ਕੇਂਦਰ ਸਰਕਾਰ ਨੇ ਅੱਜ ਕਣਕ ਅਤੇ ਸਰ੍ਹੋਂ ਸਮੇਤ ਛੇ ਹਾੜ੍ਹੀ ਦੀਆਂ ਫਸਲਾਂ ਦੇ ਘੱਟੋ -ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਸਾਲ 2022-23 ਲਈ ਕਣਕ ਦੇ ਐਮਐਸਪੀ ਨੂੰ 40 ਰੁਪਏ ਪ੍ਰਤੀ ਕੁਇੰਟਲ ਵਧਾ ਕੇ 2015 ਰੁਪਏ ਕਰ ਦਿੱਤਾ ਹੈ।
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਉੱਤੇ ਕੇਂਦਰ ਸਰਕਾਰ ਨੂੰ ਕਣਕ ਦੇ ਭਾਅ ਵਿੱਚ 40 ਰੁਪਏ ਵਾਧਾ ਵਾਪਸ ਲੈ ਕੇ 150 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਹੈ ।
GOI should give farmers their just dues & imm revise Rs 40/Q hike in wheat MSP to Rs 150/Q. Farmers are under stress due to increase in input costs & imposition of 3 agri laws which benefit corporates. GOI should offer fair MSP to fulfil its promise to double farm income by 2022. pic.twitter.com/64JpKvLhLA
— Harsimrat Kaur Badal (@HarsimratBadal_) September 8, 2021
ਹਰਸਿਮਰਤ ਕੌਰ ਬਾਦਲ ਨੇ ਟਵਿੱਟਰ ਉੱਤੇ ਕਿਹਾ ਕਿ ਭਾਰਤ ਸਰਕਾਰ ਨੂੰ ਕਿਸਾਨਾਂ ਨੂੰ ਉਨ੍ਹਾਂ ਦੇ ਉਚਿਤ ਬਕਾਏ ਦੇਣੇ ਚਾਹੀਦੇ ਹਨ ਅਤੇ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਕੁਇੰਟਲ ਪਿੱਛੇ 40 ਰੁਪਏ ਕੀਤਾ ਵਾਧਾ ਵਾਪਸ ਲੈ ਕੇ 150 ਰੁਪਏ ਕਰਨਾ ਚਾਹੀਦਾ ਹੈ। ਖੇਤੀ ਲਾਗਤਾਂ ਵਿੱਚ ਵਾਧੇ ਅਤੇ ਕਾਰਪੋਰੇਟਾਂ ਨੂੰ ਲਾਭ ਪਹੁੰਚਾਉਣ ਵਾਲੇ 3 ਖੇਤੀਬਾੜੀ ਕਾਨੂੰਨ ਲਾਗੂ ਹੋਣ ਕਾਰਨ ਕਿਸਾਨ ਤਣਾਅ ਵਿੱਚ ਹਨ। ਭਾਰਤ ਸਰਕਾਰ ਨੂੰ 2022 ਤੱਕ ਖੇਤੀ ਆਮਦਨ ਦੁੱਗਣੀ ਕਰਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਨਿਰਪੱਖ ਐਮਐਸਪੀ ਦੀ ਪੇਸ਼ਕਸ਼ ਕਰਨੀ ਚਾਹੀਦੀ ਹੈ।