ਹਰਜਿੰਦਰ ਸਿੰਘ ਧਾਮੀ ਨੇ ਪ੍ਰਬੰਧਾਂ ਸੰਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

0
43

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰੀ ਕੰਮ-ਕਾਜ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਤੇ ਸ. ਮੰਗਵਿੰਦਰ ਸਿੰਘ ਖਾਪੜਖੇੜੀ ਵੀ ਮੌਜੂਦ ਰਹੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੰਗਤਾਂ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਤੋਂ ਵੱਡੀਆਂ ਆਸਾਂ ਰੱਖਦੀਆਂ ਹਨ, ਜਿਨ੍ਹਾਂ ਅਨੁਸਾਰ ਕਾਰਜ ਕਰਨੇ ਸਾਡੀ ਜ਼ੁੰਮੇਵਾਰੀ ਹੈ।

ਮੈਂ ਮਾਂ ਨੂੰ ਕੁੱਟਿਆ, ਅੱਜ ਸਭ ਕੁੱਝ ਹੈ ਬਸ ਮਾਂ ਨਹੀਂ, ਨਸ਼ੇ ਛੱਡਣ ਵਾਲੇ ਸਿਕੰਦਰ ਦੀ ਕਹਾਣੀ | On Air

ਉਨ੍ਹਾਂ ਨੇ ਕਿਹਾ ਕਿ ਸਤਿਗੁਰੂ ਦੀ ਕਿਰਪਾ ਸਦਕਾ ਸਾਨੂੰ ਸਿੱਖ ਕੌਮ ਦੀ ਮਾਣਮੱਤੀ ਸੰਸਥਾ ਸ਼੍ਰੋਮਣੀ ਕਮੇਟੀ ਵਿਚ ਸੇਵਾ ਕਰਨ ਦਾ ਸਮਾਂ ਮਿਿਲਆ ਹੈ ਅਤੇ ਸਾਨੂੰ ਆਪਣੀ ਡਿਊਟੀ ਸੇਵਾ ਭਾਵ ਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਨਿਗਰਾਨੀ ਲਈ ਜਲਦ ਹੀ ਸਬ-ਕਮੇਟੀਆਂ ਬਣਾਈਆਂ ਜਾਣਗੀਆਂ, ਜੋ ਮਹੀਨੇ ਵਿਚ ਦੋ ਵਾਰ ਆਪਣੀ ਰਿਪੋਰਟ ਬਨਾਉਣਗੀਆਂ ਅਤੇ ਕੀਤੇ ਜਾ ਰਹੇ ਕੰਮਾਂ ਦੀ ਨਿਗਰਾਨੀ ਕਰਨਗੀਆਂ।

ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਪੋ-ਆਪਣੇ ਮਹਿਕਮੇ ਦੀ ਕਾਰਗੁਜ਼ਾਰੀ ਨੂੰ ਹੋਰ ਤਸਲੀਬਖ਼ਸ਼ ਬਣਾਉਣ ਅਤੇ ਪ੍ਰਬੰਧਾਂ ਨੂੰ ਚੁਸਤ-ਦਰੁਸਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ ਅਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਕੱਤਰਤਾ ਦੌਰਾਨ ਹਾਜ਼ਰ ਸਮੂਹ ਅਧਿਕਾਰੀਆਂ ਨੇ ਇਕਸੁਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਯਕੀਨ ਦਵਾਇਆ ਕਿ ਉਹ ਸੰਸਥਾ ਪ੍ਰਤੀ ਹਰੇਕ ਜ਼ੁੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਤੇਜਿੰਦਰ ਸਿੰਘ ਪੱਡਾ, ਸ. ਸੁਲੱਖਣ ਸਿੰਘ ਭੰਗਾਲੀ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸਕੱਤਰ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਮੁਖਤਾਰ ਸਿੰਘ, ਸ. ਗੁਰਦਿਆਲ ਸਿੰਘ, ਸ. ਨਿਰਵੈਲ ਸਿੰਘ, ਸ. ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਹਿਬਾਜ਼ ਸਿੰਘ ਤੇ ਸ. ਬਿਕਰਮ ਸਿੰਘ ਆਦਿ ਮੌਜੂਦ ਸਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਸਤਬੀਰ ਸਿੰਘ ਧਾਮੀ ਨੂੰ ਆਪਣਾ ਓ.ਐਸ.ਡੀ. ਨਿਯੁਕਤ ਕੀਤਾ ਹੈ, ਜੋ ਆਨਰੇਰੀ ਤੌਰ ’ਤੇ ਸੇਵਾਵਾਂ ਨਿਭਾਉਣਗੇ। ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ. ਸਤਬੀਰ ਸਿੰਘ ਪਿਛਲੇ ਸਾਲ ਵੀ ਐਡਵੋਕੇਟ ਹਰਜਿੰਦਰ ਸਿੰਘ ਦੇ ਮੁੱਖ ਸਕੱਤਰ ਹੁੰਦਿਆਂ ਆਨਰੇਰੀ ਓ.ਐਸ.ਡੀ. ਦੀਆਂ ਸੇਵਾਵਾਂ ਨਿਭਾ ਚੁੱਕੇ ਹਨ। ਓ.ਐਸ.ਡੀ. ਨਿਯੁਕਤ ਕੀਤੇ ਗਏ ਸ. ਸਤਬੀਰ ਸਿੰਘ ਧਾਮੀ ਨੇ ਅੱਜ ਆਪਣੀ ਜ਼ੁੰਮੇਵਾਰੀ ਸੰਭਾਲ ਲਈ ਹੈ।

ਸਰਕਾਰੀ ਸਕੂਲ ਦੀ Toilet ‘ਚ ਖੜ੍ਹਕੇ Channi ਬਾਰੇ ਕੀ ਬੋਲੇ Manpreet Badal ?

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਸਤਬੀਰ ਸਿੰਘ ਧਾਮੀ ਨੂੰ ਜ਼ੁੰਮੇਵਾਰੀ ਸੰਭਾਲਣ ਸਮੇਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ. ਸਤਬੀਰ ਸਿੰਘ ਨੇ ਜਿਥੇ ਨਵੀਂ ਜ਼ੁੰਮੇਵਾਰੀ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਉਥੇ ਹੀ ਵਿਸ਼ਵਾਸ ਪ੍ਰਗਟ ਕਰਨ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਜ਼ੁੰਮੇ ਲੱਗੀ ਸੇਵਾ ਨੂੰ ਤਨਦੇਹੀ ਨਾਲ ਨਿਭਾਉਣਗੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਲੱਖਣ ਸਿੰਘ ਭੰਗਾਲੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਹਿਬਾਜ਼ ਸਿੰਘ, ਸੁਪਰਵਾਈਜ਼ਰ ਸ. ਮੇਜਰ ਸਿੰਘ, ਸ. ਬਿਕਰਮ ਸਿੰਘ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here