਟਨਾ ਤੋਂ ਬਾਅਦ ਪਰਵਾਨਾ ਨੇ SGPC ‘ ਤੇ ਚੁੱਕੇ ਵੱਡੇ ਸਵਾਲ, On Air ‘ ਤੇ ਭਾਈ ਪਰਵਾਨਾ Live
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੇਅਦਬੀ ਕਰਨ ਆਏ ਵਿਅਕਤੀ ਨੂੰ ਫੜ੍ਹਨ ਵਾਲੀ ਸੰਗਤ ਅਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਨਿਭਾਈ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਤਾਇਨਾਤ ਸਟਾਫ਼ ਦੀ ਚੇਤਨਤਾ ਨਾਲ ਡਿਊਟੀ ਨਿਭਾਈ ਹੈ। ਉਨ੍ਹਾਂ ਖਾਸ ਤੌਰ ’ਤੇ ਜ਼ਿਕਰ ਕੀਤਾ ਕਿ ਸੋਦਰਿ ਦਾ ਪਾਠ ਕਰ ਰਹੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਇਸ ਔਖੇ ਸਮੇਂ ’ਤੇ ਵੀ ਮਰਯਾਦਾ ਭੰਗ ਨਹੀਂ ਹੋਣ ਦਿੱਤੀ ਅਤੇ ਪਾਠ ਜਾਰੀ ਰੱਖਿਆ।
ਇਸੇ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸਮੇਂ ਅੰਤ੍ਰਿੰਗ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਭਗਵੰਤ ਸਿੰਘ ਸਿਆਲਕਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਗੁਰਬਖ਼ਸ਼ ਸਿੰਘ ਖਾਲਸਾ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਮੀਤ ਸਿੰਘ ਬੁੱਟਰ, ਸ. ਨਿਰਵੈਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਹੋਰ ਮੌਜੂਦ ਸਨ।